Chetan Singh Jouramajra: ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ ਸੰਕਲਪ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ।
ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਟੀਲ ਕਵਰ ਸ਼ੈੱਡ ਅਤੇ ਖਰੀਦ ਕੇਂਦਰ ਕੁੱਪ ਕਲਾਂ ਦੇ ਫੜ੍ਹ ਨੂੰ ਉੱਚਾ ਚੁੱਕਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਲਈ ਅਤੇ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਇਸੇ ਕੋਸ਼ਿਸ਼ ਵਿੱਚ ਕੇਂਦਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ। ਪਰ ਪੰਜਾਬ ਦੇ ਬਹਾਦਰ ਕਿਸਾਨਾਂ ਅਤੇ ਲੋਕਾਂ ਦੇ ਰੋਹ ਮੂਹਰੇ ਕੇਂਦਰ ਸਰਕਾਰ ਨੂੰ ਗੋਡੇ ਟੇਕਣੇ ਪਏ।
ਉਨ੍ਹਾਂ ਕਿਹਾ ਕਿ ਸਾਡੇ ਸੂਬੇ ਦੀ ਮੁੱਖ ਆਰਥਿਕਤਾ ਅਤੇ ਲੋਕਾਂ ਦਾ ਜੀਵਨ ਨਿਰਬਾਹ ਖੇਤੀ ਉੱਤੇ ਟਿਕਿਆ ਹੋਇਆ ਹੈ। ਇਸ ਕਰਕੇ ਕਿਸੇ ਵੀ ਹੀਲੇ ਇਥੋਂ ਦੀ ਕਿਸਾਨੀ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਨੂੰ ਬੁਨਿਆਦੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।
ਅੱਜ ਜ਼ਿਲ੍ਹਾ ਮਾਲੇਰਕੋਟਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਨਾਲ ਜ਼ਿਲ੍ਹੇ ਦੇ MLAs ਡਾ. ਜਮੀਲ ਉਰ ਰਹਿਮਾਨ ਤੇ ਜਸਵੰਤ ਸਿੰਘ ਗੱਜਣਮਾਜਰਾ ਵੀ ਹਾਜ਼ਰ ਰਹੇ।ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ CM ਭਗਵੰਤ ਮਾਨ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜਣ ਲਈ ਜ਼ੋਰਦਾਰ ਸਾਂਝੇ ਯਤਨ ਕੀਤੇ ਜਾਣ.. pic.twitter.com/EZYKUNeGe9
— Chetan Singh Jouramajra (@jouramajra) May 31, 2023
ਉਨ੍ਹਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਸਟੀਲ ਕਵਰ ਸ਼ੈੱਡ ਬਣਾਉਣ ਲਈ 87.5 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡ ਕੁੱਪ ਕਲਾਂ ਵਿਖੇ ਖਰੀਦ ਕੇਂਦਰ ਦੇ ਫੜ੍ਹ ਨੂੰ ਉੱਚਾ ਚੁੱਕਣ ‘ਤੇ 67.71 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਦੋਵੇਂ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀਆਂ ਨੂੰ ਵਿਕਸਤ ਕਰਕੇ ਉਥੋਂ ਮਿਲਣ ਵਾਲੇ ਮਾਲੀਏ ਨਾਲ ਸੂਬੇ ਦਾ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਸੂਬੇ ਦੇ ਹਰੇਕ ਹਲਕੇ ਵਿੱਚ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ।
ਇਸ ਮੌਕੇ ਸਮਾਗਮ ਨੂੰ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ਅਤੇ ਹੋਰ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h