ਐਤਵਾਰ, ਜੁਲਾਈ 26, 2026 06:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਨੇ ਰਾਜਪਾਲ ਨੂੰ ਫਿਰ ਤੋਂ ਲਿਖਿਆ ਪੱਤਰ, ‘ਆਪ’ ਪੰਜਾਬ ਇਕਾਈ ਨੂੰ ਦਫਤਰ ਲਈ ਜ਼ਮੀਨ ਅਲਾਟ ਕਰਨ ਦੀ ਕੀਤੀ ਮੰਗ

Punjab News: ਭਗਵੰਤ ਮਾਨ ਨੇ ਕਿਹਾ ਕਿ "ਚੰਡੀਗੜ੍ਹ ਪ੍ਰਸ਼ਾਸਨ ਕਈ ਵਾਰ ਜ਼ਮੀਨ ਮੰਗਣ ਦੇ ਬਾਵਜੂਦ ਵੀ ਪੂਰੀ ਤਰ੍ਹਾਂ ਚੁੱਪ ਹੈ, ਯੂਟੀ ਵੱਲੋਂ ਪੱਖਪਾਤ ਤੇ ਗਲਤ ਮਨਸੂਬਿਆਂ ਕਾਰਨ ਜ਼ਮੀਨ ਅਲਾਟ ਨਹੀਂ ਕੀਤੀ ਜਾ ਰਹੀ।"

by ਮਨਵੀਰ ਰੰਧਾਵਾ
ਜੁਲਾਈ 12, 2023
in ਪੰਜਾਬ
0

CM Mann Letter to Punjab Governor: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ੍ਹ ‘ਚ ‘ਆਪ’ ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ।

‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਜਿਸਟਰਡ ਸਿਆਸੀ ਪਾਰਟੀ ਹੈ ਜੋ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਪਾਰਟੀ ਦੀ ਸਰਕਾਰ ਨੂੰ ਭਾਰੀ ਬਹੁਮਤ ਹਾਸਿਲ ਹੈ ਅਤੇ ਸੂਬੇ ਦੇ ਸਾਰੇ 7 ਰਾਜ ਸਭਾ ਮੈਂਬਰ ‘ਆਪ’ ਨਾਲ ਸਬੰਧਿਤ ਹਨ। ਚੰਡੀਗੜ੍ਹ ਵਿੱਚ ਵੀ ‘ਆਪ ਦੇ 35 ਚੋਂ 14 ਕੌਂਸਲਰ ਹਨ। ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਅਤੇ ਹਰਮਨ ਪਿਆਰੀ ਪਾਰਟੀ ਹੈ। ਪਰ ਕਈ ਵਾਰ ਮੀਟਿੰਗਾਂ ਅਤੇ ਗੱਲਬਾਤ ਕਰਕੇ ਪਾਰਟੀ ਦਫ਼ਤਰ ਲਈ ਸੰਸਥਾਗਤ ਜ਼ਮੀਨ ਦੀ ਮੰਗ ਕਰਨ ਦੇ ਬਾਵਜੂਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਹੈ, ਕੋਲ ਸੈਕਟਰ 28 ਵਿੱਚ 3 ਏਕੜ ਜ਼ਮੀਨ ਹੈ। ਕਾਂਗਰਸ ਨੂੰ ਸੈਕਟਰ 15 ਵਿੱਚ 1 ਏਕੜ ਤੋਂ ਵੱਧ ਜ਼ਮੀਨ ਅਲਾਟ ਕੀਤੀ ਗਈ ਹੈ ਅਤੇ ਭਾਜਪਾ ਨੂੰ ਸੈਕਟਰ 33 ਅਤੇ 37 ਵਿੱਚ ਦੋ ਪਲਾਟ ਹਨ। ਪਰ ਚੰਡੀਗੜ੍ਹ ਪ੍ਰਸ਼ਾਸਨ ਆਮ ਆਦਮੀ ਪਾਰਟੀ ਨੂੰ ਦਫ਼ਤਰ ਲਈ ਜ਼ਮੀਨ ਦੇਣ ਦੇ ਮੁੱਦੇ ‘ਤੇ ਪੂਰੀ ਤਰ੍ਹਾਂ ਚੁੱਪ ਹੈ। ਇਸ ਚੁੱਪ ਦਾ ਮਤਲਬ ਹੈ ਕਿ ਯੂਟੀ ਪ੍ਰਸ਼ਾਸਨ ਪੱਖਪਾਤੀ ਹੈ ਜਾਂ ਉਸ ਦਾ ਕੋਈ ਗੁਪਤ ਮਨਸੂਬਾ ਹੈ।

ਮਾਨ ਵਲੋਂ ਲਿੱਖੀ ਚਿੱਠੀ ‘ਚ ਉਨ੍ਹਾਂ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ‘ਆਪ’ ਦਫ਼ਤਰ ਦੀ ਉਸਾਰੀ ਲਈ ਢੁਕਵਾਂ ਪਲਾਟ ਅਲਾਟ ਕਰਨ ਦੀ ਬੇਨਤੀ ਕੀਤੀ ਹੈ ਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਜ਼ਰੂਰੀ ਉਪਾਅ ਅਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap punjabBhagwant MannChandigarh administrationLand for AAP Punjab OfficeMann Letter to Governorpro punjab tvPunjab CMPunjab Governorpunjab newspunjabi news
Share218Tweet136Share55

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.