Bhagwant Mann’s on Opposition: ਪੰਜਾਬ ‘ਚ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਭੱਠਾ ਬਿਠਾਉਣ ਲਈ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤ ਪਾਲਣ ਲਈ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਕੇ ਲੋਕਾਂ ਨੂੰ ਪ੍ਰਾਈਵੇਟ ਸੰਸਥਾਵਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਸੀ।
ਸਰਕਾਰੀ ਖੇਤਰਾਂ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪਿਛਲੀ ਹਕਮੂਤਾਂ ਮੌਕੇ ਰਵਾਇਤੀ ਪਾਰਟੀਆਂ ਦੇ ਆਗੂ ਸਿਹਤ, ਸਿੱਖਿਆ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਪ੍ਰਾਈਵੇਟ ਲੋਕਾਂ ਦੀ ਇਜਾਰੇਦਾਰੀ ਕਾਇਮ ਕਰਵਾਉਣ ਲਈ ਸਰਕਾਰੀ ਅਦਾਰਿਆਂ ਨੂੰ ਬੁਰੀ ਤਰ੍ਹਾਂ ਰੋਲ ਦਿੰਦੇ ਸਨ ਤਾਂ ਕਿ ਲੋਕਾਂ ਕੋਲ ਕੋਈ ਰਾਹ ਨਾ ਬਚੇ। ਇਨ੍ਹਾਂ ਸਿਆਸਤਦਾਨਾਂ ਲਈ ‘ਜਿਹੜੇ ਰਾਜ ਦਾ ਰਾਜਾ ਵਪਾਰੀ, ਉਸ ਰਾਜ ਦੀ ਜਨਤਾ ਭਿਖਾਰੀ’ ਦਾ ਕਥਨ ਵਰਤਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸਤਦਾਨ ਆਪਣਾ ਕਾਰੋਬਾਰ ਵਧਾਉਣ ਲਈ ਐਨੇ ਲਾਲਸੀ ਹੁੰਦੇ ਸਨ ਕਿ ਵੱਧ ਗਾਹਕਾਂ ਵਾਲੀ ਗੋਲ-ਗੱਪਿਆਂ ਦੀ ਰੇਹੜੀ ਵਿਚ ਹਿੱਸਾਪੱਤੀ ਪਾਉਣ ਤੋਂ ਗੁਰੇਜ਼ ਨਹੀਂ ਕਰਦੇ ਸਨ।
ਪਿਛਲੀਆਂ ਸਰਕਾਰਾਂ ਨੇ ਸਿਰਫ਼ ਪ੍ਰਾਈਵੇਟ ਮਾਫ਼ੀਏ ਨੂੰ ਪਹਿਲ ਦਿੱਤੀ…ਸਕੂਲਾਂ, ਹਸਪਤਾਲਾਂ ਤੇ ਬੱਸਾਂ ਦੇ ਖੇਤਰ ‘ਚ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਇਆ ਤੇ ਪ੍ਰਾਈਵੇਟ ਵਾਲਿਆਂ ਨੂੰ ਤਿੰਨਾਂ ਖੇਤਰਾਂ ‘ਚ ਮਾਫ਼ੀਏ ਦੀ ਸਰਪ੍ਰਸਤੀ ਹੇਠ ਮਾਰਕਿਟ ਬਣਾ ਕੇ ਦੇ ਦਿੱਤੀ…ਲੋਕਾਂ ਦੇ ਫ਼ਾਇਦੇ ਬਾਰੇ ਕਦੇ ਨਹੀਂ ਸੋਚਿਆ… pic.twitter.com/62osN1Vb59
— Bhagwant Mann (@BhagwantMann) June 7, 2023
ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਸਰਕਾਰੀ ਹਸਪਤਾਲ ਅਤੇ ਸਕੂਲਾਂ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਸੀ ਤਾਂ ਕਿ ਪ੍ਰਾਈਵੇਟ ਲੋਕਾਂ ਲਈ ਦਰਵਾਜ਼ੇ ਖੋਲ੍ਹੇ ਜਾ ਸਕਣ। ਉਨ੍ਹਾਂ ਕਿਹਾ ਕਿ ਖਸਤਾ ਹਾਲ ਹੋ ਚੁੱਕੀਆਂ ਸਿਹਤ ਸੰਸਥਾਵਾਂ ਕਾਰਨ ਲੋਕਾਂ ਨੂੰ ਮਹਿੰਗਾ ਇਲਾਜ ਕਰਵਾਉਣ ਲਈ ਮਜ਼ਬੂਰ ਹੋਣਾ ਪੈਂਦਾ ਸੀ। ਇਸੇ ਤਰ੍ਹਾਂ ਇਨ੍ਹਾਂ ਸਿਆਸਤਦਾਨਾਂ ਨੇ ਆਪਣੇ ਕਾਰੋਬਾਰੀ ਹਿੱਤਾਂ ਲਈ ਸਰਕਾਰੀ ਬੱਸਾਂ ਨੂੰ ਵੱਡਾ ਨੁਕਸਾਨ ਬਣਾਇਆ ਸੀ ਅਤੇ ਪ੍ਰਾਈਵੇਟ ਬੱਸਾਂ ਲਈ ਮਨਮਰਜੀ ਦੇ ਟਾਈਮ ਟੇਬਲ ਬਣਾਏ ਜਾਂਦੇ ਸੀ।
ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਏਨਾ ਲੀਡਰਾਂ ਨੂੰ ਸਰਕਾਰ ਵਿਚ ਕੋਈ ਕਮੀ-ਪੇਸ਼ੀ ਨਜ਼ਰ ਨਹੀਂ ਆਉਂਦੀ ਤਾਂ ਮੁੱਦਾਹੀਣ ਹੋਏ ਇਹ ਲੀਡਰ ਨਿੱਜੀ ਤੌਰ ਉਤੇ ਦੂਸ਼ਣਬਾਜੀ ‘ਤੇ ਉਤਰ ਆਉਂਦੇ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕਾਂ ਦੀਆਂ ਪੰਜਾਬ ਦੇ ਖਜ਼ਾਨੇ ਨੂੰ ਲੁੱਟਣ ਵਾਲੀਆਂ ਦੁਕਾਨਾਂ ਹੁਣ ਬੰਦ ਹੋ ਚੁੱਕੀਆਂ ਹਨ ਜਿਸ ਕਰਕੇ ਕੋਈ ਹੋਰ ਰਾਹ ਨਾ ਬਚਣ ਕਰਕੇ ਹੁਣ ਇਹ ਸਾਰੇ ਇਕ ਬੇੜੇ ਵਿਚ ਸਵਾਰ ਹੋ ਕੇ ਆਪਣੇ ਸਿਆਸੀ ਜੀਵਨ ਨੂੰ ਬਚਾਉਣ ਲਈ ਹੱਥ-ਪੈਰ ਮਾਰ ਰਹੇ ਹਨ।
ਮੇਰੇ ‘ਤੇ ਅੱਜ ਤੱਕ ਇੱਕ ਰੁਪਏ ਦੇ ਭ੍ਰਿਸ਼ਟਾਚਾਰ ਦਾ ਕਦੇ ਇਲਜ਼ਾਮ ਨਹੀਂ ਲੱਗਿਆ
ਪੰਜਾਬ ਦੀ ਹੋ ਰਹੀ ਤਰੱਕੀ ਨੂੰ ਦੇਖ ਸਾਰੀਆਂ ਵਿਰੋਧੀ ਧਿਰਾਂ ਇੱਕ ਮੰਚ ‘ਤੇ ਇਕੱਠੀਆਂ ਹੋ ਗਈਆਂ ਨੇ
ਜਦੋਂ ਜੰਗਲ ਦੇ ਸਾਰੇ ਜਾਨਵਰ ਨਦੀ ਦੇ ਇੱਕ ਪਾਸੇ ਖੜ੍ਹੇ ਹੋ ਜਾਣ ਤਾਂ ਸਮਝੋ ਦੂਜੇ ਪਾਸੇ ਸ਼ੇਰ ਖੜ੍ਹਾ ਹੁੰਦਾ ਹੈ
—CM @BhagwantMann pic.twitter.com/ec7CTRlXoJ
— AAP Punjab (@AAPPunjab) June 7, 2023
ਉਨ੍ਹਾਂ ਅੱਗੇ ਕਿਹਾ ਕਿ ਮੈਂ ਤਹਾਨੂੰ ਚੁਣੌਤੀ ਦਿੰਦਾ ਹਾਂ ਕਿ ਆਪਣੀ ਸਿਆਸੀ ਹੋਂਦ ਬਚਾਉਣ ਲਈ ਤੁਹਾਡੀਆਂ ਅਜਿਹੀਆਂ ਚਾਲਬਾਜ਼ੀਆਂ ਤੁਹਾਡੇ ਕੰਮ ਨਹੀਂ ਆਉਣੀਆਂ ਕਿਉਂਕਿ ਪੰਜਾਬ ਦੇ ਲੋਕ ਤੁਹਾਡਾ ਅਸਲੀ ਕਿਰਦਾਰ ਪਛਾਣ ਚੁੱਕੇ ਹਨ ਜਿਸ ਕਰਕੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਤਹਾਨੂੰ ਮੂੰਹ ਤੋੜਵਾਂ ਜਵਾਬ ਦੇ ਚੁੱਕੇ ਹਨ।”
ਨਵਜੋਤ ਸਿੱਧੂ ‘ਤੇ ਬਰਸੇ ਸੀਐਮ ਮਾਨ
ਨਵਜੋਤ ਸਿੱਧੂ ਨੂੰ ਆੜੇ ਹੱਥੀਂ ਲੈਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਚੇ-ਸੁੱਚੇ ਕਿਰਦਾਰ ਦੀਆਂ ਟਾਹਰਾਂ ਮਾਰਨ ਵਾਲਾ ਸਿਆਸਤਦਾਨ ਆਪਣੇ ਘੋਰ ਵਿਰੋਧੀ ਬਿਕਰਮ ਮਜੀਠੀਆ ਨੂੰ ਜੱਫੀ ਵਿਚ ਲੈ ਕੇ ਏਨੇ ਨੀਵੇਂ ਪੱਧਰ ‘ਤੇ ਡਿੱਗਿਆ ਕਿ ਪੰਜਾਬ ਦੇ ਲੋਕ ਵੀ ਹੈਰਾਨ ਰਹਿ ਗਏ। ਮੁੱਖ ਮੰਤਰੀ ਨੇ ਕਿਹਾ, “ਅਸਲ ਵਿਚ ਇਹ ਦੋਵੇਂ ਲੀਡਰ ਆਮ ਆਦਮੀ ਪਾਰਟੀ ਦੀ ਵਿਧਾਇਕ ਜੀਵਨਜੋਤ ਕੌਰ ਪਾਸੋਂ ਬੁਰੀ ਤਰ੍ਹਾਂ ਹਾਰੇ ਹਨ ਜਿਸ ਕਰਕੇ ਆਪਣੀ ਬਚੀ-ਖੁਚੀ ਸਿਆਸੀ ਹੋਂਦ ਬਚਾਉਣ ਲਈ ਜੱਫੀਆਂ ਪਾਉਣ ਲਈ ਮਜਬੂਰ ਹੋ ਗਏ ਹਨ।”
ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਟਿੱਪਣੀ ਦਾ ਦਿੱਤਾ ਜਵਾਬ
ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵੇਂ ਚੁਣੇ ਆਪ ਵਿਧਾਇਕਾਂ ‘ਤੇ ਕੀਤੀ ਟਿੱਪਣੀ ਦਾ ਸਖ਼ਤ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਸਾਰੀ ਜ਼ਿੰਦਗੀ ਮੁੱਖ ਮੰਤਰੀ ਦੀ ਕੁਰਸੀ ਲਈ ਤਰਸਦੇ ਰਹੇ ਹਨ ਅਤੇ ਹੁਣ ਜਦੋਂ ਇਨ੍ਹਾਂ ਤੋਂ ਅੱਕੇ ਲੋਕਾਂ ਨੇ ਨਵੇਂ ਚਿਹਰਿਆਂ ਨੂੰ ਸੱਤਾ ਦੀ ਵਾਗਡੋਰ ਸੰਭਾਲੀ ਤਾਂ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ।
ਬਾਜਵਾ ਸਾਬ੍ਹ ਜੀਹਨੂੰ ਤੁਸੀਂ ਮਟੀਰੀਅਲ ਕਹਿੰਦੇ ਹੋ ਉਹ ਇਕੱਲੇ ਮੋਬਾਈਲ ਹੀ ਨਹੀਂ ਠੀਕ ਕਰਦਾ ਰਿਹਾ..ਸਗੋਂ ਦਿਮਾਗ ਵੀ ਠੀਕ ਕਰਦਾ ਹੈ..ਆਪਣੇ ਸਾਬਕਾ ਮੁੱਖ ਮੰਤਰੀ ਨੂੰ ਪੁੱਛ ਲਿਓ… pic.twitter.com/6PTrhkulaF
— Bhagwant Mann (@BhagwantMann) June 7, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h