ਮੰਗਲਵਾਰ, ਜੁਲਾਈ 22, 2025 07:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਦੇ ਹੁਕਮਾਂ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਰਾਹਤ ਕੈਂਪਾਂ ਦੀ ਗਿਣਤੀ ‘ਚ ਵਾਧਾ, ਸਿਹਤ ਵਿਭਾਗ ਮੁਸ਼ਤੈਦੀ ਨਾਲ ਜੁਟੀ, ਜਾਣੋ ਕਿੱਥੇ ਕਿੰਨੇ ਕੈਂਪ

Punjab Flood Relief Operation: ਪੰਜਾਬ 'ਚ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਜਿਸ ਕਰਕੇ ਕੁੱਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ।

by ਮਨਵੀਰ ਰੰਧਾਵਾ
ਜੁਲਾਈ 14, 2023
in ਪੰਜਾਬ
0

Punjab Flood Relief Camps: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ‘ਚ ਰਾਹਤ ਕਾਰਜਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁੱਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ਵਿਚ, 16 ਰੂਪਨਗਰ ਵਿਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ‘ਚ 3, ਮੋਹਾਲੀ ‘ਚ 22, ਐਸਬੀਐਸ ਨਗਰ ‘ਚ 2, ਸੰਗਰੂਰ ‘ਚ 3, ਫਿਰੋਜ਼ਪੁਰ ‘ਚ 36, ਹੁਸ਼ਿਆਰਪੁਰ ‘ਚ 3, ਤਰਨ ਤਾਰਨ ‘ਚ 7, ਜਲੰਧਰ ‘ਚ 51 ਅਤੇ ਕਪੂਰਥਲਾ ‘ਚ 8 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।

18802 ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ

ਉਨ੍ਹਾਂ ਦੱਸਿਆ ਕਿ ਸੂਬੇ ਦੇ 18802 ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ‘ਚ 13518, ਰੂਪਨਗਰ ‘ਚ 2200, ਮੋਗਾ ‘ਚ 155, ਲੁਧਿਆਣਾ ‘ਚ 300, ਮੋਹਾਲੀ ‘ਚ 1400, ਐਸਬੀਐਸ ਨਗਰ ‘ਚ 200, ਫਤਹਿਗੜ੍ਹ ਸਾਹਿਬ ‘ਚ 500, ਤਰਨ ਤਾਰਨ ‘ਚ 19 ਅਤੇ ਜਲੰਧਰ ਜ਼ਿਲ੍ਹੇ ‘ਚ 510 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ‘ਚੋਂ ਕੱਢ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ ਹੈ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।

2896 ਪਸ਼ੂਆਂ ਦਾ ਟੀਕਾਕਰਨ

ਪਸ਼ੂ ਪਾਲਣ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 630 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 2896 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ।

186 ਮੈਡੀਕਲ ਕੈਂਪ ਤੇ ਹੁਣ ਤੱਕ ਕੁੱਲ ਓਪੀਡੀ 6235

ਉਧਰ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 315 ਰੈਪਿਡ ਰਿਸਪਾਂਸ ਟੀਮਾਂ (ਆਰਆਰਟੀ) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਵਿੱਚ ਜੁਟੀਆਂ ਹੋਈਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 186 ਮੈਡੀਕਲ ਕੈਂਪ ਲਗਾਏ ਹਨ ਅਤੇ ਹੁਣ ਤੱਕ ਕੁੱਲ ਓਪੀਡੀ 6235 ਹੈ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖਾਣ ਪੀਣ ਦਾ ਸਾਮਾਨ ਪੁੱਜਦਾ ਕਰਨ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੰਮ ਹੋਰ ਤੇਜ਼ ਕਰ ਦਿੱਤਾ ਹੈ। ਸੁੱਕੇ ਭੋਜਨ ਦੇ 40,000 ਪੈਕੇਟ ਤਿਆਰ ਕੀਤੇ ਜਾ ਰਹੇ ਹਨ ਜਦੋਂਕਿ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannFlood Rlief CampsFlood VictimsFood PacketsMedical Campspro punjab tvPunjab CMPunjab Floodpunjab newspunjabi news
Share216Tweet135Share54

Related Posts

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਲੈ ਕੇ ਸ਼ੁਰੂ ਕੀਤੀ ਖਾਸ ਮੁਹਿੰਮ

ਜੁਲਾਈ 21, 2025

ਕਾਰ ‘ਚ ਵੜ ਵਕੀਲ ਨੂੰ ਮਾਰੀਆਂ ਗੋਲੀਆਂ, ਵਾਪਰੀ ਭਿਆਨਕ ਘਟਨਾ

ਜੁਲਾਈ 21, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025
Load More

Recent News

Runway ‘ਤੇ ਫਿਸਲਿਆ Air India ਦਾ ਜਹਾਜ਼, ਦੇਖੋ ਕਿੰਝ ਕਰਮਚਾਰੀਆ ਨੇ ਟਾਲਿਆ ਵੱਡਾ ਹਾਦਸਾ

ਜੁਲਾਈ 21, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

Weather Update: ਪੰਜਾਬ ‘ਚ ਅਗਲੇ 2 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਜਾਰੀ ਕੀਤੀ ਚਿਤਾਵਨੀ

ਜੁਲਾਈ 21, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.