ਸ਼ੁੱਕਰਵਾਰ, ਮਾਰਚ 20, 2026 01:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਸਕੱਤਰ ਵੱਲੋਂ ਸੇਵਾਮੁਕਤ ਡੀਡੀਪੀਓ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

Punjab News: ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ।

by ਮਨਵੀਰ ਰੰਧਾਵਾ
ਅਗਸਤ 4, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Case against Retired DDPO: ਨਿੱਜੀ ਵਿਅਕਤੀਆਂ ਨੂੰ 100 ਏਕੜ ਪੰਚਾਇਤੀ ਜ਼ਮੀਨ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਸਖ਼ਤੀ ਨਾਲ ਨੋਟਿਸ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਤੇ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਹੈ ਕਿ ਸੇਵਾਮੁਕਤ ਡੀ.ਡੀ.ਪੀ.ਓ. ਕੁਲਦੀਪ ਸਿੰਘ ਅਤੇ 27-2-2023 ਦੇ ਉਸ (ਕੁਲਦੀਪ ਸਿੰਘ) ਵੱਲੋਂ ਦਿੱਤੇ ਹੁਕਮਾਂ ਦੇ ਹੋਰ ਲਾਭਪਾਤਰਤੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਆਈਪੀਸੀ ਦੀਆਂ ਹੋਰ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਜਾਵੇ।

ਅਨੁਰਾਗ ਵਰਮਾ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਦੀਪ ਸਿੰਘ ਵੱਲੋਂ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਕੁਲਦੀਪ ਸਿੰਘ ਨੂੰ 24-2-2023 ਨੂੰ ਏਡੀਸੀ (ਡੀ) ਪਠਾਨਕੋਟ ਵਜੋਂ ਤਾਇਨਾਤ ਸਨ ਜਿਸ ਦਿਨ ਸ਼ੁੱਕਰਵਾਰ ਸੀ। ਉਸਨੇ 28-2-2023 ਭਾਵ ਮੰਗਲਵਾਰ ਨੂੰ ਸੇਵਾਮੁਕਤ ਹੋਣਾ ਸੀ। ਇਸ ਲਈ, ਉਸਨੇ ਅਗਲੇ ਕੰਮਕਾਜੀ ਦਿਨ ਭਾਵ 27-2-2023 (ਸੋਮਵਾਰ) ਨੂੰ ਸੁਣਵਾਈ ਲਈ ਕੇਸ ਸੂਚੀਬੱਧ ਕੀਤਾ। ਕੁਲਦੀਪ ਸਿੰਘ ਨੇ 27-2-2023 ਨੂੰ ਹੀ ਨਿੱਜੀ ਪਟੀਸ਼ਨਰਾਂ ਦੇ ਹੱਕ ਵਿੱਚ ਕੇਸ ਦਾ ਫੈਸਲਾ ਸੁਣਾਇਆ। ਉਨ੍ਹਾਂ ਨੇ ਗ੍ਰਾਮ ਪੰਚਾਇਤ ਨੂੰ ਇਸ ਦੇ ਸਬੂਤ ਰਿਕਾਰਡ ’ਤੇ ਲਿਆਉਣ ਦਾ ਕੋਈ ਮੌਕਾ ਦੇਣਾ ਜਰੂਰੀ ਨਹੀਂ ਸਮਝਿਆ।

ਜਾਂਚ ਰਿਪੋਰਟ ਵਿੱਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ 26 ਜਨਵਰੀ 1950 ਤੋਂ ਲੈ ਕੇ ਹੁਣ ਤੱਕ ਦੀਆਂ ਸਾਰੀਆਂ ਜਮ੍ਹਾਂਬੰਦੀਆਂ ਦੀ ਜਾਂਚ ਕੀਤੀ ਜਾਵੇ । ਕੁਲਦੀਪ ਸਿੰਘ ਨੇ ਇਨ੍ਹਾਂ ਜਮ੍ਹਾਂਬੰਦੀਆਂ ਨੂੰ ਰਿਕਾਰਡ ’ਤੇ ਲਿਆਉਣ ਦੀ ਖੇਚਲ ਨਹੀਂ ਕੀਤੀ। ਇਹ ਪਾਇਆ ਗਿਆ ਕਿ ਉਸ ਦੁਆਰਾ ਕੀਤੀਆਂ ਗਈਆਂ ਬੇਨਿਯਮੀਆਂ ਪਹਿਲੀ ਨਜ਼ਰੇ ਜਾਣਬੁੱਝ ਕੇ ਕੀਤੀਆਂ ਗਈਆਂ ਅਤੇ ਦੋਸ਼ਪੂਰਨ ਸਨ ਕਿਉਂਕਿ ਕੁਲੈਕਟਰ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਭਲੀਭਾਂਤ ਪਤਾ ਸੀ ਕਿ ਉਹ (ਕੁਲਦੀਪ ਸਿੰਘ ) 28.02.2023 ਨੂੰ ਸੇਵਾਮੁਕਤ ਹੋ ਰਿਹਾ ਹੈ। ਆਪਣੀ ਸੇਵਾਮੁਕਤੀ ਤੋਂ ਸਿਰਫ 24 ਘੰਟੇ ਪਹਿਲਾਂ ਉਸਨੇ ਇੱਕ ਕੇਸ ਦਾ ਫੈਸਲਾ ਕੀਤਾ ਜਿਸ ਵਿੱਚ 734 ਕਨਾਲ 1 ਮਰਲਾ (91.75 ਏਕੜ) ਸ਼ਾਮਲਾਟ ਜ਼ਮੀਨ ਨਿੱਜੀ ਵਿਅਕਤੀਆਂ ਦੇ ਹੱਕ ਵਿੱਚ ਅਤੇ ਕੁਲੈਕਟਰ ਦੀ ਕਾਰਵਾਈ ਨਾਲ ਗ੍ਰਾਮ ਪੰਚਾਇਤ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ।

ਵਰਮਾ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕੁਲਦੀਪ ਸਿੰਘ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 2.2 (ਬੀ) ਤਹਿਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਨਿਯਮਾਂ ਤਹਿਤ ਲੋੜ ਅਨੁਸਾਰ ਕੁਲਦੀਪ ਸਿੰਘ ਦੇ ਬਣਦੇ ਸੇਵਾਮੁਕਤੀ ਦੇ ਲਾਭ ਨਾ ਦਿੱਤੇ ਜਾਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Panchayat landPrevention of Corruption Actpro punjab tvPUNJAB CHIEF SECRETARYpunjab newspunjabi newsRetired DDPO
Share246Tweet154Share62

Related Posts

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026
Load More

Recent News

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.