ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ‘ਚ ਕਈ ਮਾਮਲਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। ਨਾਲ ਹੀ ਜਲੰਧਰ ਉਪ ਚੋਣ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਗੌਰਤਲਬ ਹੈ ਕਿ ਸੂਬੇ ਨਾਲ ਸਬੰਧਤ ਸਾਰੇ ਵੱਡੇ ਫੈਸਲੇ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਹੀ ਲਏ ਗਏ ਹਨ। ਇਸ ਸਮੇਂ ਪੰਜਾਬ ਦੀ ਅਮਨ-ਕਾਨੂੰਨ ਅਤੇ ਖੇਤੀ ਖੇਤਰ ਦੀਆਂ ਚੁਣੌਤੀਆਂ ਵੀ ਸੂਬਾ ਸਰਕਾਰ ਅੱਗੇ ਆਵਾਜ਼ ਬੁਲੰਦ ਕਰ ਰਹੀਆਂ ਹਨ। ਉਮੀਦ ਹੈ ਕਿ ਇਨ੍ਹਾਂ ਬਾਰੇ ਕੈਬਨਿਟ ਵੱਲੋਂ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h