Punjab CM Bhagwant Mann Slams Centre Government: ਪੰਜਾਬ ਸੀਐਮ ਭਗਵੰਤ ਮਾਨ ਨੇ ਪਰਾਲੀ ਦੇ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਇੱਕ ਕਾਨਫਰੰਸ ਕੀਤੀ। ਇਸ ਦੌਰਾਨ ਸੀਐਮ ਮਾਨ ਪੰਜਾਬ ਅੰਨਦਾਤਾ ਦੇ ਨਾਲ ਡੱਟੇ ਨਜ਼ਰ ਆਏ। ਉਨ੍ਹਾਂ ਨੇ ਕੇਂਦਰ ਸਰਕਾਰ ‘ਤੇ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਗਾਏ। ਨਾਲ ਹੀ ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਪੰਜਾਬ ਵਿਰੋਧੀ ਹੈ। ਪਰਾਲੀ ਅਤੇ ਪ੍ਰਦੂਸ਼ਣ ’ਤੇ ਚੱਲ ਰਹੀ ਸਿਆਸਤ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ, ਅਸੀਂ ਹੁਣ ਇਹ ਬਰਦਾਸ਼ਤ ਨਹੀਂ ਕਰਾਂਗੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਰਾਲੀ ਪ੍ਰਦੂਸ਼ਣ ਬਾਰੇ ਰੋਜ਼ਾਨਾ ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਜਦੋਂ ਕਿ ਏਅਰ ਕੁਆਲਿਟੀ ਇੰਡੈਕਸ ਦੀ ਰਿਪੋਰਟ ਅਨੁਸਾਰ ਹਰਿਆਣਾ ਅਤੇ ਯੂਪੀ ਦੇ ਸ਼ਹਿਰ ਵੱਧ ਪ੍ਰਦੂਸ਼ਿਤ ਹਨ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਮਹੀਨੇ ਪਹਿਲਾ ਕਮਿਸ਼ਨ ਫਾਰ ਏਅਰ ਕੁਆਲਿਟੀ ਇੰਡੈਕਸ ਨੂੰ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਦੇ ਦਿੱਤਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ 1500 ਰੁਪਏ ਕੇਂਦਰ, 500 ਰੁਪਏ ਦਿੱਲੀ ਸਰਕਾਰ ਅਤੇ 500 ਰੁਪਏ ਪੰਜਾਬ ਸਰਕਾਰ ਸਣੇ ਕੁੱਲ 2500 ਰੁਪਏ ਪ੍ਰਤੀ ਏਕੜ ਵਿੱਤੀ ਮਦਦ ਦੇਣ।
ਮਾਨ ਨੇ ਅੱਗੇ ਕਿਹਾ ਕਿ ਦੂਜਾ ਪਰਾਲੀ ਤੋਂ ਬਾਇਓ ਐਨਰਜੀ ਅਤੇ ਬਿਜਲੀ ਸਣੇ ਹੋਰਨਾਂ ਵਸਤੂਆਂ ਬਣਾਈ ਜਾ ਸਕਦੀਆਂ ਹਨ। ਇਸ ਲਈ ਕਈ ਵੱਡੇ ਉਦਯੋਗ ਪੰਜਾਬ ਵਿੱਚ ਆਉਣ ਲਈ ਤਿਆਰ ਹਨ। ਇਸ ਲਈ ਉਹ ਕੋਈ ਪੈਕੇਜ ਦਾ ਐਲਾਨ ਕਰੇ। ਹੈਰਾਨੀ ਹੈ ਕਿ ਕੇਂਦਰ ਸਰਕਾਰ ਨੇ ਦੋਵਾਂ ਤਰ੍ਹਾਂ ਦੇ ਹੱਲ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਕਰਕੇ ਕੇਂਦਰ ਸਰਕਾਰ ਦੇਸ਼ ਵਿੱਚ ਤਿੰਨ ਖੇਤੀ ਕਾਨੂੰਨ ਲਾਗੂ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ। ਇਸੇ ਲਈ ਕੇਂਦਰ ਵਿੱਚ ਕਾਬਜ਼ ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਤੋਂ ਅੰਦੋਲਨ ਦਾ ਬਦਲਾ ਲੈ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h