Punjab Floods Update: ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਲੋਕਾਂ ਨੂੰ ਸੰਕਟ ਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ‘ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਵਿਚ ਪੈਦਾ ਹੋਏ ਹਾਲਾਤ ‘ਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਰਾਹਤ ਅਤੇ ਬਚਾਅ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।
ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ..ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ..ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ..
— Bhagwant Mann (@BhagwantMann) July 20, 2023
ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਹਨ ਲੋੜੀਂਦੇ ਕਦਮ
ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h