Service Confirmation Letter to Contractual Teachers: ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ 28 ਜੁਲਾਈ 2023 ਦਿਨ ਸ਼ੁੱਕਰਵਾਰ ਨੂੰ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ਵਿੱਚ ਮੁਕੰਮਲ ਕਰਵਾਇਆ ਜਾ ਰਿਹਾ ਹੈ। ਬੈਂਸ ਨੇ ਦੱਸਿਆ ਕਿ 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ (ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ।
Chief Minister @BhagwantMann will hand over the service confirming letters to 12,500 contractual teachers working in the Education Department on Friday 28th July 2023. School Education Minister @HarjotBains divulged the information.
— Government of Punjab (@PunjabGovtIndia) July 21, 2023
ਨਾਲ ਹੀ ਪੰਜਾਬ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਸੀ। ਉਨ੍ਹਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h