ਬੁੱਧਵਾਰ, ਅਪ੍ਰੈਲ 8, 2026 06:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਹਰਜੋਤ ਬੈਂਸ ਨੇ ਸਮਰ ਕੈਂਪ ਦਾ ਕੀਤਾ ਅਚਨਚੇਤ ਦੌਰਾ, ਵਿਦਿਆਰਥੀਆਂ ਨਾਲ ਕੀਤੀਆਂ ਦਿਲ ਦੀਆਂ ਗੱਲਾਂ

Punjab News: ਹਰਜੋਤ ਬੈਂਸ ਨੂੰ ਇਹ ਦੇਖ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਕਿ ਨਿੱਕੇ ਵਿਦਿਆਰਥੀਆਂ ਦੀ ਸਮਰ ਕੈਂਪਾਂ ਵਿੱਚ ਡੂੰਘੀ ਦਿਲਚਸਪੀ ਹੈ।

by ਮਨਵੀਰ ਰੰਧਾਵਾ
ਜੁਲਾਈ 4, 2023
in ਸਿੱਖਿਆ, ਪੰਜਾਬ
0

Summer Camp Punjab Government School: ਪੰਜਾਬ ਦੇ ਸਕੂਲ ਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, ਫੇਜ਼-2, ਮੋਹਾਲੀ ਦੇ ਅਚਨਚੇਤ ਦੌਰੇ ਦੌਰਾਨ ਸਕੂਲਾਂ ਵਿੱਚ ਚੱਲ ਰਹੇ ਸਮਰ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਸਿੱਖੀਆਂ ਜਾ ਰਹੀਆਂ ਗਤੀਵਿਧੀਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਕੂਲ ਕੰਪਲੈਕਸ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੇ ਬੱਚਿਆਂ ਨੂੰ ਗਤੀਵਿਧੀਆਂ ਰਾਹੀਂ ਸਿੱਖਣ ਬਾਰੇ ਅਤੇ ਉਨ੍ਹਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕਿਸ ਤਰ੍ਹਾਂ ਬਿਤਾਈਆਂ ਗਈਆਂ, ਬਾਰੇ ਪੁੱਛਿਆ। ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਕਿ ਨਿੱਕੇ ਵਿਦਿਆਰਥੀਆਂ ਦੀ ਸਮਰ ਕੈਂਪਾਂ ਵਿੱਚ ਡੂੰਘੀ ਦਿਲਚਸਪੀ ਹੈ ਅਤੇ ਉਹ ਨਵੀਆਂ ਚੀਜ਼ਾਂ ਸਿੱਖਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਤੋਂ ਮਿਡਲ ਤੱਕ ਦੇ ਵਿਦਿਆਰਥੀਆਂ ਲਈ 3 ਤੋਂ 15 ਜੁਲਾਈ ਤੱਕ ਸਮਰ ਕੈਂਪ ਸ਼ੁਰੂ ਕੀਤੇ ਗਏ ਹਨ ਤਾਂ ਜੋ ਗਤੀਵਿਧੀਆਂ ਅਤੇ ਹੋਰ ਤਰੀਕਿਆਂ ਨਾਲ ਸਿੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੱਖਣ ਦੀਆਂ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਠਕ੍ਰਮ ਨੂੰ ਵਧੇਰੇ ਦਿਲਚਸਪ ਬਣਾਉਣ ਲਈ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ।

ਬੈਂਸ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਵੱਡੀ ਸਫਲਤਾ ਸਾਬਤ ਹੋਵੇਗਾ ਕਿਉਂਕਿ ਵਿਦਿਆਰਥੀਆਂ ਦਾ ਸਖਸ਼ੀ ਅਤੇ ਅਕਾਦਮਿਕ ਵਿਕਾਸ ਇਸ ਢੰਗ ਨਾਲ ਤਜਰਬੇਕਾਰ ਅਤੇ ਸਮਰਪਿਤ ਅਧਿਆਪਕਾਂ ਦੁਆਰਾ ਕੀਤਾ ਜਾਵੇਗਾ ਕਿ ਉਹ ਕਿਤਾਬੀ ਗਿਆਨ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤੇ ਜਾਣਗੇ।

ਸਿਖਿਆ ਮੰਤਰੀ ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਸਮਰ ਕੈਂਪਾਂ ਲਈ 5.06 ਕਰੋੜ ਰੁਪਏ ਦਾ ਬਜਟ ਵਿਦਿਆਰਥੀਆਂ ਲਈ ਸਮੱਗਰੀ ਦੀ ਖਰੀਦ ਲਈ ਰੱਖਿਆ ਗਿਆ ਹੈ। ਇਹ ਕੈਂਪ ਉਨ੍ਹਾਂ ਦੇ ਆਤਮ-ਵਿਸ਼ਵਾਸ ਦੇ ਪੱਧਰ ਨੂੰ ਉਤਸ਼ਾਹਿਤ ਕਰਨਗੇ ਅਤੇ ਅੰਦਰ ਲੁਕੀ ਪ੍ਰਤਿਭਾ ਨੂੰ ਬਾਹਰ ਲਿਆਉਣ ਦੇ ਨਾਲ-ਨਾਲ ਰਚਨਾਤਮਕਤਾ ਦੀ ਭਾਵਨਾ ਪੈਦਾ ਕਰਨਗੇ।

ਉਨ੍ਹਾਂ ਕਿਹਾ, “ਸਮਰ ਕੈਂਪਾਂ ਵਿੱਚ, ਵਿਦਿਆਰਥੀਆਂ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਕਲਾ, ਬੁਨਿਆਦੀ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਦੇ ਹੁਨਰ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainsMohali Government Schoolpro punjab tvpunjab cabinet ministerPunjab Education Ministerpunjab governmentpunjab newspunjabi newsSummer Camp
Share231Tweet145Share58

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਐਕਸਾਈਜ਼ ਕਾਂਸਟੇਬਲ ਦੀਆਂ 722 ਅਸਾਮੀਆਂ ਲਈ ਭਰਤੀ, ਇਸ ਤਾਰੀਕ ਤੋਂ ਅਰਜ਼ੀਆਂ ਸ਼ੁਰੂ, ਜਾਣੋ ਵੇਰਵੇ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.