NDA Preparatory Wing: ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ। ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐਨਡੀਏ ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏਐਫਪੀਆਈ ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ ‘ਤੇ ਐਨਡੀਏ ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਲੇਠੀ ਪਹਿਲਕਦਮੀ ਕੀਤੀ ਹੈ।
Punjab Govt. has given go ahead to start NDA Preparatory Wing at Mai Bhago Armed Forces Preparatory Institute for Girls from this academic session. Employment Generation, Skill Development & Training Minister @AroraAmanSunam said that this initiative would empower women in state. pic.twitter.com/8IWzc4xww7
— Government of Punjab (@PunjabGovtIndia) May 13, 2023
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਵਿੱਚ ਭਰਤੀ ਹੋਣ ਲਈ ਮਹਿਲਾਵਾਂ ਵਾਸਤੇ ਰਾਹ ਪੱਧਰਾ ਕਰ ਦਿੱਤਾ ਸੀ ਅਤੇ ਇਸ ਸਮੇਂ ਐੱਨਡੀਏ ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ ‘ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿੱਚ ਸਿਖਰਲੇ ਤਿੰਨਾਂ ਵਿੱਚ ਸ਼ੁਮਾਰ ਸੀ ਅਤੇ ਉਸ ਨੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ।
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇਐਸ ਸੰਧੂ (ਸੇਵਾ-ਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐਨ.ਡੀ.ਏ. ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਵਾਸਤੇ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਦੀ ਨਿਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h