Punjab CM on Manipur Women Sexual Assault Case: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੀਪੁਰ ਵਿਚ ਦੋ ਔਰਤਾਂ ‘ਤੇ ਜਿਨਸੀ ਹਮਲੇ ਦੀ ਵਾਪਰੀ ਘਿਨਾਉਣੀ ਕਾਰਵਾਈ ‘ਤੇ ਡੂੰਘਾ ਦੁੱਖ ਜ਼ਾਹਰ ਕਰਦੇ ਹੋਏ ਇਸ ਅਣਮਨੁੱਖੀ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੇਸਹਾਰਾ ਔਰਤਾਂ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਵਹਿਸ਼ੀ ਘਟਨਾ ਮੁਲਕ ਦੀ ਜ਼ਮੀਰ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਘਿਨਾਉਣਾ ਅਤੇ ਅਣਮਨੁੱਖੀ ਕਾਰਾ ਹੈ ਜਿਸ ਕਾਰਨ ਅੱਜ ਹਰ ਦੇਸ਼ ਵਾਸੀ ਸ਼ਰਮ ਮਹਿਸੂਸ ਕਰ ਰਿਹਾ ਹੈ।
ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਅਜਿਹੇ ਅਪਰਾਧੀ ਕਿਸੇ ਤਰ੍ਹਾਂ ਦੇ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਅਜਿਹੇ ਲੋਕਾਂ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਹੋਰ ਅਜਿਹੀ ਜੁਅੱਰਤ ਨਾ ਕਰੇ।
मणिपुर की घटना बेहद शर्मनाक है और इसकी जितनी निंदा की जाए कम है…हमारे समाज में इस तरह की घटना बर्दाश्त नहीं की जा सकती…
मैं प्रधानमंत्री जी से अपील करता हूं कि इस घिनौनी वारदात को अंजाम देने वालों के खिलाफ सख्त और मिसाली कार्रवाई होनी चाहिए…साथ ही मणिपुर के हालातों पर भी…
— Bhagwant Mann (@BhagwantMann) July 20, 2023
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤਾਂ ਦੇ ਪਰਿਵਾਰਾਂ, ਸਾਕ-ਸਨੇਹੀਆਂ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਔਰਤਾਂ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੀਪੁਰ ‘ਚ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਇਸ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਕਿਸੇ ਵੀ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ ਅਤੇ ਸਮੁੱਚੇ ਦੇਸ਼ ਨੂੰ ਇਸ ਦੀ ਇੱਕਜੁਟ ਹੋ ਕੇ ਨਿਖੇਧੀ ਕਰਨੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h