Punjab Floods Damage: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਉਦਯੋਗ ਨੀਤੀ, ਇਲੈਕਟ੍ਰਿਕ ਵਹੀਕਲ ਨੀਤੀ, ਖੇਤੀਬਾੜੀ ਨੀਤੀ ਅਤੇ ਹੁਣ ਖੇਡ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬਾ ਹਰ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖੇ ਤਾਂ ਜੋ ਸੂਬੇ ਨੂੰ ਮੁੜ ‘ਰੰਗਲਾ ਪੰਜਾਬ‘ ਬਣਾਇਆ ਜਾ ਸਕੇ।
ਭਗਵੰਤ ਮਾਨ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਹਾਲ ਹੀ ‘ਚ ਭਾਰੀ ਬਾਰਸ਼ ਕਰਕੇ ਸੂਬੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜਾ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਭਾਰੀ ਬਰਸਾਤ ਕਾਰਨ ਫਸਲਾਂ, ਘਰਾਂ, ਪਸੂਆਂ ਅਤੇ ਹੋਰ ਨੁਕਸਾਨ ਦਾ ਪਤਾ ਲਗਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ 15 ਅਗਸਤ ਤੱਕ ਵਿਸੇਸ ਗਿਰਦਾਵਰੀ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਪੰਜਾਬ ਸੀਐਮ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੁਦਰਤੀ ਆਫਤ ਦੀ ਸਥਿਤੀ ਵਿੱਚ ਫਸਲਾਂ ਦੇ ਨੁਕਸਾਨ ਕਾਰਨ ਖੇਤ ਮਜਦੂਰਾਂ ਨੂੰ ਰਾਹਤ ਦੇਣ ਲਈ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਕਾਰਨ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਡਿਪਟੀ ਕਮਿਸਨਰਾਂ ਨੂੰ ਰਾਹਤ ਰਾਸੀ ਜਾਰੀ ਕੀਤੀ ਜਾਂਦੀ ਹੈ, ਇਸ ਲਈ ਨੀਤੀ ਅਨੁਸਾਰ ਉਪਰੋਕਤ ਰਾਹਤ ਰਾਸੀ ਦਾ 10 ਫੀਸਦ ਵਾਧੂ ਰਾਸੀ ਉਨ੍ਹਾਂ ਨੂੰ ਸੂਬੇ ਦੇ ਬਜਟ ਵਿੱਚੋਂ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਖੇਤ ਮਜਦੂਰਾਂ ਨੂੰ ਮੁਆਵਜਾ ਦਿੱਤਾ ਜਾ ਸਕੇ।
ਮੇਰੇ ਵੱਲੋਂ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਨੇ,15 ਅਗਸਤ ਤੱਕ ਗਿਰਦਾਵਰੀ ਮੁਕੰਮਲ ਹੋ ਜਾਵੇਗੀ
ਸਪੈਸ਼ਲ ਗਿਰਦਾਵਰੀ ਅਧੀਨ ਫ਼ਸਲਾਂ,ਜਾਨਵਰਾਂ,ਘਰਾਂ ਤੇ ਮਜ਼ਦੂਰਾਂ ਦੀਆਂ ਦਿਹਾੜੀਆਂ ਦਾ ਵੀ ਮੁਆਵਜ਼ਾ ਦੇਵਾਂਗੇ
—CM @BhagwantMann pic.twitter.com/9Hn4zY0ulO
— AAP Punjab (@AAPPunjab) July 30, 2023
ਭਗਵੰਤ ਮਾਨ ਨੇ ਕਿਹਾ ਕਿ ਇਹ ਨੀਤੀ 1 ਮਈ, 2023 ਤੋਂ ਲਾਗੂ ਹੋਵੇਗੀ ਅਤੇ ਸਾਰੇ ਖੇਤ ਮਜਦੂਰ ਪਰਿਵਾਰ ਜਿਨ੍ਹਾਂ ਕੋਲ ਕੋਈ ਜਮੀਨ ਨਹੀਂ ਹੈ (ਰਿਹਾਇਸੀ ਪਲਾਟ ਨੂੰ ਛੱਡ ਕੇ) ਜਾਂ ਜਿਨ੍ਹਾਂ ਕੋਲ ਇੱਕ ਏਕੜ ਤੋਂ ਘੱਟ ਜਮੀਨ (ਲੀਜ/ਠੇਕੇ/ਕਾਸਤ ਵਾਲੀ) ਹੈ, ਉਹ ਇਸ ਅਧੀਨ ਯੋਗ ਹੋਣਗੇ।
ਦੱਸ ਦਈਏ ਕਿ ਪੰਜਾਬ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹਨ। ਹੜ੍ਹਾਂ ਕਾਰਨ 44 ਲੋਕਾਂ ਦੀ ਜਾਨ ਚਲੀ ਗਈ, 22 ਜ਼ਖਮੀ ਹੋਏ ਅਤੇ 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ। 878 ਲੋਕਾਂ ਦਾ ਅੰਸ਼ਕ ਨੁਕਸਾਨ ਦੱਸਿਆ ਗਿਆ ਹੈ। ਇਨ੍ਹਾਂ ਵਿੱਚੋਂ 1277 ਲੋਕ ਇਸ ਸਮੇਂ 159 ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h