ਸ਼ੁੱਕਰਵਾਰ, ਫਰਵਰੀ 13, 2026 09:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ਦੇ ਨੌਜਵਾਨਾਂ ਨਾਲ ਮਾਨ ਨੇ ਕਾਇਮ ਕੀਤਾ ਸਿੱਧਾ ਰਾਬਤਾ, ਨੌਜਵਾਨਾਂ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ‘ਚ ਬਰਾਬਰ ਦਾ ਭਾਈਵਾਲ

Punjab News: ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਫੈਸਲੇ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ।

by ਮਨਵੀਰ ਰੰਧਾਵਾ
ਅਪ੍ਰੈਲ 25, 2023
in ਪੰਜਾਬ, ਵੀਡੀਓ
0

Bhagwant Mann direct interface with youth: ਪੰਜਾਬ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਇੱਥੇ ਸਰਕਾਰੀ ਕਾਲਜ ਲੜਕੀਆਂ ਵਿਖੇ ਪਹਿਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ 40 ਸਾਲ ਤੋਂ ਘੱਟ ਬਹੁਗਿਣਤੀ ਆਬਾਦੀ ਵਾਲਾ ਨੌਜਵਾਨ ਰਾਸ਼ਟਰ ਹੈ। ਉਨ੍ਹਾਂ ਕਿਹਾ ਕਿ ਇਹ ਆਬਾਦੀ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਅਸੀਮ ਤਾਕਤ ਨੂੰ ਸਕਾਰਾਤਮਕ ਢੰਗ ਨਾਲ ਵਰਤਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਕਦਮ ਹੈ ਕਿਉਂਕਿ ਇਹ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਏਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦੀ ਲੜਕੀਆਂ ਲਈ ਇਲੈਕਟ੍ਰਿਕ ਵਾਹਨ ਆਧਾਰਤ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਹੋਰ ਥਾਵਾਂ ‘ਤੇ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਨ੍ਹਾਂ ਵੱਡੇ ਸ਼ਹਿਰਾਂ ਵਿੱਚ ਲੜਕੀਆਂ ਲਈ ਵਧੀਆ ਜਨਤਕ ਆਵਾਜਾਈ ਸਾਧਨ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ।

ਮੈਂ ਸਾਡੀਆਂ ਧੀਆਂ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਵੀ ਤੁਸੀਂ ਆਪਣੇ ਆਪ 'ਤੇ ਯਕੀਨ ਰੱਖੋ

ਔਰਤਾਂ ਨੂੰ ਹਰ ਮਹਿਕਮੇ 'ਚ ਆਪਣੀ ਥਾਂ ਆਪ ਬਣਾਉਣੀ ਪੈਂਦੀ ਹੈ,ਤੁਹਨੂੰ ਆਪਣੇ ਫ਼ੈਸਲਾ ਆਪ ਲੈਣੇ ਪੈਣੇ ਨੇ

—CM @BhagwantMann pic.twitter.com/uHObQvTZvq

— AAP Punjab (@AAPPunjab) April 24, 2023

ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਫੈਸਲੇ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਜੀਵਨ ਦੇ ਹਰ ਖੇਤਰ ‘ਤੇ ਪ੍ਰਭਾਵ ਪੈਂਦਾ ਹੈ ਅਤੇ ਜੇਕਰ ਲੜਕੀਆਂ ਇਸ ਖੇਤਰ ‘ਚ ਅੱਗੇ ਆਉਂਦੀਆਂ ਹਨ ਤਾਂ ਨਿਸ਼ਚਿਤ ਤੌਰ ‘ਤੇ ਉਹ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਅਹਿਮ ਭੂਮਿਕਾ ਨਿਭਾਉਣਗੀਆਂ | ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਸਮਾਜ ਲਈ ਇਕ ਅਸਾਸੇ ਵਾਂਗ ਹਨ ਅਤੇ ਉਹ ਕੁਸ਼ਲ ਕਾਨੂੰਨਦਾਨ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 11 ਮਹਿਲਾ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 11 ਵਿੱਚੋਂ ਦੋ ਮਹਿਲਾ ਵਿਧਾਇਕਾਂ ਨੂੰ ਮੰਤਰੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜ ਮਹਿਲਾ ਐਸ.ਐਸ.ਪੀ. ਅਤੇ ਸੱਤ ਮਹਿਲਾ ਡੀ.ਸੀ. ਨਿਯੁਕਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇ ਵਿਸ਼ੇਸ਼ ਮਹਿਲਾ ਥਾਣੇ ਸਥਾਪਿਤ ਕੀਤੇ ਗਏ ਹਨ ਅਤੇ ਬਹੁਤ ਜਲਦੀ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਥਾਣੇ ਬਣਾਏ ਜਾਣਗੇ।

ਲੜਕੀਆਂ ਵੱਲੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਮਾਜ ਵਿੱਚ ਗੁਣਾਤਮਕ ਤਬਦੀਲੀ ਆਵੇਗੀ।

99% ਸਿਆਸਤਦਾਨ Government ਬਣਾਉਣ ਦੀ ਗੱਲ ਕਰਦੇ ਨੇ ਤੇ ਮੈਂ ਅਗਲੀ Generation ਬਣਾਉਣ ਦੀ ਗੱਲ ਕਰਦਾ

ਮੈਂ ਚਾਹੁੰਦਾ ਹਾਂ ਕਿ ਪੰਜਾਬ ਫੇਰ ਤੋਂ ਚੰਗੇ ਰਾਹ 'ਤੇ ਤੁਰ ਪਵੇ

—CM @BhagwantMann pic.twitter.com/tOEoAIvBGt

— AAP Punjab (@AAPPunjab) April 24, 2023

ਮੁੱਖ ਮੰਤਰੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਨੌਕਰੀਆਂ ਤੇ ਵਿੱਦਿਅਕ ਪ੍ਰੀਖਿਆਵਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰ ਕੇ ਇਸ ਰਫ਼ਤਾਰ ਨੂੰ ਜ਼ਰੂਰ ਜਾਰੀ ਰੱਖਿਆ ਜਾਵੇਗਾ।

ਮਾਪਿਆਂ ਨੂੰ ਨੌਜਵਾਨਾਂ ਦੇ ਵਿਚਾਰਾਂ ਅਤੇ ਉਨ੍ਹਾਂ ਦੀਆਂ ਕਾਢਾਂ ਨੂੰ ਉਤਸ਼ਾਹਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਨਵੀਆਂ ਉਚਾਈਆਂ ਛੂਹਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਰ ਨਵੀਂ ਕਾਢ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੂਰੀ ਦੁਨੀਆ ਨਵੀਂ ਚੀਜ਼ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਇਹੀ ਕਾਢਾਂ ਸਾਡੇ ਜੀਵਨ ਦਾ ਜ਼ਰੂਰੀ ਹਿੱਸਾ ਬਣ ਜਾਂਦੀਆਂ ਹਨ ਅਤੇ ਸਮਾਜ ਦੇ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਵੀਆਂ ਪਹਿਲਕਦਮੀਆਂ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਅੰਕ ਪ੍ਰਾਪਤ ਕਰਨਾ ਜਾਂ ਉੱਚ ਪ੍ਰਤੀਸ਼ਤਤਾ ਹਾਸਲ ਕਰਨਾ ਹੀ ਵਿਦਿਆਰਥੀਆਂ ਦਾ ਟੀਚਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਆਪਣੇ ਮਾਪਿਆਂ ਅਤੇ ਖਾਸ ਕਰਕੇ ਅਧਿਆਪਕਾਂ ਦਾ ਵੀ ਧੰਨਵਾਦੀ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਉੱਤਮਤਾ ਕਰਨ ਦਾ ਅਦੁੱਤੀ ਜਜ਼ਬਾ ਬਖ਼ਸ਼ਿਸ਼ ਕੀਤਾ ਗਿਆ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆ ਵਿੱਚ ਆਪਣਾ ਇਕ ਮੁਕਾਮ ਬਣਾਇਆ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਵਿਅਕਤੀ ਰਾਤੋਂ-ਰਾਤ ਨਹੀਂ ਉੱਠਦਾ ਕਿਉਂਕਿ ਮਿਹਨਤ ਅਤੇ ਇਮਾਨਦਾਰੀ ਹੀ ਸਫ਼ਲਤਾ ਦੀ ਕੁੰਜੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਪੇਸ਼ੇਵਰ ਪ੍ਰਤੀਬੱਧਤਾ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਸੁਧਾਰਾਂ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿ ਸਿੱਖਿਆ ਦੇ ਪਾਠਕ੍ਰਮ ਨੂੰ ਇਸ ਢੰਗ ਨਾਲ ਵਿਉਂਤਿਆ ਜਾਵੇ ਕਿ ਇਹ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਹਾਈ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।

ਪਟਿਆਲਾ ਵਿਖੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ CM #BhagwantMann ਜੀ Live https://t.co/4vFsKChBS0

— AAP Punjab (@AAPPunjab) April 24, 2023

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਮਹਿਸੂਸ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਦੇ ਰਹਿਣ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਇਹੀ ਗੁਣ ਸਫ਼ਲਤਾ ਦੀ ਕੁੰਜੀ ਹਨ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਲਾਵਾ ਲਾਇਬ੍ਰੇਰੀ ਬਲਾਕ ਲਈ ਇਕ ਕਰੋੜ ਰੁਪਏ, ਅਤਿ ਆਧੁਨਿਕ ਆਡੀਟੋਰੀਅਮ-ਕਮ-ਬਹੁਮੰਤਵੀ ਹਾਲ ਅਤੇ ਹੋਰਾਂ ਲਈ 51 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannDirect interface with youthGovernment College for GirlsPatiala Government School Studentspro punjab tvPunjab CMpunjab governmentpunjab newsPunjab youthpunjabi news
Share204Tweet128Share51

Related Posts

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਫਰਵਰੀ 12, 2026

ਮਾਨਸਾ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫ਼ਤਰ ਬਾਹਰ ਲਾਇਆ ਧਰਨਾ, ਪੜ੍ਹੋ ਵੇਰਵਾ

ਫਰਵਰੀ 11, 2026

ਵਿਦੇਸ਼ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਫਰਵਰੀ 11, 2026

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਫਰਵਰੀ 11, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.