ਸੂਬਾ ਸਰਕਾਰ ਵੱਲੋਂ 7 ਅਕਤੂਬਰ ਯਾਨੀ ਕੱਲ੍ਹ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜਯੰਤੀ ਮੌਕੇ ਸੂਬੇ ਭਰ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਬੈਂਕ ਤੇ ਸਰਕਾਰੀ ਦਫਤਰ ਬੰਦ ਰਹਿਣਗੇ।
6 ਅਕਤੂਬਰ ਨੂੰ ਸਕੂਲਾਂ ਵਿਚ ਅੱਧੀ ਛੁੱਟੀ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿਉਂਕਿ ਵਾਲਮੀਕਿ ਜਯੰਤੀ ਮੌਕੇ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ। ਇਸ ਦੇ ਨਾਲ ਹੀ 6 ਅਤੇ 7 ਅਕਤੂਬਰ ਨੂੰ ਸਮਾਗਮ ਸਥਾਨ ਦੇ ਆਲੇ-ਦੁਆਲੇ ਸਾਰੀਆਂ ਥਾਵਾਂ ‘ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।