ਪੰਜਾਬ ਸਰਕਾਰ ਵੱਲੋਂ ਵੱਡੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਅੱਜ ਬੜੀ ਅਹਿਮ ਮੀਟਿੰਗ ਕਰਨ ਜਾ ਰਹੀ ਹੈ। ਜਾਣਕਾਰੀ ਅਨੁਸਾਰ ਜੋ ਕਿ ਦੁਪਹਿਰ 2.30 ਵਜੇ CM ਮਾਨ ਦੀ ਰਿਹਾਇਸ਼ ਵਿਖੇ ਸ਼ੁਰੂ ਹੋਵੇਗੀ।
ਦੱਸ ਦੇਈਏ ਕਿ ਇਸ ਮੀਟਿੰਗ ਨੂੰ ਲੈਕੇ ਕਾਫੀ ਹਲਚਲ ਦੇਖੀ ਜਾ ਰਹੀ ਹੈ। ਇਸ ਮੀਟਿੰਗ ਵਿੱਚ CM ਮਾਨ ਸਮੇਤ ਮੰਤਰੀ ਮੰਡਲ ਦੇ ਸਾਰੇ ਮੰਤਰੀ ਮੌਜੂਦ ਰਹਿਣਗੇ। ਅੱਜ ਦੀ ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
ਜਾਣਕਾਰੀ ਅਨੁਸਾਰ, ਇਹ ਮੀਟਿੰਗ ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ ਨਾਲ ਸਬੰਧਤ ਵਕੀਲਾਂ ਲਈ ਇੱਕ ਵੱਡੀ ਰਾਹਤ ਦੇ ਐਲਾਨ ਦਾ ਪਲੇਟਫਾਰਮ ਬਣ ਸਕਦੀ ਹੈ। ਖਾਸ ਕਰਕੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਦੀਆਂ ਨਿਯੁਕਤੀਆਂ ਵਿੱਚ, ਅਨੁਸੂਚਿਤ ਜਾਤੀ ਭਾਈਚਾਰੇ ਦੇ ਵਕੀਲਾਂ ਲਈ ਰਾਖਵਾਂਕਰਨ ਜਾਂ ਵਿਸ਼ੇਸ਼ ਛੋਟ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।