Punjab NRI’s: ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਵੇ। ਹਰੇਕ ਸਮੱਸਿਆ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ। ਮੰਤਰੀ ਨੇ ਚੰਡੀਗੜ੍ਹ ਸਥਿਤ ਐਨਆਰਆਈ ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ ਬਾਲਾਮੁਰਗਨ ਅਤੇ ਪੰਜਾਬ ਪੁਲਿਸ ਐਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਰਹੇ।
ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਵ੍ਹੱਟਸਐਪ ਨੰਬਰ 93093-88088 ‘ਤੇ ਦਰਜ ਕਰਵਾ ਸਕਦੇ ਹਨ। ਦਰਜ ਹੋਈ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸ਼ਿਕਾਇਤ ਨੂੰ ਸਬੰਧਤ ਵਿਭਾਗ ਜਾਂ ਅਫਸਰ ਨੂੰ ਭੇਜ ਦਿੱਤਾ ਜਾਂਦਾ ਹੈ। ਸ਼ਿਕਾਇਤ ਦਾ ਫਾਲੋਅੱਪ ਵੀ ਕੀਤਾ ਜਾਂਦਾ ਹੈ ਅਤੇ ਸ਼ਿਕਾਇਤਕਰਤਾ ਤੋਂ ਉਸਦੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਂਦੀ ਹੈ।
ਮੈਂ ਆਪਣੇ ਘਰ ਇੱਕ NRI ਕੰਟਰੋਲ ਰੂਮ ਬਣਾਇਆ ਹੈ ਜਿੱਥੇ ਮੈਂ ਅਤੇ ਮੇਰੀ ਟੀਮ ਨਿੱਜੀ ਤੌਰ 'ਤੇ ਸ਼ਿਕਾਇਤਕਰਤਾਵਾਂ ਨਾਲ ਗੱਲ ਕਰ ਕੇ ਇਹ ਜਾਂਚ ਕਰਦੀ ਹਾਂ ਕਿ ਉਨ੍ਹਾਂ ਦੀ ਮਦਦ ਕੀਤੀ ਗਈ ਜਾਂ ਨਹੀਂ ਅਤੇ ਕਿਹੜਾ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਉਨ੍ਹਾਂ ਨੂੰ ਪਰੇਸ਼ਾਨ ਕਰ ਰਿਹਾ ਹੈ, ਕਿਸੇ ਵੀ NRI ਭਰਾ ਨੂੰ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਹੈ। #NRI pic.twitter.com/7uJd0EflBn
— Kuldeep Dhaliwal (@KuldeepSinghAAP) March 13, 2023
ਮੌਕੇ ‘ਤੇ ਹੀ ਧਾਲੀਵਾਲ ਨੇ ਅਜਿਹੇ ਬਹੁਤ ਸਾਰੇ ਸ਼ਿਕਾਇਤਕਰਤਾਵਾਂ ਨਾਲ ਖੁਦ ਫੋਨ ‘ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੀ ਸਮੱਸਿਆ ਜਾਂ ਤਾਂ ਕਿਸੇ ਐਨਆਰਆਈ ਸੰਮੇਲਨ ਦੌਰਾਨ ਦੱਸੀ ਸੀ ਜਾਂ ਕੰਟਰੋਲ ਰੂਮ ਵਿਚ ਦਰਜ ਕਰਵਾਈ ਸੀ। ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਨਿੱਜੀ ਦਿਲਚਸਪੀ ਵਿਖਾਈ ਹੈ।
ਇਸ ਮੌਕੇ ਧਾਲੀਵਾਲ ਨੇ ਹਾਜ਼ਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਕਿਸੇ ਅਦਾਲਤ ਵਿਚ ਸੁਣਵਾਈ ਅਧੀਨ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮਾਮਿਲਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਬਹੁਤ ਜਲਦ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਇਕ ਮੀਟਿੰਗ ਵੀ ਕੀਤੀ ਜਾਵੇਗੀ।
ਇਸ ਦੌਰਾਨ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਬਾਹਰਲੇ ਦੇਸ਼ਾਂ ਵਿਚ ਕਾਮਯਾਬੀਆਂ ਹਾਸਲ ਕਰਨ ਵਾਲੇ ਪੰਜਾਬੀ ਆਪਣੇ ਸੂਬੇ ਦੀ ਤਰੱਕੀ ਵਿਚ ਵੀ ਯੋਗਦਾਨ ਪਾਉਣ। ਇਸ ਮਕਸਦ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h