ਮੰਗਲਵਾਰ, ਅਗਸਤ 12, 2025 10:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਜੰਜੂਆ

Punjab Government: ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਕੁੱਟੀ ਨੇ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਬੋਰਡ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।

by ਮਨਵੀਰ ਰੰਧਾਵਾ
ਫਰਵਰੀ 7, 2023
in ਪੰਜਾਬ
0

Stubble Burning in Punjab: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀਏਕਿਊਐਮ) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਐਮ.ਐਮ. ਕੁੱਟੀ ਦੀ ਪ੍ਰਧਾਨਗੀ ਹੇਠ ਸੂਬੇ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਗਾਮੀ ਸਾਉਣੀ ਦੇ ਵਾਢੀ ਸੀਜ਼ਨ ਸਬੰਧੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾ ‘ਤੇ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰਾਂ ਨੇ ਚੇਅਰਪਰਸਨ ਨੂੰ ਸੂਬੇ ‘ਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਇਆ। ਡਾ. ਐਮਐਮ ਕੁੱਟੀ ਨੇ ਪੰਜਾਬ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇਨ੍ਹਾਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਉਣ ‘ਤੇ ਸੂਬੇ ਨੂੰ ਵਧਾਈ ਦਿੱਤੀ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ 2023 ਲਈ ਅਗਾਊਂ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧੀ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਬੰਧਤ ਜ਼ਿਲ੍ਹਿਆਂ ਵਿਸ਼ੇਸ਼ ਤੌਰ ‘ਤੇ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਮਾਲੇਰਕੋਟਲਾ ਦੀ ਸ਼ਲਾਘਾ ਕੀਤੀ।

ਮੁੱਖ ਸਕੱਤਰ ਜੰਜੂਆ ਨੇ ਪਰਾਲੀ ਪ੍ਰਬੰਧਨ ਲਈ ਸੂਬੇ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਵਿੱਚ ਐਕਸ-ਸੀਟੂ ਉਦਯੋਗਾਂ ਦੇ ਮੁੱਦਿਆਂ ਨੂੰ ਹੱਲ ਕਰਨਾ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨਾ ਅਤੇ ਪਰਾਲੀ ਦੇ ਮੌਕੇ ‘ਤੇ ਪ੍ਰਬੰਧਨ ਲਈ ਢੁੱਕਵੀਂਆਂ ਮਸ਼ੀਨਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ, ਕਪਾਹ ਦੀ ਫ਼ਸਲ ਅਤੇ ਝੋਨੇ ਦੀ ਘੱਟ ਸਮੇਂ ਵਾਲੀ ਕਿਸਮ ਦੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਇਸ ਮੁੱਦੇ ਨੂੰ ਹੱਲ ਕਰਨ ਲਈ ਸਮਰੱਥ ਹਨ ਅਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਂਦੇ ਮਾੜੇ ਪ੍ਰਭਾਵ ਅਤੇ ਵਿਸ਼ੇਸ਼ ਤੌਰ ‘ਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਮੀਟਿੰਗ ਦੌਰਾਨ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਨੌਟਿਆਲ ਨੇ ਝੋਨੇ ਦੀ ਪਰਾਲੀ ਦੇ ਇਨ ਸੀਟੂ ਤੇ ਐਕਸ ਸੀਟੂ ਪ੍ਰਬੰਧਨ ਬਾਰੇ ਪੇਸ਼ਕਾਰੀ ਦਿੱਤੀ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਬੋਰਡ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਵਾਤਾਵਰਣ ਸੁਮੇਰ ਸਿੰਘ ਗੁਰਜਰ, ਬੋਰਡ ਦੇ ਮੈਂਬਰ ਸਕੱਤਰ ਜੀ.ਐਸ. ਮਜੀਠੀਆ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਰਹੇ। ਇਸ ਮੌਕੇ ਮੁੱਖ ਸਕੱਤਰ ਜੰਜੂਆ ਵੱਲੋਂ ਡਾ ਕੁੱਟੀ ਤੇ ਨੌਟਿਆਲ ਦਾ ਸਨਮਾਨ ਕੀਤਾ ਗਿਆ।

Tags: air pollutionBhagwant MannCAQMPaddy Waste Managementpro punjab tvPUNJAB CHIEF SECRETARYpunjab governmentpunjab newspunjabi newsstubble burningVijay Kumar Janjua
Share209Tweet131Share52

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.