ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਬੈਠੇ ਬਿਜਲੀ ਮੁਲਾਜ਼ਮਾਂ ਵੱਲੋਂ ਆਪਣੀ ਹੜਤਾਲ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਅਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਵਿਚਾਲੇ ਹੋਈ ਉੱਚ ਪੱਧਰੀ ਸਕਾਰਾਤਮਕ ਗੱਲਬਾਤ ਤੋਂ ਬਾਅਦ ਇਹ ਮਸਲਾ ਸੁਖਾਵੇਂ ਮਾਹੌਲ ਵਿੱਚ ਹੱਲ ਹੋ ਗਿਆ ਹੈ।
ਇਸ ਅਹਿਮ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਅਤੇ ਮੁਲਾਜ਼ਮ ਆਗੂਆਂ ਦੇ ਵਿਚਕਾਰ ਬਹੁਤ ਹੀ ਸੁਚੱਜੇ ਅਤੇ ਬੈਠਕ ਵਾਲੇ ਮਾਹੌਲ ਵਿੱਚ ਚਰਚਾ ਹੋਈ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਹੈ, ਜਿਸ ਤੋਂ ਬਾਅਦ ਜਥੇਬੰਦੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।







