Punjab Government: ਰੋਪੜ ‘ਚ ਇੱਕ 13 ਸਾਲਾ ਲੜਕੇ ਗੁਲਸ਼ਨ ਦੀ ਚਾਈਨੀਜ਼ ਡੋਰ (Chinese string) ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਹਾਦਸੇ ਦੌਰਾਨ ਮ੍ਰਿਤਕ ਮੁੰਡਾ ਸਾਈਕਲ ਚਲਾ ਰਿਹਾ ਸੀ। ਇਸ ਹਾਦਸੇ ਤੋਂ ਇੱਕ ਦਿਨ ਬਾਅਦ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ (DCs) ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਚਾਈਨੀਜ਼ ਡੋਰ ਵੇਚਣ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਕਰਨ। ਪਤੰਗ ਉਡਾਉਣ ਵਾਲੀ ਚੀਨੀ ਡੋਰ ਦੀ ਵਰਤੋਂ ਆਮ ਗੱਲ ਹੈ ਇਸ ਨਾਲ ਕਈ ਦਫ਼ਾ ਵੱਡੇ ਹਾਦਸੇ ਹੋਏ ਹਨ, ਜਿਸ ਕਰਕੇ ਸੂਬੇ ‘ਚ ਇਸਦੀ ਵਰਤੋਂ ‘ਤੇ ਬੈਨ ਹੈ।
ਬੀਤੇ ਦਿਨ ਰੂਪਨਗਰ ਵਿਖੇ 13 ਸਾਲ ਦੇ ਬੱਚੇ ਦੀ ਮੌਤ ਮਗਰੋਂ ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਕਮ ਦਿੱਤਾ ਹੈ ਕਿ ਚਾਈਨਾ ਡੋਰ ਵੇਚਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਗਿਆਨ ਤਕਨਾਲੋਜੀ ਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਾਡੇ ਬੱਚਿਆਂ, ਬਜ਼ੁਰਗਾਂ ਅਤੇ ਹੋਰ ਜਾਨਵਰਾਂ ਨੂੰ ਚੀਨੀ ਮਾਂਝੇ ਨੇ ਬਹੁਤ ਨੁਕਸਾਨ ਪਹੁੰਚਾਇਆ ਸੀ। ਮੁੱਖ ਮੰਤਰੀ ਨੇ ਇਸ ਦੁਖਦਾਈ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮਨੁੱਖੀ ਜਾਨਾਂ ਨੂੰ ਖ਼ਤਰੇ ‘ਚ ਪਾਉਣ ਵਾਲੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ
ਮੀਤ ਹੇਅਰ ਨੇ ਕਿਹਾ ਕਿ ਅਜਿਹੇ ਲੋਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸੂਬੇ ਵਿੱਚ ਚਾਈਨੀਜ਼ ਧਾਗੇ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੈ ਅਤੇ ਇੱਥੋਂ ਤੱਕ ਕਿ ਸੂਬੇ ਵਿੱਚ ਇੱਕ ਵੀ ਉਤਪਾਦਨ ਯੂਨਿਟ ਨਹੀਂ ਹੈ ਪਰ ਕੁਝ ਲੋਕ ਧਾਗੇ ਨੂੰ ਲਿਆ ਕੇ ਵੇਚਣ ਦਾ ਗੈਰ-ਕਾਨੂੰਨੀ ਕੰਮ ਕਰ ਰਹੇ ਹਨ। ਇਹ ਦੂਜੇ ਸੂਬਿਆਂ ਤੋਂ ਆਏ ਹਨ ਉਨ੍ਹਾਂ ਇਸ ਧਾਗੇ ਨੂੰ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਇਸ ਦੀ ਵਿਕਰੀ ਤੁਰੰਤ ਬੰਦ ਕਰ ਦੇਣ ਜਾਂ ਫਿਰ ਨਤੀਜੇ ਭੁਗਤਣੇ ਪੈਣਗੇ।
ਮੀਤ ਹੇਅਰ ਨੇ ਕਿਹਾ ਕਿ ਚੀਨੀ ਧਾਗੇ ਵੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚਾਈਨੀਜ਼ ਮਾਂਝੇ ਨੂੰ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਜਾਂ ਸਥਾਨਕ ਸਰਕਾਰਾਂ ਦੇ ਦਫ਼ਤਰ ‘ਚ ਸ਼ਿਕਾਇਤ ਕਰਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਪਤੰਗ ਉਡਾਉਣ ਲਈ ਇਸ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h