ਸੋਮਵਾਰ, ਅਗਸਤ 17, 2026 12:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਕੀਤਾ ਸਥਾਪਤ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।

by Pro Punjab Tv
ਫਰਵਰੀ 7, 2026
in Featured News, ਪੰਜਾਬ
0

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ, ਮਾਣਕਪੁਰ (ਨੰਗਲ) ਵਿਖੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਮਾਪਿਆਂ ਤੇ ਸਕੂਲ ਦਰਮਿਆਨ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਮਾਪਿਆਂ ਨੂੰ ਤਣਾਅ-ਮੁਕਤ ਪ੍ਰੀਖਿਆ ਤਿਆਰੀਆਂ ਸਬੰਧੀ ਰਣਨੀਤੀਆਂ ਨਾਲ ਸਸ਼ਕਤ ਬਣਾਉਣਾ, ਸਕਾਰਾਤਮਕ ਰਵੱਈਏ ਰਾਹੀਂ ਬੱਚਿਆਂ ਦਾ ਵਿਸ਼ਵਾਸ ਵਧਾਉਣਾ ਅਤੇ ਪੰਜਾਬ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ, ਜਿਸ ਵਿੱਚ ਜਲਦ ਪਤਾ ਲਗਾਉਣਾ, ਰੋਕਥਾਮ ਅਤੇ ਸਹਾਇਤਾ ‘ਤੇ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ, ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ, ਸ੍ਰੀ ਲਾਲਚੰਦ ਕਟਾਰੂਚੱਕ, ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸ. ਹਰਦੀਪ ਸਿੰਘ ਮੁੰਡੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਇਨ੍ਹਾਂ ਵਰਕਸ਼ਾਪਾਂ ‘ਚ ਸ਼ਮੂਲੀਅਤ ਕਰਦਿਆਂ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਸਮਰਥਨ ਪ੍ਰਤੀ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਸ.ਬੈਂਸ ਨੇ ਕਿਹਾ ਕਿ ਦਸੰਬਰ 2025 ਵਿੱਚ ਕਰਵਾਈ ਗਈ ਪਹਿਲੀ ਵਰਕਸ਼ਾਪ ਦੀ ਸ਼ਾਨਦਾਰ ਸਫ਼ਲਤਾ ਦੇ ਆਧਾਰ ‘ਤੇ ਅੱਜ ਕਰਵਾਈ ਗਈ ਇਸ ਦੂਜੀ ਵਰਕਸ਼ਾਪ ਨੇ ਸਕੂਲਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਰਮਿਆਨ ਇੱਕ ਮਜ਼ਬੂਤ ਭਾਈਵਾਲੀ ਨੂੰ ਉਤਸ਼ਾਹਿਤ ਕੀਤਾ, ਜਿਸ ਦੌਰਾਨ ਮਾਪਿਆਂ ਨੂੰ ਆਪਣੇ ਬੱਚੇ ਦੀ ਅਕਾਦਮਿਕ ਪ੍ਰਗਤੀ ਬਾਰੇ ਜਾਣਨ ਦੀ ਇੱਛਾ ਰੱਖਣ ਅਤੇ ਹੋਮ ਲਰਨਿੰਗ ਦੇ ਸਮਰਥਨ ਬਾਰੇ ਜਾਗਰੂਕ ਕੀਤਾ ਗਿਆ।

ਸ. ਬੈਂਸ ਨੇ ਦੱਸਿਆ ਕਿ ਵਰਕਸ਼ਾਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇਸ ਸਮਾਗਮ ਦੀ ਨਿਗਰਾਨੀ ਅਤੇ ਸੁਚੱਜੇ ਸੰਚਾਲਨ ਲਈ ਡਾਇਰੈਕਟਰਾਂ ਅਤੇ ਡੀ.ਈ.ਓ. ਸਮੇਤ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ। ਦੱਸਣਯੋਗ ਹੈ ਕਿ ਇਨ੍ਹਾਂ ਵਰਕਸ਼ਾਪਾਂ ਲਈ ਪਹਿਲਾਂ ਹੀ ਲਗਭਗ 40,000 ਅਧਿਆਪਕਾਂ ਨੂੰ ਇਸ ਵਰਕਸ਼ਾਪ ਬਾਰੇ ਸਿਖਲਾਈ ਦਿੱਤੀ ਗਈ ਤਾਂ ਜੋ ਅਸਲ ਮਾਇਨੇ ਵਿੱਚ ਇਸ ਪਹਿਲ ਦੇ ਉਸਾਰੂ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਦੀ ਨੁਹਾਰ ਬਦਲਣ ਅਤੇ ਇੱਕ ਸਿੱਖਿਅਤ ਤੇ ਜਾਗਰੂਕ ਨੌਜਵਾਨ ਪੀੜ੍ਹੀ ਪੈਦਾ ਕਰਨ ਲਈ ਸਕੂਲ ਤੇ ਮਾਪਿਆਂ ਦਰਮਿਆਨ ਤਾਲਮੇਲ ਤੇ ਸਹਿਯੋਗ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਰਕਸ਼ਾਪ ਬੱਚਿਆ ਦੀ ਅਕਾਦਮਿਕ ਸਫ਼ਲਤਾ ਅਤੇ ਸੰਪੂਰਨ ਤੰਦਰੁਸਤੀ ਵਾਸਤੇ ਜ਼ਰੂਰੀ ਇੱਕ ਸਾਜ਼ਗਾਰ ਘਰੇਲੂ ਮਾਹੌਲ ਸਿਰਜਣ ਲਈ ਸਾਡੇ ਮਿਸ਼ਨ ਦਾ ਅਧਾਰ ਹੈ।

ਪ੍ਰਭਾਵਸ਼ਾਲੀ ਸਿੱਖਿਆ ਪਹਿਲਕਦਮੀ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਲਾਮਬੰਦ*

ਭਗਵੰਤ ਮਾਨ ਸਰਕਾਰ ਦੀ ਰਾਜਵਿਆਪੀ ਪੇਰੈਂਟਸ ਵਰਕਸ਼ਾਪ ਇੱਕ ਸਫ਼ਲ ਪ੍ਰੋਗਰਾਮ ਹੋ ਨਿੱਬੜੀ, ਜਿਸ ਵਿੱਚ ਇੱਕ ਦਿਨ ‘ਚ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 17.50 ਲੱਖ ਤੋਂ ਵੱਧ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਦੂਜੀ ਰਾਜਵਿਆਪੀ ਪੈਰੈਂਟਸ ਵਰਕਸ਼ਾਪ ‘ਚ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਅਤੇ ਲਗਭਗ 40,000 ਸਿਖਲਾਈਯਾਫ਼ਤਾ ਅਧਿਆਪਕਾਂ ਦੀ ਮੌਜੂਦਗੀ ਨੇ ਇਸਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਇਆ। ਇਸ ਪ੍ਰੋਗਰਾਮ ਵਿੱਚ ਪੰਜ ਕੈਬਨਿਟ ਮੰਤਰੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਸ਼ਿਰਕਤ ਕੀਤੀ ਅਤੇ ਹਰੇਕ ਸਕੂਲ ਵਿੱਚ 1 ਤੋਂ 1.5 ਘੰਟੇ ਦੇ ਸੈਸ਼ਨ ਕਰਵਾਏ ਗਏ, ਜੋ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲ ਅਧੀਨ ਰਾਜਨੀਤਿਕ ਵਚਨਬੱਧਤਾ, ਪ੍ਰਸ਼ਾਸਕੀ ਤਿਆਰੀ ਅਤੇ ਭਾਈਚਾਰਕ ਸ਼ਮੂਲੀਅਤ ਦੇ ਸੁਮੇਲ ਨੂੰ ਦਰਸਾਉਂਦਾ ਹੈ।

Tags: Minister Hajot Bainspropunjabnewspropunjabtvpunjab education boardpunjabnews
Share200Tweet125Share50

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.