Punjab CM on Union Budget 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ‘ਤੇ ਕਿਹਾ ਕਿ ਪਹਿਲਾਂ ਪੰਜਾਬ ਗਣਤੰਤਰ ਦਿਵਸ ਤੋਂ ਗਾਇਬ ਸੀ ਤੇ ਹੁਣ ਬਜਟ ਤੋਂ ਵੀ ਗਾਇਬ ਹੈ। ਬਜਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਅਸੀਂ ਬੀਐੱਸਐੱਫ ਦੇ ਅਪਗ੍ਰੇਡੇਸ਼ਨ, ਆਧੁਨਿਕੀਕਰਨ, ਐਂਟੀ ਡਰੋਨ ਸਿਸਟਮ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਪਰ ਇਨ੍ਹਾਂ ਚੋਂ ਕੋਈ ਵੀ ਮੰਗ ਨੂੰ ਬਜਟ ਵਿੱਚ ਨਹੀਂ ਐਲਾਨਿਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਨੇ ਰੱਖੀਆਂ ਸੀ ਇਹ ਮੰਗਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ‘ਚੋਂ ਕੁਝ ਨਾ ਮਿਲਣ ‘ਤੇ ਨਾਰਾਜ਼ਗੀ ਜਤਾਈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਵੀ ਪੰਜਾਬ ਗਾਇਬ ਸੀ ਤੇ ਹੁਣ ਬਜਟ ਵਿੱਚੋਂ ਵੀ ਗਾਇਬ ਹੋ ਗਿਆ ਹੈ। ਆਪਣਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਉਨ੍ਹਾਂ ਕੇਂਦਰ ਤੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਵੰਦੇ ਭਾਰਤ ਰੇਲ ਗੱਡੀਆਂ ਚਲਾਉਣ ਦੀ ਮੰਗ ਵੀ ਕੀਤੀ ਗਈ ਸੀ ਪਰ ਕੁਝ ਨਹੀਂ ਮਿਲਿਆ।
‘ਪੰਜਾਬ ਨਾਲ ਬੇਇਨਸਾਫੀ ਸਹੀ ਨਹੀਂ’
ਭਗਵੰਤ ਮਾਨ ਨੇ ਅੱਗੇ ਕਿਹਾ, ‘ਅਸੀਂ ਅੰਮ੍ਰਿਤਸਰ, ਬਠਿੰਡਾ ਤੋਂ ਦਿੱਲੀ ਤੱਕ ਵੰਦੇ ਭਾਰਤ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ ਸੀ। ਪਰਾਲੀ ਸਾੜਨ ਦੇ ਪ੍ਰਬੰਧਾਂ ਲਈ 1500 ਰੁਪਏ ਪ੍ਰਤੀ ਏਕੜ ਦੀ ਮੰਗ ਕੀਤੀ ਗਈ ਸੀ ਪਰ ਇਸ ‘ਤੇ ਵੀ ਕੁਝ ਨਹੀਂ ਮਿਲਿਆ। ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਵੀ ਨਾ ਕਰਨਾ, ਪੰਜਾਬ ਨਾਲ ਇਹ ਬੇਇਨਸਾਫ਼ੀ ਸਹੀ ਨਹੀਂ ਹੈ।
ਪੰਜਾਬ ਦੇ ਕਿਸਾਨਾਂ ਲਈ ਐਮਐਸਪੀ ਦਾ ਕੋਈ ਐਲਾਨ ਨਹੀਂ – ਸੀਐਮ ਮਾਨ
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਇਨਸਾਫ਼ੀ ਠੀਕ ਨਹੀਂ ਹੈ। ਦੱਸ ਦੇਈਏ ਕਿ ਬੁੱਧਵਾਰ ਸਵੇਰੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ ਪੇਸ਼ ਕੀਤਾ।
ਸੀਤਾਰਮਨ ਨੇ ਕਿਹਾ ਕਿ ਅੰਮ੍ਰਿਤ ਕਾਲ ਦਾ ਇਹ ਪਹਿਲਾ ਬਜਟ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਰਥਵਿਵਸਥਾ ਸਹੀ ਰਸਤੇ ‘ਤੇ ਹੈ ਤੇ ਚੁਣੌਤੀਆਂ ਦੇ ਬਾਵਜੂਦ ਇਹ ਸੁਨਹਿਰੇ ਭਵਿੱਖ ਵੱਲ ਵਧ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੁਨੀਆ ਨੇ ਵੀ ਮੰਨਿਆ ਹੈ ਕਿ ਭਾਰਤੀ ਅਰਥਵਿਵਸਥਾ ਚਮਕਦਾ ਸਿਤਾਰਾ ਹੈ। ਦੁਨੀਆ ਵਿਚ ਭਾਰਤ ਦਾ ਕੱਦ ਵਧਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h