ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਚੋਣ ਕਮਿਸ਼ਨ ਨੇ ਫਿਲਮ ਅਦਾਕਾਰ ਸੋਨੂੰ ਸੂਦ ਖਿਲਾਫ ਵੱਡੀ ਕਾਰਵਾਈ ਕੀਤੀ ਹੈ।
ਦਰਅਸਲ, ਚੋਣ ਕਮਿਸ਼ਨ ਨੇ ਸਾਨੂ ਸੂਦ ਦੀ ਕਾਰ ਜ਼ਬਤ ਕਰਕੇ ਉਨ੍ਹਾਂ ਨੂੰ ਕਿਸੇ ਹੋਰ ਗੱਡੀ ਵਿੱਚ ਘਰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਘਰਾਂ ‘ਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਦਿੱਤੀ ਹੈ ਕਿ ਸੂਦ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।