ਮੰਗਲਵਾਰ, ਮਈ 13, 2025 12:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

by Gurjeet Kaur
ਫਰਵਰੀ 15, 2024
in ਪੰਜਾਬ
0
ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

 

ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ

 

ਕਿਹਾ, ਸਰਕਾਰ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਲਗਾਤਾਰ ਯਤਨਸ਼ੀਲ

 

“ਸੜਕੀ ਹਾਦਸਿਆਂ ਵਾਲੇ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ” ਵਿਸ਼ੇ ‘ਤੇ ਵਰਕਸ਼ਾਪ ਅਤੇ ਸੜਕ ਸੁਰੱਖਿਆ ‘ਤੇ ਲੈਕਚਰ ਕਰਵਾਇਆ

 

ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ‘ਚ ਵੱਖ-ਵੱਖ ਸੜਕ ਸੁਰੱਖਿਆ ਗਤੀਵਿਧੀਆਂ ਕਰਵਾਈਆਂ

ਪੰਜਾਬ ਦੇ ਟਰਾਂਸਪੋਰਟ ਮੰਤਰੀ   ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।

ਇੱਥੇ ਮਗਸੀਪਾ ਵਿਖੇ ‘ਸੜਕ ਸੁਰੱਖਿਆ ਮਹੀਨੇ’ ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਜੰਕਸ਼ਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਪੀਡੋ ਅਤੇ ਐਲਕੋ-ਮੀਟਰਾਂ ਦੀ ਵਰਤੋਂ ਵਰਗੇ ਵੱਖ-ਵੱਖ ਕਦਮ ਚੁੱਕੇ ਗਏ ਹਨ। ਡਰਾਈਵਰਾਂ ਨੂੰ ਸੇਫਟੀ ਬੈਲਟ ਨਿਯਮਿਤ ਤੌਰ ‘ਤੇ ਲਾਉਣ ਦੀ ਅਪੀਲ ਕੈਬਨਿਟ ਮੰਤਰੀ ਨੇ ਕਿਹਾ ਕਿ ਟੈਕਸੀਆਂ ਅਤੇ ਕਾਰਾਂ ਵਿੱਚ ਪਿਛਲੀ ਸੀਟ ਦੀ ਬੈਲਟ ਦੀ ਵਰਤੋਂ ਵੀ ਯਕੀਨੀ ਬਣਾਈ ਜਾਵੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਜਨਰਲ ਲੀਡ ਏਜੰਸੀ   ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ ‘ਤੇ ਰੀਟਰੋ-ਰਿਫਲੈਕਟਿਵ ਟੇਪ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਟਾਕ, ਸੀਟ ਬੈਲਟ ਤੇ ਹੈਲਮੇਟ ਅਤੇ ਲਾਲ ਬੱਤੀ ਦੀ ਉਲੰਘਣਾ ਬਾਰੇ ਜਾਗਰੂਕਤਾ ਮੁਹਿੰਮਾਂ, ਤੇਜ਼ ਰਫਤਾਰ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਵਿਰੁੱਧ ਵਿਸ਼ੇਸ਼ ਮੁਹਿੰਮਾਂ, ਸੜਕ ਕਿਨਾਰੇ ਉੱਗੀ ਬਨਸਪਤੀ ਦੀ ਸਫ਼ਾਈ, ਰੋਡ ਸਾਈਨਜ਼ ਲਗਾਉਣਾ, ਡਰਾਈਵਰਾਂ ਲਈ ਮੈਡੀਕਲ/ਅੱਖਾਂ ਦਾ ਚੈਕਅੱਪ ਕੈਂਪ ਅਤੇ ਸੰਭਾਵੀ ਹਾਦਸੇ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕਰਨਾ ਸ਼ਾਮਲ ਸੀ।
ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਦੇ ਸਹਿਯੋਗ ਨਾਲ ਸਮਾਜ ਸੇਵੀ ਸੰਗਠਨਾਂ ਅਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਬਾਰੇ ਭਾਸ਼ਣ, ਵਾਕਥੌਨ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

ਇਸ ਮੌਕੇ “ਐਕਸੀਡੈਂਟ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ” ਵਿਸ਼ੇ ‘ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੜਕੀ ਮਾਮਲਿਆਂ ਨਾਲ ਸਬੰਧਤ ਵਿਭਾਗ ਜਿਵੇਂ ਐਨ.ਐਚ.ਏ.ਆਈ., ਪੀ.ਡਬਲਿਊ.ਡੀ. (ਬੀ ਐਂਡ ਆਰ), ਸਥਾਨਕ ਸਰਕਾਰਾਂ, ਪੰਜਾਬ ਮੰਡੀ ਬੋਰਡ ਵੱਲੋਂ ਇਸ ਮਹੀਨੇ ਦੌਰਾਨ ਕੀਤੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।

ਇਸ ਮੌਕੇ ਏ.ਡੀ.ਜੀ.ਪੀ.(ਟ੍ਰੈਫਿਕ)   ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ  ਨਵਦੀਪ ਅਸੀਜਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

ਸਮਾਗਮ ਦੌਰਾਨ ਡਰਾਈਵਰਾਂ ਨੂੰ ਵਾਹਨਾਂ ਵਿੱਚ ਰੱਖਣ ਲਈ ਲਗਭਗ 400 ਫਸਟ-ਏਡ ਕਿੱਟਾਂ ਵੰਡੀਆਂ ਗਈਆਂ। ਇਹ ਕਿੱਟਾਂ ਐਮ.ਡੀ. ਮਿਲਕਫੈੱਡ   ਕਮਲ ਗਰਗ, ਆਈ.ਏ.ਐਸ. ਵੱਲੋਂ ਸਪਾਂਸਰ ਕੀਤੀਆਂ ਗਈਆਂ।
Tags: 'ਸੜਕ ਸੁਰੱਖਿਆ ਮਹੀਨੇtransport minister laljit bhullar
Share207Tweet129Share52

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.