AI for Construction of Rural Roads: ਵਿਕਾਸ ਕਾਰਜਾਂ ਲਈ ਜਨਤਾ ਦੇ ਪੈਸੇ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਅਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (ਏ.ਆਈ.) ਸ਼ੁਰੂ ਕਰਨ ਦਾ ਐਲਾਨ ਕੀਤਾ।
ਪੰਜਾਬ ਮੰਡੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਪੇਂਡੂ ਸੜਕਾਂ ਦੀ ਲੋੜ ਆਧਾਰਤ ਉਸਾਰੀ ਲਈ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ਦੇ ਉੱਚ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਏਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਤਕਨੀਕ ਲੋਕਾਂ ਦੇ ਪੈਸੇ ਦੀ ਬੱਚਤ ਕਰਕੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਕ੍ਰਾਂਤੀ ਲਿਆਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਦੀਆਂ ਪੇਂਡੂ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਸੰਪਰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਅੱਜ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਲਈ ਵਿਸਥਾਰਤ ਚਰਚਾ ਹੋਈ…
ਅਸੀਂ ਪਿੰਡਾਂ ਦੀਆਂ ਸੜਕਾਂ ਨੂੰ 3 ਭਾਗਾਂ ‘ਚ ਵੰਡ ਕੇ ਮੁਰੰਮਤ ਦਾ ਕੰਮ ਕਰ ਰਹੇ ਹਾਂ…ਨਾਲ ਹੀ
ਨਵੀਂ ਕੈਮਰਾ ਤਕਨੀਕ ਰਾਹੀਂ ਸਹੀ ਸਰਵੇਖਣ ਕਰ ਲੋਕਾਂ ਦੇ ਪੈਸੇ ਦੀ ਬੱਚਤ ਵੀ ਕਰ ਰਹੇ ਹਾਂ.. pic.twitter.com/8JLKcSJlmo— Bhagwant Mann (@BhagwantMann) July 3, 2023
ਮਾਨ ਨੇ ਪੰਜਾਬ ਮੰਡੀ ਬੋਰਡ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਸਬੰਧਤ ਪ੍ਰਾਜੈਕਟ ਲਈ ਅਲਾਟ ਕੀਤੇ ਇੱਕ-ਇੱਕ ਪੈਸੇ ਨੂੰ ਢੁਕਵੇਂ ਤਰੀਕੇ ਨਾਲ ਖਰਚਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਦੀ ਸਖ਼ਤ ਲੋੜ ਹੈ ਤਾਂ ਜੋ ਪੇਂਡੂ ਖੇਤਰਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਲਈ ਸੌਖ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦਾ ਪਿੰਡਾਂ ਤੋਂ ਕਸਬਿਆਂ ਤੱਕ ਸੁਚਾਰੂ ਢੰਗ ਨਾਲ ਆਉਣਾ-ਜਾਣਾ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਰਣਨੀਤੀ ਤਿਆਰ ਕਰਦੇ ਸਮੇਂ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਗਿਆ ਹੈ ਕਿ ਜਿਹੜੀਆਂ ਸੜਕਾਂ ਛੇ ਸਾਲਾਂ ਤੋਂ ਨਹੀਂ ਬਣੀਆਂ ਹਨ, ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h