ਚੰਡੀਗੜ੍ਹ/ਸੰਗਰੂਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab Education Minister Harjot Bains) ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗਾਂ ਕੀਤੀਆਂ। ਇਸ ਤਹਿਤ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ ਯੂਨੀਅਨ ਵੱਲੋਂ ਯੂਨੀਅਨ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਗਈ।
ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕੇ ਬਹੁਤ ਜਲਦ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਕੇ ਸਕੂਲਾਂ ਵਿਚ ਭੇਜਿਆ ਜਾ ਰਿਹਾ ਹੈ। ਯੂਨੀਅਨ ਵੱਲੋਂ ਸਿੱਖਿਆ ਮੰਤਰੀ ਅੱਗੇ ਇਹ ਮੰਗ ਵੀ ਰੱਖੀ ਗਈ ਕੇ 4161 ਮਾਸਟਰ ਕੇਡਰ ਭਰਤੀ ਬਾਰਡਰ ਕੇਡਰ ਦੀ ਭਰਤੀ ਨਹੀਂ ਹੈ। ਕਿਉਂਕਿ ਵਿਭਾਗ ਦੇ 24-01-2022 ਦੇ ਸੋਧ ਪੱਤਰ ਅਨੁਸਾਰ ਬਾਰਡਰ ਕੇਡਰ ਤੋਂ ਪੂਰੇ ਪੰਜਾਬ ਦੀ ਭਰਤੀ ਕਰ ਦਿੱਤੀ ਗਈ ਸੀ। ਇਸ ਲਈ ਸਾਰੇ ਪੰਜਾਬ ਦੇ ਜਿਲ੍ਹਿਆਂ ਵਿੱਚ ਸਟੇਸ਼ਨ ਖੋਲ੍ਹੇ ਜਾਣ।
ਇਸ ਮੰਗ ਉੱਪਰ ਸਿੱਖਿਆ ਮੰਤਰੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।ਇਸ ਤੋਂ ਇਲਾਵਾ ਸਾਇੰਸ, ਮੈਥ ਅਤੇ ਅੰਗਰੇਜ਼ੀ ਦੀਆਂ 598 ਪੋਸਟਾਂ ਨੂੰ ਡੀ ਰਿਜ਼ਰਵ ਕਰਨ ਦੀ ਮੰਗ ਰੱਖੀ ਗਈ, ਪਰ ਸਿੱਖਿਆ ਮੰਤਰੀ ਨੇ ਕਾਨੂੰਨੀ ਅੜਚਣਾਂ ਹੋਣ ਕਾਰਨ ਪੋਸਟਾਂ ਨੂੰ ਡੀ ਰਿਜ਼ਰਵ ਕਰਨ ਵਿੱਚ ਅਸਮਰੱਥਤਾ ਜਤਾਈ ਪ੍ਰਤੂੰ ਸਿੱਖਿਆ ਮੰਤਰੀ ਨੇ 4161 ਅਸਾਮੀਆਂ ‘ਚ ਬੈਕਲੌਗ ਪੋਸਟਾਂ ਨੂੰ ਡੀ ਰਿਜ਼ਰਵ ਕਰਨ ਦਾ ਭਰੋਸਾ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h