Punjab CM distribute Compensation: ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਤੇ ਹਨੇਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਮੁਆਵਜ਼ਾ 13 ਅਪ੍ਰੈਲ ਨੂੰ ਕਿਸਾਨਾਂ ਨੂੰ ਦਿੱਤਾ ਜਾਵੇਗਾ। ਵੀਰਵਾਰ ਨੂੰ ਅਬੋਹਰ ਵਿੱਚ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ।
ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਕਿਹਾ- “ਫਸਲ ਖੇਤਾਂ ਚ ਪਰ ਪੈਸਾ ਖਾਤੇ ਚ… ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ..ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ..ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ..ਖਰਾਬ ਫਸਲ ਅਜੇ ਖੇਤ ਚ ਡਿੱਗੀ ਪਈ ਐ ਪਰ ਖ਼ਰਾਬੇ ਦਾ ਪੈਸਾ ਖਾਤੇ ਚ ਪੈਣਾ ਸੁਰੂ…”
ਫਸਲ ਖੇਤਾਂ ਚ ਪਰ ਪੈਸਾ ਖਾਤੇ ਚ…
ਅੱਜ ਪੰਜਾਬ ਦੇ ਖੇਤੀ ਸੈਕਟਰ ਲਈ ਬਹੁਤ ਇਤਿਹਾਸਕ ਦਿਨ ਹੈ..ਬਰਸਾਤ ਅਤੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਦਾ ਮੁਆਵਜ਼ਾ 20 ਦਿਨਾਂ ਦੇ ਅੰਦਰ ਅੱਜ ਤੋਂ ਮਿਲਣਾ ਸ਼ੁਰੂ..ਅੱਜ ਅਬੋਹਰ ਵਿੱਚ ਮੈਂ ਖੁਦ ਨੁਕਸਾਨ ਦੀ ਰਕਮ ਜਾਰੀ ਕਰਾਂਗਾ..ਖਰਾਬ ਫਸਲ ਅਜੇ ਖੇਤ ਚ ਡਿੱਗੀ ਪਈ ਐ ਪਰ ਖ਼ਰਾਬੇ ਦਾ ਪੈਸਾ ਖਾਤੇ ਚ ਪੈਣਾ ਸੁਰੂ…
— Bhagwant Mann (@BhagwantMann) April 13, 2023
ਦੱਸ ਦਈਏ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਕਿਹਾ ਸੀ ਕਿ ਭਾਰਤ ਸਰਕਾਰ ਵੱਲੋਂ ਨੁਕਸਾਨੀਆਂ ਫਸਲਾਂ ਦੇ ਭਾਅ ਵਿੱਚ ਕੀਤੀ ਕਟੌਤੀ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਹਰ ਗੱਲ ਲਈ ਕੇਂਦਰ ਤੋਂ ਭੀਖ ਨਹੀਂ ਮੰਗਾਂਗੇ।
ਕੁਲਦੀਪ ਧਾਲੀਵਾਲ ਨੇ ਕਿਹਾ ਚਲ ਰਹੀ ਗਿਰਦਾਵਰੀ
ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਵੇਲੇ ਗਿਰਦਾਵਰੀ ਚੱਲ ਰਹੀ ਹੈ ਅਤੇ ਕਈ ਇਲਾਕਿਆਂ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ। ਗਿਰਦਾਵਰੀ ਦਾ ਕੰਮ ਮੁਕੰਮਲ ਹੋਣ ਤੋਂ ਪਹਿਲਾਂ ਹੀ 13 ਅਪ੍ਰੈਲ ਨੂੰ ਮੁਆਵਜ਼ੇ ਦੀ ਵੰਡ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਜਦੋਂ ਮੁੱਖ ਮੰਤਰੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਅਬੋਹਰ ਪਹੁੰਚਣਗੇ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਈ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਗਈ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫੀਸਦੀ ਦਾ ਵਾਧਾ ਕੀਤਾ ਹੈ। ਇਸ ਕਦਮ ਦਾ ਉਦੇਸ਼ ਹਰ ਕੀਮਤ ‘ਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਸੂਬੇ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ। ਪਹਿਲਾਂ ਗਿਰਦਾਵਰੀ ਸਿਰਫ ਸਿਆਸੀ ਤੌਰ ‘ਤੇ ਪ੍ਰਭਾਵਸ਼ਾਲੀ ਲੋਕਾਂ ਦੇ ਦਫਤਰਾਂ ਜਾਂ ਘਰਾਂ ਦੀ ਹੀ ਕੀਤੀ ਜਾਂਦੀ ਸੀ, ਪਰ ਹੁਣ ਗਿਰਦਾਵਰੀ ਨਿਰਪੱਖ ਤਰੀਕੇ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਿਲ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h