ਸ਼ੁੱਕਰਵਾਰ, ਦਸੰਬਰ 26, 2025 04:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਾਦਲਾਂ ਅਤੇ ਢੀਂਡਸਾ ਪਰਿਵਾਰ ‘ਤੇ ਵਰ੍ਹੇ ਸੀਐਮ ਮਾਨ, ਕਿਹਾ ਇਨ੍ਹਾਂ ਨੇ ਸੰਗਰੂਰ ਮੈਡੀਕਲ ਕਾਲਜ ਦੇ ਕੰਮ ‘ਚ ਅੜਿੱਕਾ ਡਾਹਿਆ ਹੋਇਆ

Punjab News: ਮਾਨ ਨੇ ਕਿਹਾ ਕਿ ਇਨ੍ਹਾਂ ਰਸੂਖਦਾਰ ਪਰਿਵਾਰਾਂ ਨੇ ਪੂਰੀ ਵਾਹ ਲਾਈ ਹੋਈ ਹੈ ਕਿ ਕਿਸੇ ਵੀ ਤਰ੍ਹਾਂ ਇਹ ਪ੍ਰਾਜੈਕਟ ਸ਼ੁਰੂ ਨਾ ਹੋਵੇ ਅਤੇ ਇੱਥੋਂ ਤੱਕ ਕਿ ਕਾਨੂੰਨੀ ਤੌਰ ਉਤੇ ਰੁਕਾਵਟਾਂ ਪੈਦਾ ਕੀਤੀਆਂ ਗਈਆਂ।

by ਮਨਵੀਰ ਰੰਧਾਵਾ
ਜਨਵਰੀ 2, 2023
in ਪੰਜਾਬ
0

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਬਾਦਲਾਂ ਅਤੇ ਢੀਂਡਸਾ ਪਰਿਵਾਰ (Badals and the Dhindsa Family) ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਖਾਤਰ ਸੰਗਰੂਰ ਦੇ ਮੈਡੀਕਲ ਕਾਲਜ (Sangrur Medical College) ਦੇ ਕੰਮ ਵਿਚ ਅੜਿੱਕਾ ਡਾਹਿਆ ਹੋਇਆ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਇਨ੍ਹਾਂ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਕਿਉਂਕਿ ਇਹ ਪਰਿਵਾਰ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਇੱਥੇ ਬਣਨ ਵਾਲੇ ਮੈਡੀਕਲ ਕਾਲਜ ਨਾਲ ਬਿਹਤਰ ਇਲਾਜ ਅਤੇ ਸਿੱਖਿਆ ਮੁਹੱਈਆ ਹੋਵੇ ਜਿਸ ਕਰਕੇ ਇਲਾਕੇ ਲਈ ਇਸ ਵੱਕਾਰੀ ਪ੍ਰਾਜੈਕਟ ਦੇ ਰਾਹ ਵਿਚ ਅੜਿੱਕੇ ਡਾਹੁਣ ਲਈ ਮਿਲੀਭੁਗਤ ਨਾਲ ਸਾਜ਼ਿਸ਼ਾਂ ਰਚੀਆਂ ਗਈਆਂ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਨੇੜੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਜੀ ਦੀ ਯਾਦ ਵਿਚ ਉਚ ਦਰਜੇ ਦਾ ਮੈਡੀਕਲ ਕਾਲਜ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ ਜਿਸ ਲਈ 460 ਕਰੋੜ ਰੁਪਏ ਦੇ ਫੰਡ ਰੱਖੇ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਲਈ ਸੂਬਾ ਸਰਕਾਰ ਨੇ 460 ਕਰੋੜ ਰੁਪਏ ਵਿੱਚੋਂ ਬਹੁਤ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਪਹਿਲਾ ਅਕਾਦਮਿਕ ਸੈਸ਼ਨ ਇਸ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਣਾ ਸੀ ਜਿਸ ਨਾਲ ਸਮੁੱਚੇ ਮਾਲਵਾ ਖਿੱਤੇ ਨੂੰ ਬਿਹਤਰ ਮੈਡੀਕਲ ਸਹੂਲਤਾਂ ਹਾਸਲ ਹੋਣੀਆਂ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਉਚੇਰੀ ਮੈਡੀਕਲ ਸਿੱਖਿਆ ਦੇ ਬਿਹਤਰ ਮੌਕੇ ਇੱਥੇ ਹੀ ਮਿਲਣੇ ਸ਼ੁਰੂ ਹੋਣੇ ਸਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਮੈਡੀਕਲ ਸਿੱਖਿਆ ਲਈ ਮਜਬੂਰੀਵੱਸ ਯੂਕਰੇਨ ਤੇ ਹੋਰ ਵਿਦੇਸ਼ੀ ਮੁਲਕਾਂ ਵਿਚ ਨਾ ਜਾਣਾ ਪੈਂਦਾ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਮੈਡੀਕਲ ਕਾਲਜ ਨੇ ਜਿੱਥੇ ਇਲਾਕੇ ਦੇ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਸਨ, ਉਥੇ ਹੀ ਮਾਲਵਾ ਪੱਟੀ ਦੀ ਵਿਕਾਸ ਵਿਚ ਵੱਡਾ ਯੋਗਦਾਨ ਪਾਉਣਾ ਸੀ। ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਸ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਆਪਸ ਵਿਚ ਸੁਰ ਨਾਲ ਸੁਰ ਮਿਲਾਉਂਦੇ ਹੋਏ ਆਪਣੇ ਸਿਆਸੀ ਵਖਰੇਵਿਆਂ ਨੂੰ ਵੀ ਲਾਂਭੇ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਰਸੂਖਦਾਰ ਪਰਿਵਾਰਾਂ ਨੇ ਪੂਰੀ ਵਾਹ ਲਾਈ ਹੋਈ ਹੈ ਕਿ ਕਿਸੇ ਵੀ ਤਰ੍ਹਾਂ ਇਹ ਪ੍ਰਾਜੈਕਟ ਸ਼ੁਰੂ ਨਾ ਹੋਵੇ ਅਤੇ ਇੱਥੋਂ ਤੱਕ ਕਿ ਕਾਨੂੰਨੀ ਤੌਰ ਉਤੇ ਰੁਕਾਵਟਾਂ ਪੈਦਾ ਕੀਤੀਆਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਇਸ ਪ੍ਰਾਜੈਕਟ ਨੂੰ ਸਥਾਪਤ ਨਾ ਹੋਣ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਦੁਰਵਰਤੋਂ ਕੀਤੀ ਤਾਂ ਕਿ ਆਮ ਲੋਕਾਂ ਨੂੰ ਕੋਈ ਰਾਹਤ ਨਾ ਮਿਲ ਸਕੇ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਹੱਥਾਂ ਵਿਚ ਕਠਪੁਤਲੀ ਵਾਲੀ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਸੰਸਥਾ ਨੂੰ ਬਾਦਲਾਂ ਵੱਲੋਂ ਆਪਣੇ ਸਿਆਸੀ ਮਨਸੂਬੇ ਪੂਰੇ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੋਕਣ ਲਈ ਬਾਦਲ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰ ਰਹੇ ਹਨ ਜਦਕਿ ਇਸ ਪ੍ਰਾਜੈਕਟ ਨੇ ਇਲਾਕੇ ਦੇ ਲੋਕਾਂ ਦੀ ਤਕਦੀਰ ਬਦਲ ਦੇਣੀ ਸੀ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਅਕਾਲੀ ਉਨ੍ਹਾਂ ਕੋਲ ਆਉਣ ਤਾਂ ਅਕਾਲੀਆਂ ਪਾਸੋਂ ਇਸ ਪ੍ਰਾਜੈਕਟ ਨੂੰ ਰੋਕਣ ਪਿੱਛੇ ਦੇ ਮਕਸਦ ਬਾਰੇ ਸੁਆਲ ਜ਼ਰੂਰ ਕਰਨ।

ਮਾਨ ਨੇ ਦੁਹਰਾਇਆ ਕਿ ਇਹ ਮੈਡੀਕਲ ਕਾਲਜ ਹਰ ਕੀਮਤ ‘ਤੇ ਸ਼ੁਰੂ ਕਰਨ ਲਈ ਉਨ੍ਹਾਂ ਦੀ ਸਰਕਾਰ ਦ੍ਰਿੜ ਵਚਨਬੱਧ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਬਾਦਲ ਜਾਂ ਢੀਂਡਸਾ ਜੋ ਕਰਨਾ ਚਾਹੁੰਦੇ ਹਨ, ਕਰ ਲੈਣ ਪਰ ਪ੍ਰਾਜੈਕਟ ਹਰ ਹਾਲ ਵਿਚ ਸ਼ੁਰੂ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਦਲਾਂ ਤੇ ਢੀਂਡਸਿਆਂ ਨੂੰ ਉਨ੍ਹਾਂ ਦੇ ਇਨ੍ਹਾਂ ਘਿਨਾਉਣੇ ਕਾਰਿਆਂ ਨੂੰ ਸਫਲ ਨਹੀਂ ਹੋਣ ਦੇਣਗੇ ਅਤੇ ਆਮ ਲੋਕਾਂ ਦੀ ਭਲਾਈ ਵਾਲਾ ਇਹ ਪ੍ਰਾਜੈਕਟ ਛੇਤੀ ਸ਼ੁਰੂ ਹੋਵੇਗਾ।

ਵਿਰੋਧੀ ਧਿਰਾਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਇੱਕੋ-ਇੱਕ ਏਜੰਡਾ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹੁਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਰੁੱਧ ਕੋਈ ਠੋਸ ਮੁੱਦਾ ਨਾ ਹੋਣ ਕਾਰਨ ਬੁਖਲਾਏ ਹੋਏ ਅਕਾਲੀ ਮੀਡੀਆ ‘ਚ ਸੁਰਖੀਆਂ ਬਟੋਰਨ ਲਈ ਅੱਕੀ ਪਲਾਹੀ ਹੱਥ ਮਾਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraBadals and Dhindsa FamilyBhagwant Mannpro punjab tvPunjab CMpunjab newspunjabi newssangrurSangrur Medical College
Share238Tweet149Share59

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.