ਵੀਰਵਾਰ, ਅਪ੍ਰੈਲ 16, 2026 11:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨਸਾ ਦੀ ਵੱਡੀ ਆਬਾਦੀ ਨੂੰ ਮਿਲੇਗਾ ਸੀਵਰੇਜ ਅਤੇ ਜਲ ਸਪਲਾਈ ਸਹੂਲਤ ਦਾ ਲਾਭ, 12.39 ਕਰੋੜ ਰੁਪਏ ਖਰਚਣ ਦਾ ਫੈਸਲਾ

Punjab Government: ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ 'ਤੇ ਪੰਜਾਬ ਸਰਕਾਰ ਵੱਲੋਂ ਤਕਰੀਬਨ 12.39 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

by ਮਨਵੀਰ ਰੰਧਾਵਾ
ਜਨਵਰੀ 13, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ ‘ਤੇ ਪੰਜਾਬ ਸਰਕਾਰ ਵੱਲੋਂ ਤਕਰੀਬਨ 12.39 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨਸਾ ਦੇ ਬੁਢਲਾਡਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ, ਸੀਵਰੇਜ ਅਤੇ ਪਾਣੀ ਦੇ ਹਾਊਸ ਕੂਨੈਕਸ਼ਨ ਮੁਹੱਈਆ ਕਰਵਾਉਣ, ਮੈਨਹੋਲ ਚੈਂਬਰਾਂ ਦੇ ਨਿਰਮਾਣ ਕਰਨ ਅਤੇ ਇਸ ਨਾਲ ਸਬੰਧਤ ਹੋਰ ਕੰਮਾਂ ਲਈ 6.56 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਨਸਾ ਦੇ ਬਰੇਟਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ ਦੇ ਨਾਲ-ਨਾਲ ਸੀਵਰੇਜ ਅਤੇ ਪਾਣੀ ਦੇ ਹਾਊਸ ਕੁਨੈਕਸ਼ਨ ਦੇਣ ਦਾ ਕੰਮ ਕੀਤਾ ਜਾਵੇਗਾ। ਮੈਨਹੋਲ ਚੈਂਬਰਾਂ ਦੇ ਨਿਰਮਾਣ ਅਤੇ ਸੀਵਰੇਜ ਅਤੇ ਜਲ ਸਪਲਾਈ ਨਾਲ ਸਬੰਧਤ ਹੋਰ ਕੰਮਾਂ ਲਈ ਤਕਰੀਬਨ 5.83 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਹਨਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾਂ ਕੰਮਾਂ ਦਾ ਮਾਨਸਾ ਦੀ ਵੱਡੀ ਆਬਾਦੀ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannmansaPollution Free Environmentpro punjab tvpunjab governmentpunjabi newsSewerage and Water Supply System
Share204Tweet128Share51

Related Posts

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026
Load More

Recent News

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.