Special Girdawari in Punjab: ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇੱਕ-ਇੱਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ।
Reiterating the firm commitment of state govt to compensate people for loss of every single penny due to floods, CM @BhagwantMann reviewed the progress of ongoing ‘Special Girdawari’. CM directed the officers to ensure that Special Girdawari is completed by Aug 15 by all means. pic.twitter.com/lnXIsVbUdz
— Government of Punjab (@PunjabGovtIndia) August 4, 2023
ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ।
ਸੀਐਮ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h