Ajnala Incident: ਬੀਤੇ ਦਿਨੀਂ ਅਜਨਾਲਾ ‘ਚ ਵਾਪਰੀ ਘਟਨਾ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਬਿਆਨ ਆਇਆ ਹੈ। ਆਪਣੇ ਬਿਆਨ ‘ਚ ਡੀਜੀਪੀ ਯਾਦਵ ਨੇ ਕਿਹਾ ਕਿ ਇਸ ਸਬੰਧੀ ਜ਼ਖਮੀਆਂ ਦੇ ਬਿਆਨਾਂ ਅਤੇ ਘਟਨਾ ਦੀਆਂ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਗੌਰਵ ਯਾਦਵ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਧਰਨਾ ਲਗਾਉਣ ਦਾ ਹਰ ਇੱਕ ਵਿਅਕਤੀ ਦਾ ਸੰਵਿਧਾਨਿਕ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਸਾਂਤਮਈ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੂੰ ਭਰੋਸਾ ਦਿੱਤਾ ਗਿਆ ਸੀ ਜਥੇਬੰਦੀ ਨੂੰ ਜਿੱਥੇ ਰੋਕਿਆ ਜਾਵੇਗਾ ਉੱਥੇ ਰੁਕ ਜਾਣਗੇ।
Punjab DGP Gaurav Yadav's PC on Ajnala incident:
•Police worked with utmost restraint to maintain Guru Granth Sahib's dignity
•Attacking Police under its cover was an act of cowardice
•After analysing the video footage, action will be taken against those who attacked police pic.twitter.com/NXrgGdvU6L
— AAP Punjab (@AAPPunjab) February 24, 2023
ਡੀਜੀਪੀ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ ਗਿਆ, ਜਿਸ ਵਿੱਚ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਸ ਘਟਨਾ ਵਿੱਚ ਹਾਕੀ ਖਿਡਾਰੀ ਯੁਵਰਾਜ ਸਿੰਘ ਵੀ ਜ਼ਖ਼ਮੀ ਹੋਏ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਹਰ ਮਨੁੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਡੀਜੀਪੀ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਹਮਲਾ ਕਰਨਾ ਬੁਜ਼ਦਿਲ ਲੋਕਾਂ ਦਾ ਕੰਮ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਹਮਲਾ ਪੰਜਾਬੀਆਂ ਵੱਲੋਂ ਕੀਤਾ ਗਿਆ ਸੀ ਤੇ ਸ਼ਾਂਤਮਈ ਪ੍ਰਦਰਸ਼ਨ ਦਾ ਕਹੀ ਕੇ ਗੁਰੂ ਗ੍ਰੰਥ ਸਾਹਿਬ ਤੇ ਪਾਲਕੀ ਸਾਹਿਬ ਦੀ ਆੜ ਵਿੱਚ ਇਹ ਹਮਲਾ ਕੀਤਾ ਗਿਆ ਸੀ। ਦੂਜੇ ਪਾਸੇ ਚੰਡੀਗੜ੍ਹ ਬਾਰਡਰ ‘ਤੇ ਨਿਹੰਗਾਂ ਨੇ ਘੋੜਿਆਂ ‘ਤੇ ਸਵਾਰ ਹੋ ਕੇ ਹਮਲਾ ਕੀਤਾ। ਇਹ ਚਿੰਤਾਜਨਕ ਸਥਿਤੀ ਹੈ ਤੇ ਪੁਲਿਸ ਇਸ ਲਈ ਰਣਨੀਤੀ ਬਣਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਅਧਿਕਾਰੀ ਤੇ ਕਈ ਮੁਲਾਜ਼ਮ ਜ਼ਖਮ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜ਼ਖ਼ਮੀਆਂ ਦੇ ਬਿਆਨ ਅਤੇ ਵੀਡੀਓ ਦੇਖ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h