ਨਾਭਾ: ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Gurdev Singh Dev Mann) ਦੇ ਦਫ਼ਤਰ ਵਿਖੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ (Aman Arora) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਅਮਨ ਅਰੋੜਾ ਨੇ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ (Balkaur Singh Sidhu) ਵੱਲੋਂ ਇਨਸਾਫ਼ ਨਾ ਮਿਲਣ ਅਤੇ ਦੇਸ਼ ਛੱਡਣ ਦੀ ਗੱਲ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ।
ਇਸ ਦੌਰਾਨ ਅਰੋੜਾ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੀ ਮੌਤ ਦੇ ਨਾਲ ਪੂਰੇ ਪੰਜਾਬ ‘ਚ ਨਹੀਂ ਦੁਨੀਆ ਭਰ ਵਿੱਚ ਘਾਟਾ ਪਿਆ ਹੈ। ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਕੇਸ ‘ਚ ਜੋ ਗੈਂਗਸਟਰ ਸ਼ਾਮਲ ਸੀ ਉਨ੍ਹਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਮਸੀਹੀ ਭਾਈਚਾਰੇ ਅਤੇ ਸਿੱਖ ਜਥੇਬੰਦੀਆਂ ਵਿੱਚ ਹੋਏ ਟਕਰਾਅ ‘ਤੇ ਅਮਨ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਧੜੇਬੰਦੀਆਂ ਤੋਂ ਗੁਰੇਜ਼ ਕਰਨਾ ਪਵੇਗਾ ਕਿਉਂਕਿ ਇਸ ਦੇ ਨਾਲ ਪੰਜਾਬ ਅੱਗੇ ਨਹੀਂ ਵਧੇਗਾ।
ਚੀਮਾ ਨੇ 84 ਦੀਆਂ ਫਾਈਲਾਂ ਜਨਤਕ ਕਰਨ ‘ਤੇ ਘੇਰੀ ਭਾਜਪਾ
1984 ਦੀਆਂ ਫਾਈਲਾਂ ਜਨਤਕ ਕਰਨ ‘ਤੇ ਹਰਪਾਲ ਚੀਮਾ ਨੇ ਬੀਜੇਪੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹੁਣ ਬੀਜੇਪੀ ਦੀ ਸਰਕਾਰ ਕੇਂਦਰ ਵਿੱਚ ਹੈ। ਉਹ ਕਿਉਂ ਨਹੀਂ ਜਨਤਕ ਕਰ ਰਹੇ। ਉਨ੍ਹਾਂ ਕਿਹਾ ਕਿ ਬੀਜੇਪੀ ਸਿਰਫ਼ ਦੋਗਲੀ ਰਾਜਨੀਤੀ ਕਰ ਰਹੀ ਹੈ। ਡੇਰਾਵਾਦ ‘ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਸਾਨੂੰ ਸੁਰੱਖਿਆ ਬਣਾਉਣੇ ਸਾਡੀ ਜ਼ਿੰਮੇਵਾਰੀ ਹੈ ਅਸੀਂ ਸੁਰੱਖਿਆ ਬਣਾਈ ਰਖਾਂਗੇ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਸਵਾਲਾਂ ਤੋਂ ਹਰਪਾਲ ਚੀਮਾ ਭੱਜਦੇ ਨਜ਼ਰ ਆਏ।
ਰਾਮ ਰਹੀਮ ਦੇ ਸਵਾਲ ‘ਤੇ ਅਰੋੜਾ ਦਾ ਬਿਆਨ
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਇਹ ਕੋਰਟ ਦਾ ਮਾਮਲਾ ਹੈ। ਸਾਡੀ ਇਸ ਵਿੱਚ ਕੋਈ ਵੀ ਦਖਲ ਅੰਦਾਜ਼ੀ ਨਹੀਂ ਹੈ ਤੇ ਸਾਡੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਇੱਕ ਧਰਮ ਦਾ ਸਤਿਕਾਰ ਕਰਦੇ ਹਾਂ ਅਸੀਂ ਪੰਜਾਬ ਦਾ ਮਾਹੌਲ ਕਿਸੇ ਵੀ ਕੀਮਤ ਤੇ ਖਰਾਬ ਨਹੀਂ ਹੋਣ ਦੇਵਾਂਗੇ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸੀ ਉਹ ਅਸੀਂ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਔਰਤਾਂ ਨੂੰ ਇੱਕ ਹਜਾਰ ਰੁਪਏ ਦਾ ਵਾਅਦਾ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Stubble Burning Problem: ਹੁਣ ਇਨ੍ਹਾਂ ਅੱਠ ਨੁਕਾਤੀ ਏਜੰਡਿਆਂ ਨਾਲ ਪੰਜਾਬ ਸਰਕਾਰ ਪਰਾਲੀ ਸਾੜਨ ਦੀ ਸਮੱਸਿਆ ਨੂੰ ਲਗਾਵੇਗੀ ਬ੍ਰੇਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h