Cabinet Sub-Committee: ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ।
ਇਥੇ ਪੰਜਾਬ ਭਵਨ ਵਿਖੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਪੀਐਸਟੈੱਟ ਯੂਨੀਅਨ, ਈਜੀਐਸ/ਏਆਈਈ/ਐਸਟੀਆਰ ਕੱਚੇ ਅਧਿਆਪਕ ਯੂਨੀਅਨ, ਕੱਚੇ ਅਧਿਆਪਕ ਯੂਨੀਅਨ, ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 4161 ਬੇਰੁਜ਼ਗਾਰ ਅਧਿਆਪਕ ਯੂਨੀਅਨ, ਈਜੀਐਸ/ਏਆਈਈ/ਐਸਟੀਆਰ ਪ੍ਰੀ ਪ੍ਰਾਇਮਰੀ ਕੱਚੇ ਅਧਿਆਪਕ ਯੂਨੀਅਨ ਵੱਲੋਂ ਸਬ-ਕਮੇਟੀ ਨਾਲ ਆਪੋ-ਆਪਣੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਯੂਨਿਅਨਾਂ ਵੱਲੋਂ ਪੇਸ਼ ਕੀਤੇ ਗਏ ਜਿਆਦਾਤਰ ਮਸਲੇ ਸੇਵਾਵਾਂ ਨੂੰ ਪੱਕਿਆਂ ਕਰਨ ਅਤੇ ਤਨਖਾਹ ਵਿੱਚ ਵਾਧੇ ਨਾਲ ਸਬੰਧਤ ਸਨ।
ਸੇਵਾਵਾਂ ਨੂੰ ਪੱਕਿਆਂ ਕਰਨ ਨਾਲ ਸਬੰਧਤ ਯੂਨੀਅਨਾਂ ਦੀਆਂ ਕੁਝ ਮੰਗਾਂ ਬਾਰੇ ਕੈਬਨਿਟ ਸਬ-ਕਮੇਟੀ ਨੇ ਪਾਇਆ ਕਿ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਨ ਲਈ ਕਾਨੂੰਨੀ ਰਾਏ ਦੀ ਲੋੜ ਹੈ। ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਯੂਨੀਅਨਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਨ ਅਤੇ ਇਨ੍ਹਾਂ ਦੇ ਮਸਲਿਆਂ ਦੇ ਕਾਨੂੰਨੀ ਤੌਰ ‘ਤੇ ਢੁਕਵੇਂ ਹੱਲ ਲਈ ਐਡਵੋਕੇਟ ਜਨਰਲ ਦੇ ਦਫ਼ਤਰ ਤੋਂ ਕਾਨੂੰਨੀ ਸਲਾਹ ਲੈਣ।
ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਯੂਨੀਅਨਾਂ ਸੇਵਾਵਾਂ ਪੱਕਿਆਂ ਕਰਨ ਸਬੰਧੀ ਮੰਗਾਂ ਦਾ ਅਜਿਹਾ ਹੱਲ ਕੱਢਿਆ ਜਾਵੇ ਜਿਸ ਤਹਿਤ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਮੰਨਸ਼ਾ ਵੱਧ ਤੋਂ ਵੱਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਦੀ ਹੈ।
Cabinet Sub-Committee comprising Cabinet Ministers @HarpalCheemaMLA, @AroraAmanSunam and @KuldeepSinghAAP held meetings with various teachers' organizations related to the school education department and discussed their issues in detail for their early resolution. pic.twitter.com/XDqcOeU2xM
— Government of Punjab (@PunjabGovtIndia) May 24, 2023
ਤਨਖਾਹ ਅਤੇ ਵਿੱਤ ਵਿਭਾਗ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਵਿੱਤ ਮੰਤਰੀ ਨੇ ਅਧਿਆਪਕ ਯੂਨੀਅਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਜਿਆਦਾਤਰ ਮੰਗਾਂ ਬਾਰੇ ਅਮਲ ਪ੍ਰਕ੍ਰਿਆ ਅਧੀਨ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਇਸ ਸਬੰਧੀ ਖੁਸ਼ਖਬਰੀ ਮਿਲੇਗੀ। ਉਨ੍ਹਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸਕੂਲ ਸਿੱਖਿਆ ਵਿਭਾਗ ਦੇ ਨਾਲ ਮੀਟਿੰਗਾਂ ਕਰਕੇ ਇਸ ਸਬੰਧੀ ਹੋਰਨਾਂ ਵਿੱਤੀ ਮਾਮਲਿਆਂ ਬਾਰੇ ਵੀ ਜਲਦ ਤਜਵੀਜ ਤਿਆਰ ਕਰਨ।
ਇੰਨ੍ਹਾਂ ਮੀਟਿੰਗਾਂ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸਕੂਲ ਸਿੱਖਿਆ ਸੀਮਾ ਜੈਨ, ਵਿੱਤ ਸਕੱਤਰ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੀਪਤੀ ਉੱਪਲ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h