Special Jackets to Excise Department: ਪੰਜਾਬ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਹੁਣ ਸੀਬੀਆਈ ਦੀ ਤਰਜ਼ ‘ਤੇ ਵਿਸ਼ੇਸ਼ ਜੈਕਟ ਪਾ ਕੇ ਛਾਪੇਮਾਰੀ ਕਰਨਗੇ। ਸੂਬਾ ਸਰਕਾਰ ਨੇ ਐਕਸਾਈਜ਼ ਵਿਭਾਗ ਨੂੰ ਵਿਸ਼ੇਸ਼ ਜੈਕਟਾਂ ਮੁਹੱਈਆ ਕਰਵਾਈਆਂ ਹਨ।
ਰਿਫਲੈਕਟਿਵ ਸਟਰਿੱਪਾਂ ਨਾਲ ਲੈਸ ਇਸ ਜੈਕੇਟ ਨੂੰ ਪਹਿਨਣ ਵਾਲੇ ਅਧਿਕਾਰੀਆਂ ਨੂੰ ਰਾਤ ਦੇ ਸਮੇਂ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਫਸਰ ਨੂੰ ਅਧਿਕਾਰਤ ਮਾਨਤਾ ਦੇਣ ਲਈ, ਆਬਕਾਰੀ ਵਿਭਾਗ ਨੇ ਇੰਸਪੈਕਟਰਾਂ, ਅਫਸਰਾਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਹਨ।
ਇਨ੍ਹਾਂ ਜੈਕਟਾਂ ਦੇ ਅਗਲੇ ਪਾਸੇ ਪੰਜਾਬ ਸਰਕਾਰ ਅਤੇ ਐਸਓਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਛਪਿਆ ਹੋਇਆ ਹੈ ਤੇ ਪਿਛਲੇ ਪਾਸੇ ਵਿਭਾਗ ਦਾ ਨਾਮ ਲਿਖਿਆ ਹੈ। ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਾਕਿਆਂ ਜਾਂ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਜੈਕਟਾਂ ‘ਤੇ ਰਿਫਲੈਕਟਿਵ ਪੱਟੀਆਂ ਫਿੱਟ ਕੀਤੀਆਂ ਗਈਆਂ ਹਨ।
ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਸਮੇਂ ਦੌਰਾਨ ਖਾਸ ਤੌਰ ‘ਤੇ ਰਾਤ ਦੇ ਸਮੇਂ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਸਰਕਾਰੀ ਪਹਿਰਾਵੇ ਦੀ ਘਾਟ ਕਾਰਨ ਲਾਗੂ ਕਰਨ ਦੀਆਂ ਗਤੀਵਿਧੀਆਂ ਨੂੰ ਪੂਰਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਦੱਸ ਦਈਏ ਕਿ ਵਿਭਾਗ ਦੇ ਅਧਿਕਾਰੀ ਲੰਬੇ ਸਮੇਂ ਤੋਂ ਅਜਿਹੀਆਂ ਜੈਕਟਾਂ ਜਾਂ ਡਰੈੱਸਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਸੀ, ਜਿਸ ਦੇ ਮੱਦੇਨਜ਼ਰ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਜੈਕਟ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਅਧਿਕਾਰੀਆਂ ਦੁਆਰਾ ਨਿਰਵਿਘਨ ਘੇਰਾਬੰਦੀ, ਤਲਾਸ਼ੀ ਅਤੇ ਜ਼ਬਤ ਕਾਰਵਾਈਆਂ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਆਬਕਾਰੀ ਮਾਲੀਆ ਟੀਚਿਆਂ ਨੂੰ ਹਾਸਲ ਕਰਨ ਲਈ ਆਬਕਾਰੀ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਨੂੰ ਰੋਕਣ ਅਤੇ ਗੁਆਂਢੀ ਰਾਜਾਂ ਤੋਂ ਸੂਬੇ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h