ਸੋਮਵਾਰ, ਅਕਤੂਬਰ 5, 2026 07:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

by Pro Punjab Tv
ਮਈ 31, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ। ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।”

ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ। ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।

ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, ” ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”

ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, “ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।”

ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।”

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: latest newslatest Updatepro punjab tvpropunjabtvpunjabpunjab governmentpunjab newspunjabi news
Share199Tweet125Share50

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026
Load More

Recent News

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.