MSP for Vegetables: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਮੱਕੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ) 2090 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਖਰੀਦ ਕਰਨ ਤਾਂ ਜੋ ਕਿਸਾਨਾਂ ਨੂੰ ਘੱਟ ਰੇਟ ’ਤੇ ਜਿਣਸ ਵੇਚਣ ਤੋਂ ਬਚਾਇਆ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਮੁੱਖ ਮੰਤਰੀ ਦੇ ਐਲਾਨ ’ਤੇ ਭਰੋਸਾ ਕੀਤਾ ਕਿ ਮੱਕੀ ਦੀ ਐਮਐਸਪੀ ’ਤੇ ਖਰੀਦ ਕੀਤੀ ਜਾਵੇਗੀ ਪਰ ਹੁਣ ਇਹੀ ਕਿਸਾਨ ਮੁਸ਼ਕਿਲ ਵਿਚ ਫਸ ਗਏ ਹਨ ਕਿਉਂਕਿ ਜਿਣਸ ਖਰੀਦਣ ਵਾਲਾ ਕੋਈ ਨਹੀਂ ਹੈ ਜਿਸ ਕਾਰਨ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ 500 ਤੋਂ 600 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਮੱਕੀ ਵੇਚਣ ਲਈ ਮਜਬੂਰ ਹਨ।
ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਸਮੁੱਚੀ ਫਸਲ ਤੁਰੰਤ ਐਮਐਸਪੀ ’ਤੇ ਖਰੀਦੀ ਜਾਵੇ ਅਤੇ ਕਿਹਾ ਕਿ ਅਜਿਹਾ ਕਰਨ ਵਿਚ ਸਰਕਾਰ ਦੇ ਅਸਫਲ ਰਹਿਣ ਕਾਰਨ ਪੰਜਾਬ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਯਤਨਾਂ ਨੂੰ ਡੂੰਘੀ ਸੱਟ ਵੱਜੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਬਹੁਤ ਚਾਵਾਂ ਨਾਲ ਐਲਾਨ ਕੀਤਾ ਸੀ ਕਿ ਮੱਕੀ, ਸੂਰਜਮੁਖੀ ਅਤੇ ਦਾਲਾਂ ਦੀ ਖਰੀਦ ਐਮਐਸਪੀ ’ਤੇ ਕੀਤੀ ਜਾਵੇਗੀ ਜਿਸ ਮਗਰੋਂ ਕਿਸਾਨਾਂ ਨੇ ਇਹਨਾਂ ਫਸਲਾਂ ਅਧੀਨ ਰਕਬਾ ਵਧਾ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਜਿਣਸ ਖਰੀਦਣ ਦਾ ਵੇਲਾ ਆਇਆ ਹੈ ਤਾਂ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
ਬਾਦਲ ਨੇ ਮੰਗ ਕੀਤੀ ਕਿ ਮੱਕੀ ਦੀ ਐਮਐਸਪੀ ’ਤੇ ਖਰੀਦ ਕਰਨ ਤੋਂ ਇਲਾਵਾ ਸਰਕਾਰ ਜਿਹੜੇ ਕਿਸਾਨਾਂ ਨੇ ਜਿਣਸ ਘੱਟ ਰੇਟ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚੀ ਹੈ, ਉਹਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦੇਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਮੁਆਵਜ਼ਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਮੱਕੀ ਦੀ ਫਸਲ ਮੰਡੀਆਂ ਵਿਚ ਲਿਆਉਣ ਵਿਚ ਵੀ ਮਦਦ ਕਰੇ।
AAP govt should procure maize at MSP as promised by CM @BhagwantMann to save farmers from distress selling. @AAPPunjab govt should also compensate farmers who had sold short to private players & provide dryers and cleaning facilities at mandis to ensure farmers do not suffer. pic.twitter.com/67r1NqUgAk
— Sukhbir Singh Badal (@officeofssbadal) June 15, 2023
ਉਹਨਾਂ ਕਿਹਾ ਕਿ ਮੰਡੀਆਂ ਵਿਚ ਫਸਲ ਸੁਕਾਉਣ ਲਈ ਲੋੜੀਂਦੇ ਡ੍ਰਾਇਰ ਪ੍ਰਦਾਨ ਕੀਤੇ ਜਾਣ ਅਤੇ ਸਾਫ ਸਫਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇ। ਨਾਲ ਬੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਅਜਿਹੇ ਖੋਖਲੇ ਵਾਅਦੇ ਨਾ ਕਰਿਆ ਕਰਨ ਜਿਹਨਾਂ ਨੂੰ ਪੂਰਾ ਕਰਨ ਦਾ ਉਹਨਾਂ ਦਾ ਇਰਾਦਾ ਹੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਿਹੜੇ ਕਿਸਾਨਾਂ ਨੇ ਮੁੱਖ ਮੰਤਰੀ ਦੀ ਗੱਲ ’ਤੇ ਯਕੀਨ ਕੀਤਾ ਸੀ ਕਿ ਰਾਜ ਸਰਕਾਰ ਮੂੰਗੀ ਦੀ ਫਸਲ ਐਮਐਸਪੀ ’ਤੇ ਖਰੀਦੇਗੀ, ਉਹਨਾਂ ਨੂੰ ਵੱਡੇ ਘਾਟੇ ਝੱਲਣੇ ਪਏ ਹਨ।
ਬਾਦਲ ਨੇ ਅੱਗੇ ਕਿਹਾ ਕਿ ਕਿਸਾਨਾਂ ਨੇ ਮੂੰਗੀ ਦੀ ਬਿਜਾਈ ਹੇਠ ਰਕਬਾ 55 ਫੀਸਦੀ ਵਧਾ ਦਿੱਤਾ ਪਰ ਜਦੋਂ ਫਸਲ ਮੰਡੀ ਵਿਚ ਆਈ ਤਾਂ ਕੋਈ ਖਰੀਦਦਾਰ ਨਾ ਬਹੁੜਿਆ ਅਤੇ ਕਈ ਕਿਸਾਨ ਤਾਂ ਆਪਣੀ ਲਾਗਤ ਵੀ ਨਹੀਂ ਵਸੂਲ ਸਕੇ।
ਬਾਦਲ ਨੇ ਸਰਕਾਰ ਨੂੰ ਆਖਿਆ ਕਿ ਉਹ ਤੁਰੰਤ ਦਰੁੱਸਤੀ ਭਰੇ ਕਦਮ ਚੁੱਕੇ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਉਹਨਾਂ ਤੋਂ ਮੁਆਫੀ ਮੰਗਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਕਿਸਾਨਾਂ ਨਾਲ ਧੋਖਾ ਕੀਤਾ ਬਲਕਿ ਆਪਣੀ ’ਪਹਿਲਕਦਮੀ’ ਦਾ ਬਹੁ ਕਰੋੜੀ ਇਸ਼ਤਿਹਾਰਾਂ ਨਾਲ ਪ੍ਰਚਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਕੰਮ ਕੀਤਾ ਹੈ।
AAP govt must honour its manifesto promise give MSP for vegetables to save farmers from exploitation. Farmers suffered heavy losses after they were forced to virtually dump their crop on roads after failing to get remunerative prices. Vegetable farmers must be saved from same… pic.twitter.com/u1re3gPSMG
— Sukhbir Singh Badal (@officeofssbadal) June 15, 2023
ਸੁਖਬੀਰ ਸਿੰਘ ਬਾਦਲ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸਬਜ਼ੀਆਂ ਲਈ ਵੀ ਐਮਐਸਪੀ ਸ਼ੁਰੂ ਕੀਤੀ ਜਾਵੇ ਅਤੇ ਜ਼ੋਰ ਦੇ ਕੇ ਕਿਹਾ ਕਿ ਵਿਚੋਲੇ ਕਿਸਾਨਾਂ ਨੂੰ ਲੁੱਟ ਲੈਂਦੇ ਹਨ ਤੇ ਉਹ ਸਸਤੇ ਭਾਅ ਆਪਣੀ ਜਿਣਸ ਵੇਚਣ ਲਈ ਮਜਬੂਰ ਹੁੰਦੇ ਹਨ। ਉਹਨਾਂ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਕਿਸਾਨਾਂ ਨੂੰ ਢੂਕਵਾਂ ਭਾਅ ਨਾ ਮਿਲਣ ’ਤੇ ਆਪਣੀ ਸ਼ਿਮਲਾ ਮਿਰਚ ਦੀ ਫਸ ਸੜਕਾਂ ’ਤੇ ਸੁੱਟਣੀ ਪਈ ਸੀ। ਉਹਨਾਂ ਕਿਹਾ ਕਿ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀਮੇ ਦੀ ਸਹੂਲਤ ਵੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਵਾਰ ਵਾਰ ਬੇਮੌਸਮੀ ਬਰਸਾਤਾਂ ਨੇ ਵੀ ਸਬਜ਼ੀ ਕਾਸ਼ਤਕਾਰਾਂ ਦਾ ਨੁਕਸਾਨ ਕੀਤਾ ਹੈ ਪਰ ਆਪ ਸਰਕਾਰ ਨੇ ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h