Har Shukarvar Dengue te Vaar: ਹੜ੍ਹਾਂ ਕਾਰਨ ਪੈਦਾ ਹੋਈ ਡੇਂਗੂ ਦੀ ਬਿਮਾਰੀ ਦੇ ਪਸਾਰ ਨੂੰ ਰੋਕਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮੰਤਵ ਇਸ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ।
ਸ਼ੁੱਕਰਵਾਰ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਿਮਾਰੀ ਦੇ ਫੈਲਾਅ ‘ਤੇ ਕਾਬੂ ਪਾਉਣ ਲਈ ਤਾਲਮੇਲ ਕਰ ਕੇ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਡੇਂਗੂ ਦੀ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਜ਼ਿਆਦਾਤਰ ਥਾਵਾਂ ਤੋਂ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਪਰ ਕਈ ਥਾਵਾਂ ‘ਤੇ ਪਾਣੀ ਖੜ੍ਹਾ ਹੈ, ਜਿਹੜਾ ਮੱਛਰ ਦੇ ਪ੍ਰਜਣਨ ਦਾ ਸਥਾਨ ਬਣ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਕੇਂਦਰ ਬਿੰਦੂ ਸੂਬੇ ਨੂੰ ਮੱਛਰਾਂ ਤੋਂ ਮੁਕਤ ਕਰਨ ਉਤੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ।
ਸੀਐਮ ਮਾਨ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਦਵਾਈ ਦੇ ਛਿੜਕਾਅ ਲਈ ਵਿਆਪਕ ਪ੍ਰਬੰਧ ਕਰਨ ਅਤੇ ਲਾਰਵਾ ਦੀ ਚੈਕਿੰਗ ਲਈ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਡੇਂਗੂ ਦੀ ਰੋਕਥਾਮ ਲਈ ਪੁਖ਼ਤਾ ਕਦਮ ਚੁੱਕਣ ਦੀ ਲੋੜ ਹੈ ਅਤੇ ਪੀੜਤਾਂ ਨੂੰ ਤੁਰੰਤ ਦਵਾਈ ਮੁਹੱਈਆ ਕਰਨ ਉਤੇ ਧਿਆਨ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪਿਛਲੇ ਸਾਲ ਦੇ ਮੁਕਾਬਲੇ ਡੇਂਗੂ ਦੇ ਕੇਸ ਹਾਲੇ ਘੱਟ ਹਨ ਪਰ ਹੜ੍ਹਾਂ ਦੇ ਮੱਦੇਨਜ਼ਰ ਡੇਂਗੂ ਉਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਮੀ ਨਹੀਂ ਹੋਣੀ ਚਾਹੀਦੀ।
In order to prevent the spread of dengue disease in the aftermath of floods Chief Minister @BhagwantMann launched a special campaign ‘Har Shukarvar Dengue te vaar’ for checking the spread of vector borne disease to save the precious lives of people. (1/2) pic.twitter.com/ZILRFBPCjN
— Government of Punjab (@PunjabGovtIndia) August 4, 2023
ਮੁੱਖ ਮੰਤਰੀ ਨੇ ਡੇਂਗੂ ਉਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੇ ਲਾਰਵਾ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਕੀਤੀ ਜਾਵੇ। ਭਗਵੰਤ ਮਾਨ ਨੇ ਆਖਿਆ ਕਿ ਸਿਹਤ ਵਿਭਾਗ ਹੋਰ ਵਿਭਾਗਾਂ ਜਿਵੇਂ ਕਿ ਸਕੂਲ ਸਿੱਖਿਆ ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਨਾਲ ਮਿਲ ਕੇ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਕੋਸ਼ਿਸ਼ ਕਰੇ।
ਉਨ੍ਹਾਂ ਕਿਹਾ ਕਿ ਮੈਡੀਕਲ ਸਾਇੰਸ ਦੇ ਖ਼ੇਤਰ ਵਿੱਚ ਹੋਈਆਂ ਖੋਜਾਂ ਦੇ ਬਾਵਜੂਦ ਡੇਂਗੂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਬਿਮਾਰੀ ਉਤੇ ਕਾਬੂ ਪਾਉਣ ਦੀ ਕੁੰਜੀ ਹੈ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਤੇ ਲੋਕਾਂ ਨੂੰ ਡੇਂਗੂ ਵਿਰੁੱਧ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਯਕੀਨ ਦਿਵਾਇਆ ਕਿ ਡੇਂਗੂ ਕੰਟਰੋਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬਾ ਸਰਕਾਰ ਜੰਗੀ ਪੱਧਰ ‘ਤੇ ਕੋਸ਼ਿਸ਼ਾਂ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h