ਐਤਵਾਰ, ਜਨਵਰੀ 25, 2026 01:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਮਾਨ ਸਰਕਾਰ ਵਚਨਬੱਧ: ਅਮਨ ਅਰੋੜਾ

Punjab News: ਅਮਨ ਅਰੋੜਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਜਿਸ ਦੀ ਮਿਆਦ 31-03-2025 ਤੱਕ ਹੈ।

by ਮਨਵੀਰ ਰੰਧਾਵਾ
ਮਈ 13, 2023
in ਪੰਜਾਬ
0

Underground Pipeline Project: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੁਨਾਮ ਦਾ ਕਾਇਆ ਕਲਪ ਕਰਨ ਦੀ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 4 ਮਹੀਨੇ ਪਹਿਲਾਂ ਹਲਕਾ ਸੁਨਾਮ ਦੇ 192 ਮੋਘਿਆਂ ਵਿਚ ਅੰਡਰ ਗਰਾਊਂਡ ਪਾਈਪਲਾਈਨ ਪਾਉਣ ਲਈ ਪਾਸ ਕਰਵਾਏ ਅਹਿਮ ਪ੍ਰੋਜੈਕਟ ਨੂੰ ਅੱਜ ਰਸਮੀ ਤੌਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਗਰਿੱਡ ਤੋਂ ਨਮੋਲ ਰੋਡ ਵਿਖੇ ਇਸ ਪ੍ਰੋਜੈਕਟ ਦਾ ਆਗਾਜ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਦੀ ਮੁਹਿੰਮ ਪੰਜਾਬ ਭਰ ਵਿੱਚ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਨਾਮ ਦੀ ਕੋਟਲਾ ਬ੍ਰਾਂਚ ਅਧੀਨ 192 ਮੋਘਿਆਂ ਦੇ ਕੱਚੇ ਖਾਲਾਂ ਦੀ ਜਗ੍ਹਾ ਅੰਡਰ ਗਰਾਊਂਡ ਪਾਈਪਲਾਈਨ ਜਾਂ ਪੱਕੇ ਖਾਲ ਬਣਾਉਣ ਲਈ 68 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਰਾਹੀਂ ਚਲਾਇਆ ਜਾਵੇਗਾ ਅਤੇ ਪਹਿਲੇ ਪੜਾਅ ਵਜੋਂ 30 ਕਰੋੜ ਦੀ ਲਾਗਤ ਨਾਲ 85 ਮੋਘਿਆਂ ਵਿਚ ਅੰਡਰ ਗਰਾਊਂਡ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਅੰਦਾਜ਼ਨ 400 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨ ਜਾਂ ਪੱਕੇ ਖਾਲ ਬਣਨ ਨਾਲ ਲਗਭਗ 26,500 ਹੈਕਟੇਅਰ ਰਕਬੇ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਜਿਸ ਦੀ ਮਿਆਦ 31-03-2025 ਤੱਕ ਹੈ।

ਅਮਨ ਅਰੋੜਾ ਨੇ ਕਿਹਾ ਕਿ ਜ਼ਮੀਨੀ ਪਾਣੀ ਦਾ ਪੱਧਰ ਜਿੰਨੀ ਤੇਜ਼ੀ ਨਾਲ ਹਰ ਸਾਲ ਹੇਠਾਂ ਜਾ ਰਿਹਾ ਹੈ, ਉਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਈ ਨਹਿਰੀ ਪਾਣੀ ਦੀ ਵੱਧ ਵਰਤੋਂ ਕਰਨ ਲਈ ਇਹ ਪ੍ਰੋਜੈਕਟ ਬਹੁਤ ਲਾਭਦਾਇਕ ਹੋਵੇਗਾ। ਅਰੋੜਾ ਨੇ ਕਿਹਾ ਕਿ ਅੰਡਰਗਰਾਊਂਡ ਪਾਈਪ ਲਾਈਨ ਪਾਉਣ ਨਾਲ ਵਾਹੀਯੋਗ ਜ਼ਮੀਨ ਦੀ ਬੱਚਤ ਦੇ ਨਾਲ ਕਿਸਾਨ ਨੂੰ ਫਸਲ ਦੀ ਲਗਭਗ 4000 ਰੁਪਏ ਪ੍ਰਤੀ ਏਕੜ ਸਲਾਨਾ ਵਾਧੂ ਕਮਾਈ ਵੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਪ੍ਰੋਜੈਕਟ ਅਧੀਨ ਕਿਸਾਨਾਂ ਨੂੰ 90% ਸਬਸਿਡੀ ਦਿੰਦਿਆਂ ਕੇਵਲ 10% ਹਿੱਸਾ ਜਮਾਂ ਕਰਵਾਉਣ ਲਈ ਆਖਿਆ ਗਿਆ ਸੀ ਪਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਅਹਿਮ ਫੈਸਲੇ ਤੋਂ ਬਾਅਦ ਹੁਣ ਕਿਸਾਨਾਂ ਤੋਂ ਕੋਈ ਹਿੱਸਾ ਨਹੀਂ ਲਿਆ ਜਾ ਰਿਹਾ ਅਤੇ ਸੌ ਫ਼ੀਸਦੀ ਰਾਸ਼ੀ ਸਰਕਾਰ ਵੱਲੋਂ ਹੀ ਦਿੱਤੀ ਜਾਵੇਗੀ।

ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਦਾ ਕਿਸਾਨਾਂ ਨੂੰ ਵਧ ਚੜ੍ਹ ਕੇ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਭਰ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿਚ ਕਲੱਸਟਰ ਪੱਧਰੀ ਜਾਗਰੂਕਤਾ ਕੈਂਪ ਲਗਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕਿਸਾਨ ਨਹਿਰੀ ਪਾਣੀ ਦੀ ਵਰਤੋਂ ਬਾਰੇ ਜਾਣਕਾਰੀ ਲੈ ਕੇ ਕੁਦਰਤ ਦੇ ਅਨਮੋਲ ਸੋਮੇ ਪਾਣੀ ਦੀ ਸੁਚੱਜੀ ਸੰਭਾਲ ਵਿੱਚ ਯੋਗਦਾਨ ਪਾ ਸਕਣ।

ਇਸ ਸਮੇਂ ਐਕਸੀਅਨ ਇੰਜ: ਦਮਨਦੀਪ ਸਿੰਘ, ਐਸਡੀਓ ਗਗਨਦੀਪ ਸਿੰਘ ਤੇ ਸ਼ਾਫਿਲ ਵਿਰਕ, ਮੁਕੇਸ਼ ਜੁਨੇਜਾ, ਭਾਨੂੰ ਪ੍ਰਤਾਪ ਹਰਬੰਸ ਸਿੰਘ ਸਾਬਕਾ ਸਰਪੰਚ ਭਗਵਾਨਪੁਰਾ, ਗੁਰਤੇਜ ਸਿੰਘ ਨਿੱਕਾ ਐਮ ਸੀ, ਸੰਨੀ ਕਾਂਸਲ ਐਮ ਸੀ, ਹਰਪਾਲ ਹਾਡਾ ਐਮ ਸੀ, ਰਾਮ ਸਿੰਘ, ਬਾਬੂ ਸਿੰਘ, ਬੱਗਾ ਸਿੰਘ, ਰਾਮ ਕਿਲਾ ਭਰੀਆਂ ਸ਼ਾਮਲ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraGround Water Levelpro punjab tvpunjab cabinet ministerpunjab governmentpunjab newspunjabi newsUnderground Pipeline Project
Share217Tweet136Share54

Related Posts

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026
Load More

Recent News

ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਲਰੀ ਕਰਨ ਵਾਲਾ ਨੌਜਵਾਨ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ

ਜਨਵਰੀ 25, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.