Punjab News: ਅੱਜ ਪੰਜਾਬ ਦੇ ਉਨਾਂ੍ਹ 12500 ਕੱਚੇ ਅਧਿਆਪਕਾਂ ਲਈ ਇਤਿਹਾਸਕ ਦਿਨ ਹੈ, ਉਹ ਪਿਛਲੇ 10 ਸਾਲਾਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ।ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ ਹੈ। ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ‘ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ। ਸਰਕਾਰਾਂ ਕੋਲ ਪੈਸਾ ਤਾਂ ਬਹੁਤ ਹੁੰਦਾ ਹੈ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h