ਪੰਜਾਬ ਸਰਕਾਰ ਵੱਲੋਂ ਕੱਲ ਨੂੰ ਭਾਵ 14 ਅਪ੍ਰੈਲ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ ਨੂੰ ਸਾਰੇ ਸਰਕਾਰੀ ਸਕੂਲ, ਦਫਤਰ ਅਤੇ ਹੋਰ ਅਧਾਰੇ ਬੰਦ ਰਹਿਣਗੇ।
ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀ ਸਵਿੰਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਕੀਤੀ ਗਈ ਹੈ।
ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।