ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਹ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦਾ ਜਾਇਜ਼ਾ ਲੈ ਰਹੇ ਹਨ। ਇਹ ਮੀਟਿੰਗ ਕਰੀਬ ਦੋ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਹੋ ਰਹੀ ਹੈ। ਉਨ੍ਹਾਂ ਮਾਰਚ ਮਹੀਨੇ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਡੀਸੀ ਨਾਲ ਮੀਟਿੰਗ ਕੀਤੀ ਸੀ।
ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਲਾਗੂ ਕੀਤਾ ਜਾਵੇਗਾ
ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹਰ ਸ਼ਹਿਰ ਅਤੇ ਇਲਾਕੇ ਵਿੱਚ ਪਹੁੰਚਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਪੁਲਿਸ ਅਤੇ ਪ੍ਰਸ਼ਾਸਨ ਪ੍ਰਤੀ ਕਈ ਸੁਝਾਅ ਅਤੇ ਸ਼ਿਕਾਇਤਾਂ ਵੀ ਮਿਲੀਆਂ।
ਉਨ੍ਹਾਂ ਇਸ ਸਬੰਧੀ ਪਹਿਲਾਂ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਗੱਲਾਂ ਨੂੰ ਲਾਗੂ ਕਰਨ ਲਈ ਵੀ ਕਿਹਾ। ਇਸ ਮੀਟਿੰਗ ਵਿੱਚ ਉਨ੍ਹਾਂ ਸਾਰੇ ਨੁਕਤਿਆਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।