Punjab CM Visit Flood affect Area: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਆਮ ਆਦਮੀ ਪਾਰਟੀ (ਆਪ) ਨੂੰ ਘੇਰ ਰਹੀਆਂ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਗਾਤਾਰ ਸੋਸ਼ਲ ਮੀਡੀਆ ‘ਤੇ ਵੀਡੀਓ ਅਤੇ ਤਸਵੀਰਾਂ ਪੋਸਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧ ਰਹੇ ਹਨ ਪਰ ਹੁਣ ਸੀਐੱਮ ਮਾਨ ਨੇ ਟਵੀਟ ਕਰਕੇ ਸਾਰਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰ ਵਿਰੋਧੀਆਂ ਨੂੰ ਜਵਾਬ ਦਿੰਦਿਆਂ ਕਿਹਾ, “ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..”
ਪੰਜਾਬ ਕਾਂਗਰਸ ਦੀ “ਭਾਜਪਾ”ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ, ਬਚੀ ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਜੀ.ਸ੍ਰੋਮਣੀ ਖਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ.. ਮੈਂ ਏਸ ਵਕਤ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ਚ ਬਾਂਹ ਫੜ ਰਿਹਾ ਹਾਂ.. ਮੈਨੂੰ ਮੇਰੇ ਲੋਕਾਂ ਦੀ ਮਦਦ ਕਰ ਲੈਣ ਦਿਓ..ਬੱਸ ਆ ਕੇ ਥੋਡੇ ਨਾਲ ਰਾਜਨੀਤੀ ਦੀ ਗੱਲ ਕਰਾਂਗਾ..
— Bhagwant Mann (@BhagwantMann) July 13, 2023
ਦੱਸ ਦਈਏ ਕਿ ਵੀਰਵਾਰ ਨੂੰ ਸੀਐਮ ਹੜ੍ਹ ਨਾਲ ਪ੍ਰਭਾਵਿਤ ਸੰਗਰੂਰ ਖੇਤਰ ‘ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਸੰਗਰੂਰ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।
ਸੀਐਮ ਨੇ ਕਿਹਾ ਕਿ ਉਹ ਕੇਂਦਰ ਤੋਂ ਭੀਖ ਨਹੀਂ ਮੰਗਣਗੇ, ਜੇਕਰ ਕੇਂਦਰ ਫੰਡ ਨਹੀਂ ਦਿੰਦਾ ਤਾਂ ਪੰਜਾਬ ਸਰਕਾਰ ਖੁਦ ਇਸ ਤਬਾਹੀ ਦੀ ਭਰਪਾਈ ਕਰੇਗੀ। ਕੇਂਦਰ ਨੇ 10 ਜੁਲਾਈ ਨੂੰ 218 ਕਰੋੜ ਰੁਪਏ ਜਾਰੀ ਕੀਤੇ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਤੇ ਇਕ-ਇਕ ਇੰਚ ਜਾਣਕਾਰੀ ਲੈ ਰਹੇ ਹਨ। ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦੇ ਪੀੜਤਾਂ ਦੀ ਮਦਦ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h