ਐਤਵਾਰ, ਮਈ 18, 2025 01:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਸੀਐਮ ਮਾਨ ਨੇ ਕੀਤੀ ਜ਼ੋਰਦਾਰ ਵਕਾਲਤ

CM Mann Tributes to Shaheed Udham Singh: ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ।

by ਮਨਵੀਰ ਰੰਧਾਵਾ
ਜੁਲਾਈ 31, 2023
in ਪੰਜਾਬ, ਵੀਡੀਓ
0

Bharat Ratna Award for Legendary Martyrs: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ।

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ।

ਪੰਜਾਬ ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ।

ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਦੀ ਨੁਮਾਇੰਦਗੀ ਕਰਨ ਤੋਂ ਵੱਡਾ ਮਾਣ ਕੁੱਝ ਵੀ ਨਹੀਂ ਹੋ ਸਕਦਾ

ਸਾਡੇ CM @BhagwantMann ਨੇ ਆਪਣੇ ਆਹੁਦੇ ਦੀ ਸਹੁੰ ਕਿਸੇ ਰਾਜ ਭਵਨ ‘ਚ ਨਹੀਂ ਸਗੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ‘ਚ ਚੁਕੀ ਸੀ

ਪਹਿਲਾਂ ਸਰਕਾਰੀ ਦਫ਼ਤਰਾਂ ‘ਚ ਪ੍ਰਧਾਨ ਮੰਤਰੀਆਂ ਦੀਆਂ ਜਾਂ ਸਿਆਸਤਦਾਨਾਂ ਦੀਆਂ ਤਸਵੀਰਾਂ… pic.twitter.com/tfdzeOmBJy

— AAP Punjab (@AAPPunjab) July 31, 2023

ਇਸ ਦੇ ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ ਅਤੇ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਦੇਸ਼ ਵਾਸੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਸੂਰਬੀਰਤਾ ਦਿਖਾਉਂਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।

ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਨੂੰ ਬਰਸੀ ਮੌਕੇ ਸ਼ਰਧਾਂਜਲੀ ਦੇਣ ਪਹੁੰਚੇ CM @BhagwantMann ਜੀ | Live https://t.co/YdGEKZSyGd

— AAP Punjab (@AAPPunjab) July 31, 2023

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੰਡਨ ਤੋਂ ਸ਼ਹੀਦ ਊਧਮ ਸਿੰਘ ਦਾ ਨਿੱਜੀ ਸਮਾਨ ਵਾਪਸ ਲਿਆਉਣ ਲਈ ਸਿਰਤੋੜ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਸਲਿਆਂ ਨੂੰ ਸਾਰੇ ਸਬੰਧਤ ਮੰਚਾਂ ‘ਤੇ ਉਠਾਏਗੀ ਤਾਂ ਜੋ ਇਸ ਸਮਾਨ ਨੂੰ ਛੇਤੀ ਤੋਂ ਛੇਤੀ ਵਾਪਸ ਲਿਆਂਦਾ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਪਈਆਂ ਸ਼ਹੀਦ ਭਗਤ ਸਿੰਘ ਨਾਲ ਜੁੜੀਆਂ ਵਸਤਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBharat Ratna AwardLegendary Martyrspro punjab tvPunjab CMpunjab newspunjabi newsShaheed Bhagat SinghShaheed Kartar Singh SarabhaShaheed Udham SinghShaheed Udham Singh Martyrdom Day
Share214Tweet134Share54

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਬਜਾਰ ‘ਚ ਹੁਣ ਨਹੀਂ ਚੱਲਣਗੇ ਇਹ ਨੋਟ, RBI ਦਾ ਵੱਡਾ ਫੈਸਲਾ, ਜਾਣੋ ਪੂਰੀ ਖਬਰ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.