Ranjit Sagar Dam: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਜੋ ਵੀਰਵਾਰ ਨੂੰ ਇਸ ਖੇਤਰ ਦੇ ਦੌਰੇ ’ਤੇ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ।
ਇਸ ਦੌਰਾਨ ਉਨਾਂ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਅਣਗਹਿਲੀਆਂ ਕਰ ਕੇ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਹਿ ਗਿਆ। ਭਗਵੰਤ ਮਾਨ ਨੇ ਕਿਹਾ ਕਿ ਖੇਤਰ ਵਿੱਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ।
Chief Minister @BhagwantMann said that state govt will make concerted efforts for developing area around Ranjit sagar dam especially in Dhar Kalan block as ideal tourist destination. CM said that untapped potential of tourism in this area will harnessed for attracting tourists. pic.twitter.com/Br3dNvY47v
— Government of Punjab (@PunjabGovtIndia) May 18, 2023
ਸੀਐਮ ਮਾਨ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ‘ਵਾਟਰ ਐਡਵੈਂਚਰ ਟੂਰਿਜ਼ਮ ਨੀਤੀ’ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ।
ਪੰਜਾਬ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਉੱਨਤ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਪਹਿਲੋਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਾਹਪੁਰ ਕੰਢੀ ਬੈਰੇਜ ਪ੍ਰਾਜੈਕਟ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h