ਸੋਮਵਾਰ, ਜੁਲਾਈ 21, 2025 12:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਕੌਮੀ ਪੱਧਰ ‘ਤੇ ਖੱਟਿਆ ਮਾਣ, ਪਿੰਡ-ਪਿੰਡ ਪਹੁੰਚਾਇਆ ਸਾਫ ਪੀਣਯੋਗ ਪਾਣੀ ਤੇ ਸਫਾਈ: ਜਿੰਪਾ

ਜਿੰਪਾ ਨੇ ਕਿਹਾ ਕਿ ਸਾਲ 2022 ਦੇ ਸਿਰਫ 9 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ।

by ਮਨਵੀਰ ਰੰਧਾਵਾ
ਜਨਵਰੀ 2, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ (Water Supply and Sanitation) ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਹੈ ਕਿ ਸਾਲ 2022 ਦੌਰਾਨ ਜਿੱਥੇ ਪੰਜਾਬ ਦੇ 34 ਲੱਖ ਤੋਂ ਜ਼ਿਆਦਾ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ (supplying drinking water) ਦੇਣ ਦਾ ਟੀਚਾ ਹਾਸਲ ਕੀਤਾ ਗਿਆ ਹੈ ਉੱਥੇ ਹੀ ਸਵੱਛ ਸਰਵੇਖਣ ਗ੍ਰਾਮੀਣ ਐਵਾਰਡਾਂ ਵਿਚ ਵੀ ਕੌਮੀ ਪੱਧਰ ‘ਤੇ ਮਾਣ-ਸਨਮਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਪਹਿਲੇ ਸਾਲ ਦੀਆਂ ਅਜਿਹੀਆਂ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ। ਜਿੰਪਾ ਨੇ ਕਿਹਾ ਕਿ ਸਾਲ 2022 ਇਸ ਕਰਕੇ ਵੀ ਅਹਿਮ ਹੈ ਕਿਉਂ ਕਿ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਦੇ ਸਾਰ ਹੀ ਪਿੰਡਾਂ ਤੋਂ ਸਰਕਾਰ ਚੱਲਣ ਦਾ ਜੋ ਅਹਿਦ ਲਿਆ ਸੀ ਉਸ ‘ਤੇ ਖਰਾ ਉਤਰਦਿਆਂ ਪਿੰਡ ਵਾਸੀਆਂ ਨੂੰ ਸਹੂਲਤਾਂ ਦੇਣ ਦੀ ਸ਼ੁਰੂਆਤ ਉਨ੍ਹਾਂ ਦੇ ਘਰਾਂ ਤੋਂ ਹੀ ਕੀਤੀ ਹੈ। ਜ਼ਿੰਦਗੀ ਜਿਊਣ ਲਈ ਸਭ ਤੋਂ ਅਹਿਮ ਸਾਫ ਪਾਣੀ ਦੀ ਸਹੂਲਤ ਦੇਣ ਵਿਚ ਪੰਜਾਬ ਸਰਕਾਰ ਨੇ ਕੌਮੀ ਪੱਧਰ ‘ਤੇ ਨਾਮਣਾ ਖੱਟਿਆ ਹੈ। 34 ਲੱਖ ਤੋਂ ਜ਼ਿਆਦਾ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਸਾਲ 2022 ਵਿਚ ਹੀ ਪੂਰਾ ਕਰ ਲਿਆ ਗਿਆ ਹੈ ਜਦਕਿ ਕੌਮੀ ਟੀਚਾ ਸਾਲ 2024 ਤੱਕ ਪੂਰਾ ਕਰਨ ਦਾ ਹੈ।

ਇਸੇ ਤਰ੍ਹਾਂ ਆਰਸੈਨਿਕ ਅਤੇ ਫਲੋਰਾਈਡ ਪ੍ਰਭਾਵਿਤ ਖੇਤਰਾਂ ਤੱਕ ਸਾਫ ਪਾਣੀ ਸਪਲਾਈ ਕਰਨ ਦੀਆਂ ਯੋਜਨਾਵਾਂ ਨੂੰ ਵੀ ਵੱਡੇ ਪੱਧਰ ‘ਤੇ ਲਾਗੂ ਕੀਤਾ ਗਿਆ ਹੈ। ਪੀਣ ਵਾਲੇ ਪਾਣੀ ਵਿੱਚ ਫਲੋਰਾਈਡ ਦੀ ਮਾਤਰਾ ਨੂੰ ਘਟਾਉਣ ਲਈ ਆਇਨ ਐਕਸਚੇਂਜ ਤਕਨੀਕ ‘ਤੇ ਆਧਾਰਤ 16.77 ਕਰੋੜ ਰੁਪਏ ਦੀ ਲਾਗਤ ਨਾਲ 166 ਪਿੰਡਾਂ ਵਿੱਚ 192 ਕਮਿਊਨਿਟੀ ਵਾਟਰ ਪਿਊਰੀਫਿਕੇਸ਼ਨ ਪਲਾਂਟ ਸਥਾਪਿਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਪੀਣ ਅਤੇ ਖਾਣਾ ਪਕਾਉਣ ਲਈ ਸੁਰੱਖਿਅਤ ਅਤੇ ਸਿਹਤਮੰਦ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰ੍ਹਾਂ ਪੰਜਾਬ ਦੀਆਂ 5 ਡਵੀਜ਼ਨਾਂ ਰਾਜਪੁਰਾ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਅਬੋਹਰ ਅਤੇ ਗੁਰਦਾਸਪੁਰ ਡਵੀਜ਼ਨ ਨੰਬਰ 1 ਨੂੰ ਭਗਵੰਤ ਮਾਨ ਸਰਕਾਰ ਨੇ 34.44 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਇਨ੍ਹਾਂ ਡਵੀਜ਼ਨਾਂ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾ ਸਕੇ।

ਸ੍ਰੀ ਅਨੰਦਪੁਰ ਸਾਹਿਬ ਵਿੱਚ ਸਾਲ 1972 ਵਿਚ ਜੋ ਸੀਵਰੇਜ ਪਾਇਆ ਗਿਆ ਸੀ ਉਸ ਨੂੰ ਇਸ ਸਾਲ 8.73 ਕਰੋੜ ਰੁਪਏ ਖ਼ਰਚ ਕੇ ਅੱਪਗ੍ਰੇਡ ਕੀਤਾ ਗਿਆ ਹੈ। ਇਸ ਸੁਵਿਧਾ ਨਾਲ ਕੌਮਾਂਤਰੀ ਪੱਧਰ ‘ਤੇ ਮਸ਼ਹੂਰ ਇਸ ਧਾਰਮਕ ਨਗਰੀ ਦੇ ਵਾਸੀਆਂ ਅਤੇ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਪੂਰੀ ਹੋ ਗਈ ਹੈ। ਸ਼ਹਿਰ ਦਾ ਜਿਹੜਾ ਗੰਦਾ ਪਾਣੀ ਗਲੀਆਂ, ਨਾਲੀਆਂ ਰਾਹੀਂ ਨਦੀਆਂ ਦੇ ਪਾਣੀ ਨੂੰ ਦੂਸ਼ਿਤ ਕਰਦਾ ਸੀ ਉਹ ਬੰਦ ਹੋ ਗਿਆ ਹੈ।

ਜਿੰਪਾ ਨੇ ਦੱਸਿਆ ਕਿ ਸਵੱਛ ਸਰਵੇਖਣ ਗ੍ਰਾਮੀਣ 2022 ਵਿਚ ਪੰਜਾਬ ਨੇ ਉੱਤਰੀ ਜ਼ੋਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਇਨਾਮ ਤਹਿਤ ਭਾਰਤ ਸਰਕਾਰ ਨੇ ਸੂਬੇ ਨੂੰ 1 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ। ਇਸ ਸਰਵੇਖਣ ਵਿਚ ਇਸ ਤੋਂ ਇਲਾਵਾ ਵੀ ਪੰਜਾਬ ਨੇ 3 ਹੋਰ ਐਵਾਰਡ ਹਾਸਲ ਕੀਤੇ ਜਿਨ੍ਹਾਂ ਵਿਚ ਬਾਇਓਗ੍ਰੇਡੇਬਲ ਕੂੜਾ ਪ੍ਰਬੰਧਨ ਤਹਿਤ ਬਣਾਈ ਵਾਲ ਪੇਂਟਿੰਗ ਲਈ ਪਹਿਲਾ ਇਨਾਮ ਜਦਕਿ ਪਲਾਸਟਿਕ ਕੂੜੇ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਲਈ ਤੀਜਾ ਸਥਾਨ ਹਾਸਲ ਕੀਤਾ।

ਇਸ ਤੋਂ ਇਲਾਵਾ ਸੂਬੇ ਦੇ 5.88 ਲੱਖ ਘਰਾਂ ਵਿਚ ਟਾਇਲਟ ਬਣਾਈਆਂ ਗਈਆਂ। ਇਸ ਸਾਲ ਸੂਬੇ ਦੇ 750 ਪਿੰਡਾਂ ਨੂੰ ਖੁੱਲ੍ਹੇ ਵਿਚ ਸ਼ੋਚ ਮੁਕਤ ਪਲੱਸ ਐਲਾਨਿਆ ਗਿਆ ਅਤੇ ਇਨ੍ਹਾਂ ਵਿਚ 45 ਪਿੰਡਾਂ ਨੂੰ ਤਾਂ ਮਾਡਲ ਪਿੰਡਾਂ ਦਾ ਰੁਤਬਾ ਹਾਸਲ ਹੋਇਆ। ਪੰਜਾਬ ਦੇ ਪਿੰਡਾਂ ਨੂੰ ਸਾਫ-ਸੁਥਰਾ ਰੱਖਣ ਲਈ ਕੂੜਾ ਪ੍ਰਬੰਧਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। 1256 ਪਿੰਡਾਂ ਵਿਚ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾਂ ਲਈ 10.79 ਕਰੋੜ ਰੁਪਏ ਜਾਰੀ ਕੀਤੇ ਗਏ ਜਦਕਿ 1753 ਪਿੰਡਾਂ ਵਿਚ ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਲਈ 39.77 ਕਰੋੜ ਜਾਰੀ ਕੀਤੇ ਗਏ ਹਨ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਗੋਬਰ ਧਨ ਸਕੀਮ ਅਧੀਨ ਸਰਕਾਰੀ ਗਊਸ਼ਾਲਾਵਾਂ ਵਿਚ 19 ਮਾਡਲ ਬਾਇਓ ਗੈਸ ਪਲਾਂਟ ਪ੍ਰੋਜੈਕਟ ਸਥਾਪਤ ਕੀਤੇ ਗਏ ਹਨ ਜਿਸ ਨਾਲ ਗਊਸ਼ਾਲਾਵਾਂ ਨੂੰ ਵਿੱਤੀ ਲਾਭ ਹੋ ਰਿਹਾ ਹੈ। ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ 39.77 ਕਰੋੜ ਰੁਪਏ ਦੀ ਲਾਗਤ ਨਾਲ 1894 ਸਮੁਦਾਇਕ ਸੈਨੇਟਰੀ ਕੰਪਲੈਕਸਾਂ ਦੀ ਉਸਾਰੀ ਕੀਤੀ ਗਈ।

ਜਿੰਪਾ ਨੇ ਕਿਹਾ ਕਿ ਸਾਲ 2022 ਦੇ ਸਿਰਫ 9 ਮਹੀਨਿਆਂ ਦੀਆਂ ਪ੍ਰਾਪਤੀਆਂ ਨੂੰ ਅਗਲੇ 4 ਸਾਲਾਂ ਵਿਚ ਹੋਰ ਅੱਗੇ ਲੈ ਕੇ ਜਾਇਆ ਜਾਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਨਾਲ ਲੈਸ ਕਰਨ ਲਈ ਪੂਰੇ ਸਾਰਥਕ ਯਤਨ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannbrahm shankar jimpaClean Drinking Waterpro punjab tvpunjab governmentpunjab newspunjabi news
Share216Tweet135Share54

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025
Load More

Recent News

ਲੋਕਸਭਾ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 21, 2025

Weather Update: ਪੰਜਾਬ ਇਨ੍ਹਾਂ ਜ਼ਿਲਿਆਂ ਲਈ ਮੌਸਮ ਵਿਭਾਗ ਨੇ ਜਾਰੀ ਮੀਂਹ ਦਾ ਭਾਰੀ ਅਲਰਟ, ਪਏਗਾ ਤੇਜ਼ ਮੀਂਹ

ਜੁਲਾਈ 21, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.