ਸ਼ੁੱਕਰਵਾਰ, ਜਨਵਰੀ 2, 2026 11:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ UDID ਕਾਰਡ ਜਾਰੀ: ਭਾਰਤ ਸਰਕਾਰ ਵਲੋਂ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ

by Bharat Thapa
ਜਨਵਰੀ 3, 2023
in ਪੰਜਾਬ
0

Chandigarh : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੈਨਸ਼ਨਾਂ ਦਿੱਤੀਆ ਗਈਆ। ਚਾਲੂ ਵਿੱਤੀ ਸਾਲ ਦੌਰਾਨ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦੀ ਪੈਨਸ਼ਨ ਦੀ ਅਦਾਇਗੀ ਨੂੰ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਤੇ ਤੁਰੰਤ ਅਦਾਇਗੀ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਪੀ.ਐਫ.ਐਮ.ਐਸ ਰਾਹੀਂ ਲੱਗਭੱਗ 30.73 ਲੱਖ ਦੇ ਲਾਭਪਾਤਰੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਪੈਨਸ਼ਨ ਸਕੀਮਾਂ ਅਧੀਨ ਵਿੱਤੀ ਸਾਲ ਨਵੰਬਰ 2022 ਤੱਕ 1.88 ਲੱਖ ਨਵੇਂ ਪੈਨਸ਼ਨ ਕੇਸ ਮਨਜ਼ੂਰ ਕੀਤੇ ਜਾ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਰਾਹੀਂ ਪੈਨਸ਼ਨ ਸਬੰਧੀ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ ਮ੍ਰਿਤਕ ਪਾਏ ਗਏ 90248 ਲਾਭਪਾਤਰੀਆਂ ਵਿੱਚੋਂ 55082 ਲਾਭਪਾਤਰੀਆਂ ਦੇ ਵਾਰਸਾਂ ਤੋਂ ਲੱਗਭੱਗ 15 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ‘ਤੇ ਦੇਣ ਲਈ ਯੂਨੀਕ ਡਿਸੲਬਿਲਟੀ ਆਈਡੈਂਟਟੀ ਕਾਰਡ ਜਨਰੇਟ ਕੀਤੇ ਗਏ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ‘ਤੇ ਤਿਆਰ ਕੀਤਾ ਜਾ ਰਿਹਾ ਹੈ। ਦਿਵਿਆਂਗ ਵਿਅਕਤੀ ਨੂੰ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਾਰੀ ਕਰਨ ਦੇ ਮੱਦੇਨਜ਼ਰ ਰਾਜ ਦੇ 102 ਹਸਪਤਾਲਾਂ ਵਿੱਚ “ਯੂਨੀਕ ਆਈ.ਡੀ ਫਾਰ ਪਰਸਨ ਵਿਦ ਡਿਸਏਬਿਲਟੀ ਪ੍ਰੋਜੈਕਟ” ਲਾਗੂ ਕੀਤਾ। ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਪੋਸ਼ਨ ਅਭਿਆਨ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਇਸ ਅਭਿਆਨ ਰਾਹੀਂ ਕਮਿਊਨਿਟੀ ਬੇਸਡ ਇਵੈਂਟ ਤਹਿਤ ਹਰ ਮਹੀਨੇ 14 ਅਤੇ 28 ਤਰੀਕ ਨੂੰ ਲਾਭਪਾਤਰੀਆਂ ਨੂੰ ਪੋਸ਼ਣ ਅਤੇ ਸਿਹਤ ਬਾਰੇ ਸੁਪੋਸ਼ਨ ਗੋਦ ਭਰਾਈ, ਅੰਨਪ੍ਰਾਸ਼ਨ ਦਿਵਸ ਅਤੇ ਵਜ਼ਨ ਤਿਓਹਾਰ ਆਦਿ ਮਨਾ ਕੇ ਜਾਗਰੂਕ ਕੀਤਾ ਜਾਂਦਾ ਹੈ। ਲਗੱਭਗ 11, 12, 814 ਲਾਭਪਾਤਰੀਆਂ ਨੂੰ ਪੋਸ਼ਨ ਟਰੈਕਰ ਤੇ ਰਜਿਸਟਰਡ ਕੀਤਾ ਗਿਆ ਹੈ। ਪੰਜਾਬ ਰਾਜ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ ਹੋਇਆ ਹੈ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸਹੂਲਤ ਸਕੀਮ ਦਾ ਉਦੇਸ਼ ਔਰਤਾਂ ਵਿੱਚ ਆਤਮ-ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਪੰਜਾਬ ਦੀਆਂ ਔਰਤਾਂ ਨੂੰ ਸਫ਼ਰ ਕਰਨ ਦੀ ਵਧੇਰੇ ਆਜ਼ਾਦੀ ਦੇ ਕੇ ਉਹਨਾਂ ਦਾ ਸਸ਼ਕਤੀਕਰਨ ਕਰਨਾ ਹੈ। ਪੰਜਾਬ ਦੀਆ ਸਾਰੀਆਂ ਔਰਤਾਂ ਨੂੰ ਪੰਜਾਬ ਵਿਚ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ, ਪੰਜਾਬ ਰੋਡਵੇਜ਼ ਬੱਸਾਂ (ਪਨਬਸ) ਸਮੇਤ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦਾ ਲਾਭ ਦਿੱਤਾ ਜਾ ਰਿਹਾ ਹੈ। ਚਾਲੂ ਵਿੱਤੀ ਸਾਲ ਦੌਰਾਨ 310 ਕਰੋੜ ਰੁਪਏ ਟਰਾਂਸਪੋਰਟ ਵਿਭਾਗ ਨੂੰ ਟਰਾਂਸਫਰ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋ ਸਾਰੇ ਦਿਵਿਆਂਗ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1, 000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਮਿਤੀ 01-01-2023 ਤੋਂ ਲਾਗੂ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannbhagwant mann cmDr. baljit kaur Cabinet MinisterMann CabinetPensionpunjabi news
Share218Tweet136Share55

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਜਨਵਰੀ 2, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਜਨਵਰੀ 2, 2026

2025 ਤੱਕ ਪੰਜਾਬ ਪ੍ਰਸ਼ਾਸਨ ‘ਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਕਰਨਗੇ ਪਹੁੰਚ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.