Punjab Illegal Mining: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਅਤੇ ਸੂਬਾ ਵਾਸੀਆਂ ਨੂੰ ਵਾਜਿਬ ਰੇਟਾਂ ’ਤੇ ਰੇਤਾ/ਬੱਜਰੀ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਜਿੱਥੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਜਨਤਕ ਮਾਈਨਿੰਗ ਤੇ ਕਮਰਸ਼ੀਅਲ ਮਾਈਨਿੰਗ ਸਾਈਟ ਚਲਾਈਆਂ ਜਾ ਰਹੀਆਂ ਹਨ ਉੱਥੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ।
ਇਹ ਗੱਲ ਖਣਨ ਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਭਵਨ ਵਿਖੇ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਹੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਸ਼ਾਮ ਕਮਰਸ਼ੀਅਲ ਮਾਈਨਿੰਗ ਸਾਈਟਾਂ ਸੰਬੰਧੀ ਠੇਕੇਦਾਰਾਂ ਅਤੇ ਕਰੱਸ਼ਰ ਮਾਲਕਾਂ ਨਾਲ ਵੀ ਮੀਟਿੰਗ ਕਰਕੇ ਨਿਰਦੇਸ਼ ਦਿੱਤੇ।
ਮੀਤ ਹੇਅਰ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਨਿਗਰਾਨੀ ਲਈ ਖਣਨ ਤੇ ਪੁਲਿਸ ਵਿਭਾਗ ਦੇ ਫੀਲਡ ਅਧਿਕਾਰੀਆਂ ਦੀ ਸਾਂਝੀ ਕਮੇਟੀ ਬਣਾ ਕੇ ਨਿਰੰਤਰ ਚੈਕਿੰਗ ਯਕੀਨੀ ਬਣਾਈ ਜਾਵੇ। ਖਣਨ ਤੇ ਪੁਲਿਸ ਦੇ ਅਧਿਕਾਰੀ ਇਸ ਸੰਬੰਧੀ ਨਿਰੰਤਰ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜਣਗੇ।ਖਣਨ ਸਾਈਟ ਵਾਲੇ ਜ਼ਿਲ੍ਹਿਆਂ ਖਾਸ ਕਰਕੇ ਸਰਹੱਦੀ ਜ਼ਿਲਿਆਂ ਜਿੱਥੇ ਕੌਮਾਂਤਰੀ ਸਰਹੱਦ ਲੱਗਦੀ ਹੈ, ਉੱਥੇ ਗੈਰਕਾਨੂੰਨੀ ਖਣਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਖਣਨ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਆਪਣੇ 50 ਕਰਮੀ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਗੈਰਕਾਨੂੰਨੀ ਖਣਨ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ। ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੇ ਇਨਫੋਰਸਮੈਂਟ ਵਿੰਗ ਨੂੰ ਮੁਸਤੈਦ ਕੀਤਾ ਜਾ ਰਿਹਾ ਹੈ। ਅੱਜ ਖਣਨ ਤੇ ਪੰਜਾਬ ਪੁਲਿਸ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਿਰੰਤਰ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। pic.twitter.com/ijRW09ZyAy
— Gurmeet Singh Meet Hayer (@meet_hayer) June 14, 2023
ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 55 ਜਨਤਕ ਮਾਈਨਿੰਗ ਸਾਈਟ ਸਫਲਤਾਪੂਰਵਕ ਚਲਾਉਣ ਤੋਂ ਬਾਅਦ ਹੁਣ ਕਮਰਸ਼ੀਅਲ ਮਾਈਨਿੰਗ ਸਾਈਟਾਂ ਨੂੰ ਚਲਾਉਣ ਦੀ ਪੂਰੀ ਤਿਆਰੀ ਹੈ। 40 ਕਮਰਸ਼ੀਅਲ ਮਾਈਨਿੰਗ ਸਾਈਟ ਕਾਰਜਸ਼ੀਲ ਅਧੀਨ ਹੈ ਜਿਨ੍ਹਾਂ ਵਿੱਚੋਂ 19 ਨੂੰ ਸ਼ੁਰੂ ਕਰਨ ਲਈ ਸਭ ਕਾਰਵਾਈ ਮੁਕੰਮਲ ਹੈ ਅਤੇ ਬਾਕੀ ਵੀ ਜਲਦ ਕਰ ਲਈਆਂ ਜਾਣਗੀਆਂ। ਇਨ੍ਹਾਂ ਨਵੇਂ ਕਮਰਸ਼ੀਅਲ ਮਾਈਨਿੰਗ ਕਲੱਸਟਰਾਂ ਦੇ ਚਾਲੂ ਹੋਣ ਨਾਲ ਲੋਕ ਆਪਣੇ ਘਰਾਂ ਨੇੜਲੀਆਂ ਥਾਵਾਂ ਤੋਂ ਰੇਤ/ਬੱਜਰੀ ਪ੍ਰਾਪਤ ਕਰ ਸਕਣਗੇ। ਸਰਕਾਰ ਵੱਲੋਂ ਸੂਬੇ ‘ਚ 100 ਕਮਰਸ਼ੀਅਲ ਕਲੱਸਟਰਾਂ ਨੂੰ ਚਾਲੂ ਕਰਨ ਦਾ ਟੀਚਾ ਹੈ।ਇਸ ਸੰਬੰਧੀ ਬੀਤੀ ਸ਼ਾਮ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਪੱਸ਼ਟ ਕਹਿ ਦਿੱਤਾ ਕਿ ਲੋਕਾਂ ਨੂੰ ਸਸਤਾ ਰੇਤਾ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਮਾਮਲੇ ਵਿੱਚ ਕੋਈ ਵੀ ਕੋਤਾਹੀ ਅਤੇ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਵਿੱਚ ਖਣਨ ਤੇ ਭੂ-ਵਿਗਿਆਨ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਤੇ ਚੀਫ ਇੰਜਨੀਅਰਿੰਗ ਡਰੇਨੇਜ-ਕਮ-ਮਾਈਨਜ਼ ਐਂਡ ਜੀਓਲੋਜੀ ਐਨ. ਕੇ. ਜੈਨ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਆਈ.ਜੀ.ਪੀ. ਹੈਡਕੁਆਟਰ ਸੁਖਚੈਨ ਸਿੰਘ ਗਿੱਲ ਤੇ ਡੀ.ਆਈ.ਜੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h