ਵੀਰਵਾਰ, ਮਾਰਚ 26, 2026 08:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

by Pro Punjab Tv
ਮਾਰਚ 26, 2026
in Featured, Featured News, ਪੰਜਾਬ
0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ।

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਪਿੱਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਰਾਹਤ ਮਿਲੀ ਹੈ, ਸਗੋਂ ਉਹ ਆਪਣੀ ਸਿਹਤ ਅਤੇ ਸਵੱਛਤਾ ਪ੍ਰਤੀ ਹੋਰ ਜਾਗਰੂਕ ਹੋਈਆਂ ਹਨ, ਜਿਸ ਨਾਲ ਉਹ ਹੋਰ ਸਿਹਤਮੰਦ ਅਤੇ ਸਨਮਾਨਤ ਜੀਵਨ ਬਤੀਤ ਕਰ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ‘ਨਵੀਂ ਦਿਸ਼ਾ’ ਸਕੀਮ ਤਹਿਤ ਸੂਬੇ ਦੇ 27,314 ਆਂਗਨਵਾੜੀ ਸੈਂਟਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨਟਰੀ ਪੈਡ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਹਿਲਾਵਾਂ ਨੂੰ ਇਹ ਜ਼ਰੂਰੀ ਸਹੂਲਤ ਨਿਯਮਿਤ ਅਤੇ ਆਸਾਨੀ ਨਾਲ ਮਿਲਦੀ ਰਹੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਮਹਾਵਾਰੀ ਸੰਬੰਧੀ ਝਿਜਕ ਅਤੇ ਸਮਾਜਿਕ ਧਾਰਣਾਵਾਂ ਨੂੰ ਤੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਤੱਕ ਆਸਾਨ ਪਹੁੰਚ ਯਕੀਨੀ ਬਣਾ ਰਹੀ ਹੈ।

ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ₹14.60 ਕਰੋੜ ਦੀ ਲਾਗਤ ਨਾਲ 3.68 ਕਰੋੜ ਤੋਂ ਵੱਧ ਸੈਨਟਰੀ ਪੈਡ ਵੰਡਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨਾਲ ਹੋਰ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਮਹਿਲਾ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਲਈ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਕੋਈ ਵੀ ਮਹਿਲਾ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ।”

ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੀਆਂ ਮਹਿਲਾ-ਕੇਂਦਰਿਤ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਜਾਰੀ ਰੱਖੇਗੀ, ਤਾਂ ਜੋ ਸੂਬੇ ਵਿੱਚ ਮਹਿਲਾਵਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਮੁਹੱਈਆ ਕਰਵਾਇਆ ਜਾ ਸਕੇ।

Share197Tweet123Share49

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.