Farewell party for Punjab CS: ਇੱਕ ਨਿਵੇਕਲੀ ਪਿਰਤ ਪਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਆਈ.ਏ.ਐਸ. ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੰਜੂਆ ਨੇ ਆਈ.ਏ.ਐਸ. ਵਜੋਂ ਵੱਖ-ਵੱਖ ਅਹੁਦਿਆਂ ‘ਤੇ ਰਹਿੰਦੇ ਹੋਏ 34 ਸਾਲ ਸੂਬੇ ਦੀ ਸੇਵਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਵੱਡੇ ਲੋਕ ਪੱਖੀ ਫੈਸਲੇ ਲਏ ਹਨ। ਇਨ੍ਹਾਂ ਵਿਚ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਅਮਲ ਵਿਚ ਲਿਆਉਣਾ ਬਹੁਤ ਚੁਣੌਤੀਜਨਕ ਸੀ ਪਰ ਜੰਜੂਆ ਨੇ ਸਰਕਾਰ ਦੇ ਹਰ ਫੈਸਲੇ ਨੂੰ ਲਾਗੂ ਕਰਨ ਵਿਚ ਸ਼ਿੱਦਤ ਨਾਲ ਆਪਣਾ ਯੋਗਦਾਨ ਪਾਇਆ ਅਤੇ ਸਰਕਾਰ ਆਪਣੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਕਾਮਯਾਬ ਰਹੀ ਹੈ।
ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿਚ ਵਿਚਰਨ ਕਰਕੇ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ ਕਿਉਂਕਿ ਲੰਮੇ ਜਨਤਕ ਜੀਵਨ ਸਦਕਾ ਇਨ੍ਹਾਂ ਅਧਿਕਾਰੀਆਂ ਕੋਲ ਕੌੜਾ-ਮਿੱਠਾ ਤਜਰਬਾ ਹੁੰਦਾ ਹੈ ਜਿਸ ਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਜੰਜੂਆ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਵਰਮਾ ਸਰਕਾਰ ਦੇ ਲੋਕ ਪੱਖੀ ਉਪਰਾਲਿਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਕਿ ਸੂਬੇ ਦਾ ਕੋਈ ਵੀ ਵਿਅਕਤੀ ਸਰਕਾਰ ਦੇ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਵਿਜੇ ਕੁਮਾਰ ਜੰਜੂਆ ਜੀ ਅੱਜ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਏ ਨੇ…ਸਾਡੀ ਸਰਕਾਰ ਦੌਰਾਨ ਪੰਜਾਬ ਤੇ ਪੰਜਾਬੀਆਂ ਲਈ ਲਏ ਗਏ ਅਹਿਮ ਫ਼ੈਸਲਿਆਂ ‘ਚ ਜੰਜੂਆ ਜੀ ਦੀ ਭੂਮਿਕਾ ਸ਼ਲਾਘਾਯੋਗ ਹੈ…
ਅੱਜ ਡਿਊਟੀ ਦੇ ਆਖ਼ਰੀ ਦਿਨ ਉਹਨਾਂ ਨੂੰ ਮਿਲ ਕੇ ਸਫ਼ਲ ਕਾਰਜਕਾਲ ਲਈ ਵਧਾਈਆਂ ਦਿੱਤੀਆਂ…ਜ਼ਿੰਦਗੀ ‘ਚ ਸੁਨਹਿਰੇ ਤੇ ਬਿਹਤਰ… pic.twitter.com/DJ8PhG34Ed
— Bhagwant Mann (@BhagwantMann) June 30, 2023
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਾਸਨ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਅ ਰਹੇ ਅਧਿਕਾਰੀ ਪਰਿਵਾਰ ਦੇ ਮੈਂਬਰ ਹਨ ਜੋ ਮੇਰੇ ਵਾਂਗ ਕਿਸੇ ਨਾ ਕਿਸੇ ਰੂਪ ਵਿਚ ਸੂਬੇ ਦੀ ਸੇਵਾ ਕਰ ਰਹੇ ਹਨ।”
ਇਸ ਮੌਕੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਇਕ ਸਾਲ ਮੁੱਖ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਰਕਾਰ ਦੀਆਂ ਨੀਤੀਆਂ ਸਹੀ ਮਾਅਨਿਆਂ ਵਿਚ ਲਾਗੂ ਕਰਨ ਵਿਚ ਸਫਲ ਹੋਏ ਹਨ। ਜੰਜੂਆ ਨੇ ਅੱਜ ਦੀ ਵਿਦਾਇਗੀ ਪਾਰਟੀ ਨੂੰ ‘ਵਿਸ਼ੇਸ਼ ਮੌਕਾ’ ਦੱਸਦਿਆਂ ਕਿਹਾ ਕਿ ਸੂਬੇ ਵਿਚ ਪਹਿਲੀ ਵਾਰ ਹੋਇਆ ਕਿ ਕਿਸੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਹੋਵੇ।
ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਜੋ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਨ, ਨੇ ਸਮੂਹ ਆਈ.ਏ.ਐਸ. ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੇਵਾ-ਮੁਕਤ ਹੋ ਰਹੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h