ਵੀਰਵਾਰ, ਸਤੰਬਰ 18, 2025 06:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਖਰੀਦ ਵਿੱਚ ਕੋਈ ਵੀ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲ ਚੰਦ ਕਟਾਰੂਚੱਕ

Punjab Government: ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਹਿਦ ਕੀਤਾ ਹੈ।

by Gurjeet Kaur
ਨਵੰਬਰ 1, 2022
in ਪੰਜਾਬ
0
Punjab Government: ਖਰੀਦ ਵਿੱਚ ਕੋਈ ਵੀ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲ ਚੰਦ ਕਟਾਰੂਚੱਕ

Punjab Government: ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਹਿਦ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸੇ ਸਿਲਸਿਲੇ ਤਹਿਤ ਮੈਸਰਜ਼ ਭਾਈ ਲਹਿਣਾ ਜੀ ਰਾਈਸ ਮਿੱਲਜ਼, ਬਰੀਵਾਲਾ ਦੀ ਝੋਨੇ ਦੀ ਅਲਾਟਮੈਂਟ ਰੱਦ ਕਰਦੇ ਹੋਏ ਮਿਲ ਨੂੰ 3 ਸਾਲ ਲਈ ਬਲੈਕ ਲਿਸਟ ਕੀਤਾ ਗਿਆ ਹੈ।

ਉਹਨਾਂ ਅੱਗੇ ਜਾਣਕਾਰੀ ਦਿੱਤੀ ਕਿ ਵਿਭਾਗ ਦੀ ਸੀ.ਵੀ.ਸੀ. ਟੀਮ ਨੇ ਉਪਰੋਕਤ ਮਿੱਲ ਦੇ ਝੋਨੇ ਦੇ ਸਟਾਕ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਮਿੱਲ ਵਿੱਚ 8000 ਬੋਰੀਆਂ (3000 ਕੁਇੰਟਲ) ਝੋਨਾ ਵੱਧ ਹੈ, ਜਿਸ ਦੀ ਸਰਕਾਰੀ ਕੀਮਤ 75 ਲੱਖ ਰੁਪਏ ਬਣਦੀ ਹੈ। ਉਹਨਾਂ ਇਹ ਵੀ ਕਿਹਾ ਕਿ ਅਜਿਹੀ ਜਮ੍ਹਾਂਖੋਰੀ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਜੋ ਇਸ ਨਾਲ ਸਿੱਧਾ ਪ੍ਰਭਾਵ ਸੂਬੇ ਦੀ ਕਿਸਾਨੀ ਉੱਤੇ ਪੈਂਦਾ ਹੈ।

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 29-10-2022 ਨੂੰ ਵਿਭਾਗ ਦੀ ਵਿਜੀਲੈਂਸ ਟੀਮ ਵਲੋਂ ਮਾਰਕਫੈੱਡ ਏਜੰਸੀ ਨੂੰ ਅਲਾਟ ਉਕਤ ਮਿਲ ਦੀ ਵਾਸਤਵਿਕ ਪੜਤਾਲ ਕੀਤੀ ਗਈ। ਮਾਰਕਫੈੱਡ ਵੱਲੋਂ ਵੱਖੋ-ਵੱਖ ਖ਼ਰੀਦ ਕੇਂਦਰਾਂ ਤੋਂ ਮਿੱਲ ਵਿੱਚ ਭੇਜੇ ਗਏ ਝੋਨੇ ਅਤੇ ਮਿੱਲ ਵਿੱਚ ਸਥਾਪਤ ਆਰਜ਼ੀ ਖ਼ਰੀਦ ਕੇਂਦਰ ਵਿੱਚ ਪਏ ਸਟਾਕ ਦਾ ਮਿਲਾਣ ਕਰਨ ਉੱਤੇ ਉਪਰੋਕਤ ਬੇਨਿਯਮੀ ਸਾਹਮਣੇ ਆਈ। ਮਿੱਲ ਵਿੱਚ 39563 ਬੋਰੀਆਂ ਦੇ ਬਦਲੇ 45102 ਬੋਰੀਆਂ ਅਤੇ ਆਰਜ਼ੀ ਖ਼ਰੀਦ ਕੇਂਦਰ ਵਿੱਚ 402 ਬੋਰੀਆਂ ਝੋਨੇ ਦੇ ਬਦਲੇ 2863 ਬੋਰੀਆਂ ਪਾਈਆਂ ਗਈਆਂ। ਇਸ ਤਰ੍ਹਾਂ ਮਿੱਲ ਵਿੱਚ 5539 ਅਤੇ ਆਰਜ਼ੀ ਖ਼ਰੀਦ ਕੇਂਦਰ ਵਿੱਚ 2461 ਬੋਰੀਆਂ ਝੋਨਾ ਵੱਧ ਪਾਇਆ ਗਿਆ।

ਉਹਨਾਂ ਦੱਸਿਆ ਕਿ ਇਸ ਤੋਂ ਇਹ ਜਾਪਦਾ ਹੈ ਕਿ ਮਿੱਲਰ ਨੇ ਅਣਅਧਿਕਾਰਤ ਤੌਰ ਜਾਂ ਘੱਟ ਕੀਮਤ ਤੇ ਝੋਨਾ ਖਰੀਦ ਕੇ ਰੀਸਾਇਕਲ ਕਰਨ ਦੇ ਮੰਤਵ ਨਾਲ ਸਰਕਾਰ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਸੇ ਨੂੰ ਮੁੱਖ ਰੱਖਦੇ ਹੋਏ ਸਰਕਾਰ ਦੀ ਕਸਟਮ ਮਿਲਿੰਗ ਨੀਤੀ 2022-23 ਦੀ ਅਨੁਸਾਰ ਜਿਲਾ ਅਲਾਟਮੈਂਟ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਵਲੋਂ ਉਪਰੋਕਤ ਮਿੱਲ ਦੀ ਅਲਾਟਮੈਂਟ ਰੱਦ ਕਰਨ ਅਤੇ ਮਿਲ ਨੂੰ ਤਿੰਨ ਸਾਲਾਂ ਲਈ ਬਲੈਕ ਲਿਸਟ ਕਰਨ ਦੀ ਕਾਰਵਾਈ ਕੀਤੀ ਗਈ ਹੈ। ਮਿਲ ਦੀ ਅਲਾਟਮੈਂਟ ਰੱਦ ਹੋਣ ਕਾਰਣ ਮਿਲ ਵਿੱਚ ਭੰਡਾਰ ਪੈਡੀ ਮਿਲਰ ਦੇ ਰਿਸਕ ਅਤੇ ਕਾਸਟ ਤੇ ਹੋਰ ਮਿਲਾਂ ਵਿੱਚ ਸ਼ਿਫਟ ਕਰਨ ਸਬੰਧੀ ਵੀ ਹੁਕਮ ਜਾਰੀ ਕੀਤੀ ਗਏ ਹਨ। ਇਸ ਤੋਂ ਇਲਾਵਾ ਮਿਲ ਨੂੰ ਬਤੌਰ ਆਰਜ਼ੀ ਕੇਂਦਰ ਡੀ-ਨੋਟੀਫਾਈ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਉਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਢੀ ਹੋਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ ਸਕੇ। ਰਾਜ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਉਂਦਿਆ ਦੋਸ਼ੀਆਂ ਵਿਰੁੱਧ ਸਖਤੀ ਨਾਲ ਕਾਰਵਾਈ ਕਰੇਗੀ ਅਤੇ ਜੇਕਰ ਸਰਕਾਰ ਦੇ ਕਿਸੇ ਮੁਲਾਜ਼ਮ ਦੀ ਮਿਲੀ-ਭੁਗਤ ਅਜਿਹੇ ਮਾਮਲਿਆਂ ਵਿੱਚ ਪਾਈ ਗਈ ਤਾਂ ਉੱਸ ਵਿਰੁੱਧ ਵੀ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

 

ਇਹ ਵੀ ਪੜ੍ਹੋ : Pm Modi: ਮੋਰਬੀ ਪੁਲ ਦਾ ਜ਼ਿਕਰ ਕਰਦੇ ਭਾਵੁਕ ਹੋਏ Pm ਮੋਦੀ, ਅੱਖਾਂ ‘ਚ ਆਏ ਹੰਝੂ, ਪੀੜਤਾਂ ਦਾ ਹਾਲ ਜਾਣਨ ਅੱਜ ਹਸਪਤਾਲ ਜਾਣਗੇ PM ਮੋਦੀ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aaplal chand kataru chaklatest newspro punjab tvpunjab government
Share220Tweet138Share55

Related Posts

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025

ਪੋਸਟ-ਮੈਟ੍ਰਿਕ ਸਕਾਲਰਸ਼ਿਪ ’ਚ ਬੀਤੇ ਸਮੇਂ ਹੋਇਆ ਸੀ ਕਰੋੜਾਂ ਰੁਪਏ ਦਾ ਘੁਟਾਲਾ : ਡਾ. ਬਲਜੀਤ ਕੌਰ ਨੇ ਕੀਤਾ

ਸਤੰਬਰ 18, 2025
Load More

Recent News

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.